ਪੀਐੱਮ ਦੀ ਪੰਜਾਬ ਫੇਰੀ ਤੋਂ ਪਹਿਲਾਂ ਅੱਤਵਾਦੀ ਹਮਲੇ ਦਾ ਅਲਰਟ, ਭਾਰੀ ਪੁਲਿਸ ਕੀਤੀ ਤਾਇਨਾਤ

 ਪੀਐੱਮ ਦੀ ਪੰਜਾਬ ਫੇਰੀ ਤੋਂ ਪਹਿਲਾਂ ਅੱਤਵਾਦੀ ਹਮਲੇ ਦਾ ਅਲਰਟ, ਭਾਰੀ ਪੁਲਿਸ ਕੀਤੀ ਤਾਇਨਾਤ

ਪ੍ਰਧਾਨ ਮੰਤਰੀ ਨਰੇਂਦਰ ਮੋਦੀ 24 ਅਗਸਤ ਨੂੰ ਪੰਜਾਬ-ਹਰਿਆਣਾ ਦੌਰੇ ਤੇ ਹਨ। ਇਸ ਦੌਰਾਨ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਉਦਘਾਟਨ ਕਰਨਗੇ। ਮੁੱਲਾਂਪੁਰ (ਨਿਊ ਚੰਡੀਗੜ੍ਹ) ਵਿਖੇ ਹਸਪਤਾਲ ਅਤੇ ਖੋਜ ਕੇਂਦਰ ਬਣਿਆ ਹੈ। ਕੈਂਸਰ ਦੇ ਕਿਫ਼ਾਇਤੀ ਇਲਾਜ ਲਈ ਮੀਲ ਪੱਥਰ ਸਾਬਿਤ ਹੋਵੇਗਾ। ਪਰ ਇਸ ਤੋਂ ਪਹਿਲਾਂ ਅੱਤਵਾਦੀ ਹਮਲੇ ਦਾ ਅਲਟਰ ਜਾਰੀ ਕੀਤਾ ਗਿਆ ਹੈ।

ਇਨਪੁਟ ਮੁਤਾਬਕ ਪਾਕਿਸਤਾਨ ਦੀ ਖੂਫੀਆ ਏਜੰਸੀ ਆਈਐਸਆਈਐਸ ਵੱਲੋਂ ਚੰਡੀਗੜ੍ਹ ਅਤੇ ਮੋਹਾਲੀ ਵਿੱਚ ਦਹਿਸ਼ਤ ਫੈਲਾ ਬੱਸ ਸਟੈਂਡਾਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਨੂੰ ਲੈ ਕੇ ਕੇਂਦਰੀ ਖੂਫੀਆ ਏਜੰਸੀਆਂ ਵੱਲੋਂ ਪੰਜਾਬ ਸਰਕਾਰ ਨੂੰ ਅਲਰਟ ਕਰ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਸਰਕਾਰ ਨੇ ਚੌਕਸੀ ਵਧਾ ਦਿੱਤੀ ਹੈ। ਮੋਹਾਲੀ ਵਿੱਚ 7 ਹਜ਼ਾਰ ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ ਕੀਤੀ ਗਈ ਹੈ।

ਪੀਐਮ ਮੋਦੀ ਦਾ ਇਹ ਦੌਰਾ ਸੁਰੱਖਿਆ ਦੇ ਨਜ਼ਰੀਏ ਤੋਂ ਅਹਿਮ ਹੋਵੇਗਾ। ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਬਣਨ ਤੋਂ ਬਾਅਦ ਉਹ ਪਹਿਲੀ ਵਾਰ ਪੰਜਾਬ ਦਾ ਦੌਰਾ ਕਰਨਗੇ। ਇਸ ਤੋਂ ਪਹਿਲਾਂ ਕਾਂਗਰਸ ਸਰਕਾਰ ਤੇ ਚਰਨਜੀਤ ਚੰਨੀ ਦੇ ਮੁੱਖ ਮੰਤਰੀ ਦੇ ਕਾਰਜਕਾਲ ਦੌਰਾਨ ਉਨ੍ਹਾਂ ਦੀ ਸੁਰੱਖਿਆ ਦਾ ਵਿਵਾਦ ਛਿੜਿਆ ਸੀ। ਇਸ ਤੋਂ ਬਾਅਦ ਉਹ ਵਾਪਸ ਚਲੇ ਗਏ ਸੀ। ਇਸ ਤੋਂ ਬਾਅਦ ਉਹ ਚੋਣ ਜ਼ਾਬਤੇ ਦੌਰਾਨ ਰੈਲੀ ਕਰਨ ਲਈ ਪੰਜਾਬ ਆਏ ਸਨ।

Leave a Reply

Your email address will not be published.