ਪੁਰਾਣੀ ਰੰਜਿਸ਼ ਦੇ ਚਲਦਿਆਂ ਨੌਜਵਾਨ ਨੇ ਤਿੰਨ ਜਣਿਆਂ ‘ਤੇ ਚੜ੍ਹਾਈ ਗੱਡੀ, ਮਾਮਲਾ ਦਰਜ

ਖੰਨਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇੱਥੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇੱਕ ਨੌਜਵਾਨ ਨੇ ਤਿੰਨ ਵਿਅਕਤੀਆਂ ਤੇ ਗੱਡੀ ਚੜ੍ਹਾ ਦਿੱਤੀ ਗਈ। ਪਿੰਡ ਰਾਮਗੜ੍ਹ ਵਿੱਚ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ। ਇਸ ਘਟਨਾ ਵਿੱਚ ਇੱਕ ਵਿਅਕਤੀ ਗੰਭੀਰ ਜਖ਼ਮੀ ਹੋਇਆ ਹੈ। ਪੁਲਿਸ ਨੇ ਕਾਰ ਚਾਲਕ ਖ਼ਿਲਾਫ ਇਰਾਦਾ ਕਤਲ ਦਾ ਮਾਮਲਾ ਦਰਜ ਕੀਤਾ ਹੈ।
ਉੱਥੇ ਹੀ ਇਸ ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ। ਇਸ ਬਾਰੇ ਡੀਐਸਪੀ ਵਿਲੀਅਮ ਜੇਜੀ ਨੇ ਦੱਸਿਆ ਕਿ ਪਿੰਡ ਰਾਮਗੜ੍ਹ ਵਿੱਚ ਉਪਕਰਨ ਦੀਪ ਸਿੰਘ ਆਪਣੇ ਪਿਤਾ ਸੁਖਵਿੰਦਰ ਸਿੰਘ ਤੇ ਚਾਚਾ ਸੁਰਜੀਤ ਸਿੰਘ ਨਾਲ ਜਾ ਰਿਹਾ ਸੀ ਤਾਂ ਪਿੰਡ ਦੇ ਹੀ ਇੰਦਰਜੀਤ ਸਿੰਘ ਨੇ ਇਨ੍ਹਾਂ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਗੱਡੀ ਉਪਰ ਚੜ੍ਹਾ ਦਿੱਤੀ।
ਉਨ੍ਹਾਂ ਦੱਸਿਆ ਕਿ ਸੁਖਵਿੰਦਰ ਸਿੰਘ ਦੇ ਸਿਰ ਵਿੱਚ ਜ਼ਿਆਦਾ ਸੱਟ ਲੱਗੀ ਹੈ ਜਿਸ ਨੂੰ ਆਈਵੀਵਾਈ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ। ਕਾਰ ਚਾਲਕ ਇੰਦਰਜੀਤ ਸਿੰਘ ਖਿਲਾਫ ਇਰਾਦਾ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ ਪਰ ਅਜੇ ਤੱਕ ਉਸ ਦੀ ਗ੍ਰਿਫਤਾਰੀ ਨਹੀਂ ਹੋਈ।