ਪੀਐਮ ਮੋਦੀ 5 ਜਨਵਰੀ ਨੂੰ ਆ ਰਹੇ ਨੇ ਪੰਜਾਬ, ਫਿਰੋਜ਼ਪੁਰ ’ਚ ਕਰਨਗੇ ਰੈਲੀ

ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਦੀਆਂ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਉੱਧਰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਪੰਜਾਬ ਵਿਧਾਨ ਸਭਾ ਲਈ ਭਾਜਪਾ ਚੋਣਾਂ ਦਾ ਬਿਗਲ ਵਜਾਉਣ ਲਈ ਜਲਦ ਪੰਜਾਬ ਦੀ ਫੇਰੀ ਤੇ ਆ ਰਹੇ ਹਨ।

ਦੇਸ਼ ਦੇ ਪ੍ਰਧਾਨ ਮੰਤਰੀ ਤਿੰਨੇ ਖੇਤੀ ਕਾਨੂੰਨ ਰੱਦ ਹੋਣ ਤੋਂ ਬਾਅਦ ਹੁਣ ਪਹਿਲੀ ਵਾਰ ਪੰਜਾਬ ਫੇਰੀ ‘ਤੇ ਆ ਰਹੇ ਹਨ ਅਤੇ ਇਸ ਦੇ ਨਾਲ ਹੀ ਉਹ ਇੱਕ ਵੱਡੀ ਚੋਣ ਰੈਲੀ ਨੂੰ ਸੰਬੋਧਨ ਕਰਨਗੇ ਅਤੇ ਸੂਬੇ ‘ਚ ਭਾਜਪਾ ਲਈ ਚੋਣ ਪ੍ਰਚਾਰ ਦਾ ਬਿਗਲ ਵਜਾਉਣਗੇ। ਉਮੀਦ ਕੀਤੀ ਜਾ ਰਹੀ ਹੈ ਕਿ ਇਸ ਦੌਰਾਨ ਉਹ ਸੂਬਾ ਵਾਸੀਆਂ ਲਈ ਕਈ ਵੱਡੇ ਐਲਾਨ ਵੀ ਕਰ ਸਕਦੇ ਹਨ।
ਦੱਸ ਦਈਏ ਕਿ ਇਸ ਦੇ ਲਈ 5 ਜਨਵਰੀ ਨੂੰ ਫਿਰੋਜ਼ਪੁਰ ਵਿਖੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਇੱਥੇ ਮੋਦੀ ਸਭ ਤੋਂ ਪਹਿਲਾਂ ਪੀਜੀਆਈ ਦੇ ਸੈਟੇਲਾਈਟ ਵਿੰਗ ਦਾ ਉਦਘਾਟਨ ਕਰਨਗੇ। ਇਸ ਤੋਂ ਬਾਅਦ ਉਹ ਰੈਲੀ ਨੂੰ ਸੰਬੋਧਨ ਕਰਨਗੇ। ਭਾਜਪਾ ਨੇ ਰੈਲੀ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਕਮਰ ਕੱਸ ਲਈ ਹੈ।
ਇਸ ਦੇ ਲਈ ਮੰਗਲਵਾਰ ਨੂੰ ਜਲੰਧਰ ‘ਚ ਸੂਬਾ ਲੀਡਰਸ਼ਿਪ ਦੀ ਮੀਟਿੰਗ ਬੁਲਾਈ ਗਈ ਹੈ। ਜਿਸ ਵਿੱਚ ਸੂਬਾ ਅਤੇ ਜ਼ਿਲ੍ਹਾ ਇੰਚਾਰਜ, ਜ਼ਿਲ੍ਹਾ ਪ੍ਰਧਾਨ, 2017 ਦੀਆਂ ਚੋਣਾਂ ਲੜਨ ਵਾਲੇ ਉਮੀਦਵਾਰ, ਸਾਰੇ ਮੋਰਚਿਆਂ ਦੇ ਸੂਬਾ ਪ੍ਰਧਾਨ ਅਤੇ ਜਨਰਲ ਸਕੱਤਰ, ਲੋਕ ਸਭਾ ਇੰਚਾਰਜ ਅਤੇ ਪ੍ਰਵਾਸੀ ਜ਼ਿਲ੍ਹਾ ਇੰਚਾਰਜਾਂ ਨੂੰ ਬੁਲਾਇਆ ਗਿਆ ਹੈ।
