ਪੀਐਮ ਮੋਦੀ ਪਹੁੰਚੇ ਸ਼੍ਰੀ ਸ਼ੀਸ਼ਗੰਜ ਸਾਹਿਬ ਗੁਰਦੁਆਰੇ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅੱਜ ਸਵੇਰੇ ਅਚਾਨਕ ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਪਹੁੰਚੇ। ਗੁਰੂ ਤੇਗ਼ ਬਹਾਦਰ ਦੇ 400ਵੇਂ ਪ੍ਰਕਾਸ਼ ਪੁਰਬ ’ਤੇ ਪੀਐਮ ਮੋਦੀ ਨੇ ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਵਿੱਚ ਮੱਥਾ ਟੇਕਿਆ। ਪ੍ਰਧਾਨ ਮੰਤਰੀ ਨੇ ਸੁਰੱਖਿਆ ਮਾਰਗ ਅਤੇ ਵਿਸ਼ੇਸ਼ ਸੁਰੱਖਿਆ ਵਿਵਸਥਾ ਦੇ ਬਿਨਾਂ ਗੁਰਦੁਆਰੇ ਗਏ।
ਪ੍ਰਧਾਨ ਮੰਤਰੀ ਦੇ ਦਫ਼ਤਰ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮੋਦੀ ਜਦੋਂ ਗੁਰਦੁਆਰੇ ਵਿੱਚ ਗਏ ਉਸ ਸਮੇਂ ਸੜਕਾਂ ’ਤੇ ਪੁਲਿਸ ਦਾ ਕੋਈ ਪ੍ਰਬੰਧ ਨਹੀਂ ਕੀਤਾ ਗਿਆ ਸੀ। ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ’ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਟਵੀਟ ਵੀ ਕੀਤਾ ਹੈ। ਉਹਨਾਂ ਲਿਖਿਆ ਕਿ, ‘ਸ਼੍ਰੀ ਗੁਰੂ ਤੇਗ਼ ਬਹਾਦਰ ਦੇ 400ਵੇਂ ਪ੍ਰਕਾਸ਼ ਪੁਰਬ ਦੇ ਵਿਸ਼ੇਸ਼ ਮੌਕੇ ਮੈਂ ਉਹਨਾਂ ਨੂੰ ਨਮਨ ਕਰਦਾ ਹਾਂ।
ਪੱਛੜੇ ਹੋਏ ਲੋਕਾਂ ਦੀ ਸੇਵਾ ਕਰਨ ਦੇ ਉਹਨਾਂ ਦੇ ਯਤਨ ਅਤੇ ਹੌਂਸਲੇ ਲਈ ਉਹਨਾਂ ਨੂੰ ਪੂਰੀ ਦੁਨੀਆ ਸਤਿਕਾਰਦੀ ਹੈ।’ ਗੁਰੂ ਸਾਹਿਬ ਨੇ ਅਨਿਆਂ ਅਤੇ ਅੱਤਿਆਚਾਰ ਦੇ ਖਿਲਾਫ਼ ਝੁਕਣ ਤੋਂ ਇਨਕਾਰ ਕਰ ਦਿੱਤਾ ਸੀ। ਉਹਨਾਂ ਦੀ ਮਹਾਨ ਕੁਰਬਾਨੀ ਲੋਕਾਂ ਨੂੰ ਮਜ਼ਬੂਤੀ ਅਤੇ ਪ੍ਰੇਰਣਾ ਦਿੰਦੀ ਹੈ। ਦਸ ਦਈਏ ਕਿ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ’ਤੇ ਦਰਬਾਰ ਸਾਹਿਬ ਤੋਂ ਨਗਰ ਕੀਰਤਨ ਕੱਢਿਆ ਗਿਆ।
