Uncategorized

ਪੀਐਮ ਮੋਦੀ ਵੱਲੋਂ ਸਨਮਾਨ ਨਿਧੀ ਦੀ ਕਿਸ਼ਤ ਹੋਵੇਗੀ ਜਾਰੀ, 9 ਕਰੋੜ ਕਿਸਾਨਾਂ ਨੂੰ ਹੋਵੇਗਾ ਲਾਭ

ਪੀਐਮ ਨਰਿੰਦਰ ਮੋਦੀ ਕਿਸਾਨ ਸਨਮਾਨ ਨਿਧੀ 25 ਦਸੰਬਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਵਿੱਤੀ ਲਾਭ ਦੀ ਅਗਲੀ ਕਿਸ਼ਤ ਜਾਰੀ ਕਰੇਗੀ। ਇਹ ਜਾਣਕਾਰੀ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਦਫ਼ਤਰ ਨੇ ਦਿੱਤੀ ਹੈ। ਪ੍ਰਧਾਨ ਮੰਤਰੀ ਦਫ਼ਤਰ ਨੇ ਇੱਕ ਟਵੀਟ ਰਾਹੀਂ ਕਿਹਾ ਕਿ ਪ੍ਰਧਾਨ ਮੰਤਰੀ 18000 ਕਰੋੜ ਰੁਪਏ ਤੋਂ ਵੱਧ ਲਾਭਪਾਤਰੀ ਕਿਸਾਨ ਪਰਿਵਾਰਾਂ ਨੂੰ ਤਬਦੀਲ ਕਰਨਗੇ।

ਪੀਐਮਓ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਸਮਾਗਮ ਦੌਰਾਨ ਪ੍ਰਧਾਨ ਮੰਤਰੀ 6 ਵੱਖ-ਵੱਖ ਰਾਜਾਂ ਦੇ ਕਿਸਾਨਾਂ ਨਾਲ ਵੀ ਗੱਲਬਾਤ ਕਰਨਗੇ। ਇਸ ਗੱਲਬਾਤ ਵਿੱਚ ਉਹ ਸਰਕਾਰ ਵੱਲੋਂ ਕਿਸਾਨ ਭਲਾਈ ਲਈ ਚੁੱਕੇ ਗਏ ਵੱਖ-ਵੱਖ ਹੋਰ ਪਹਿਲਕਦਮੀਆਂ ਬਾਰੇ ਅਪਣੇ ਤਜ਼ਰਬੇ ਕਿਸਾਨਾਂ ਨਾਲ ਸਾਂਝੇ ਕਰਨਗੇ।

ਇਸ ਗੱਲਬਾਤ ਦੌਰਾਨ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਵੀ ਮੌਜੂਦ ਰਹਿਣਗੇ। ਦਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨ ਸਨਮਾਨ ਨਿਧੀ ਦੀ ਇਹ ਕਾਸ਼ਤ ਉਸ ਸਮੇਂ ਜਾਰੀ ਕੀਤੀ ਜਾ ਰਹੀ ਹੈ ਜਦੋਂ ਪੰਜਾਬ ਅਤੇ ਹਰਿਆਣਾ ਦੇ ਅੰਦੋਲਨਕਾਰੀ ਕਿਸਾਨ ਪਿਛਲੇ ਇਕ ਮਹੀਨੇ ਤੋਂ ਸਰਕਾਰ ਤੋਂ ਨਵੇਂ ਖੇਤੀ ਸੁਧਾਰ ਕਾਨੂੰਨ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ।

ਇਸ ਸਬੰਧੀ ਕਿਸਾਨ ਜੱਥੇਬੰਦੀਆਂ ਅਤੇ ਸਰਕਾਰ ਦਰਮਿਆਨ ਕਈ ਵਾਰ ਗੱਲਬਾਤ ਹੋ ਚੁੱਕੀ ਹੈ ਪਰ ਅਜੇ ਤਕ ਕੋਈ ਹੱਲ ਨਹੀਂ ਮਿਲ ਸਕਿਆ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਇਨ੍ਹਾਂ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਵਾਪਸ ਲੈਣਾ ਚਾਹੀਦਾ ਹੈ, ਜਦਕਿ ਸਰਕਾਰ ਦਾ ਕਹਿਣਾ ਹੈ ਕਿ ਇਹ ਕਾਨੂੰਨ ਕਿਸਾਨਾਂ ਦੇ ਫਾਇਦੇ ਲਈ ਹਨ ਅਤੇ ਕਿਸਾਨਾਂ ਨੂੰ ਇਸ ਬਾਰੇ ਵਿਚਾਰ ਵਟਾਂਦਰੇ ਕਰਨੇ ਚਾਹੀਦੇ ਹਨ।

ਇਸ ਸਬੰਧ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਮੰਗਲਵਾਰ ਨੂੰ ਇਸ ਗੱਲ ਤੇ ਜ਼ੋਰ ਦਿੱਤਾ ਕਿ ਨਵੇਂ ਖੇਤੀਬਾੜੀ ਸੁਧਾਰ ਕਾਨੂੰਨ ਭਾਰਤੀ ਖੇਤੀਬਾੜੀ ਖੇਤਰ ਵਿੱਚ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਯੂਨੀਅਨਾਂ ਨਾਲ ਵਿਵਾਦ ਦੇ ਸਾਰੇ ਮੁੱਦਿਆਂ ਬਾਰੇ ਅਜੇ ਵੀ ਵਿਚਾਰ ਵਟਾਂਦਰੇ ਲਈ ਤਿਆਰ ਹੈ।

Click to comment

Leave a Reply

Your email address will not be published. Required fields are marked *

Most Popular

To Top