ਪੁਲਿਸ ਨੂੰ ਦੀਪਕ ਮੁੰਡੀ ਦਾ ਮਿਲਿਆ 6 ਦਿਨਾਂ ਰਿਮਾਂਡ, ਦੀਪਕ ਮੁੰਡੀ ਨੂੰ ਨੇਪਾਲ-ਭਾਰਤ ਬਾਰਡਰ ਤੋਂ ਕੀਤਾ ਸੀ ਗ੍ਰਿਫ਼ਤਾਰ

 ਪੁਲਿਸ ਨੂੰ ਦੀਪਕ ਮੁੰਡੀ ਦਾ ਮਿਲਿਆ 6 ਦਿਨਾਂ ਰਿਮਾਂਡ, ਦੀਪਕ ਮੁੰਡੀ ਨੂੰ ਨੇਪਾਲ-ਭਾਰਤ ਬਾਰਡਰ ਤੋਂ ਕੀਤਾ ਸੀ ਗ੍ਰਿਫ਼ਤਾਰ

ਸਿੱਧੂ ਮੂਸੇਵਾਲਾ ਦਾ ਫਰਾਰ ਸ਼ੂਟਰ ਦੀਪਕ ਮੁੰਡੀ ਗ੍ਰਿਫ਼ਤਾਰ ਹੋ ਚੁੱਕਾ ਹੈ। ਉਸ ਦੇ ਨਾਲ ਉਸ ਦੇ ਦੋ ਸਾਥੀਆਂ ਕਪਿਲ ਪੰਡਿਤ ਅਤੇ ਰਜਿੰਦਰ ਜੋਕਰ ਨੂੰ ਨੇਪਾਲ ਪੁਲਿਸ ਨੇ ਨੇਪਾਲ-ਭਾਰਤ ਬਾਰਡਰ ਤੋਂ ਫੜਿਆ ਹੈ। ਉਹਨਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਹਨਾਂ ਨੂੰ ਪੰਜਾਬ ਲਿਆਂਦਾ ਗਿਆ। ਤਿੰਨਾ ਮੁਲਜ਼ਮਾਂ ਨੂੰ ਮੈਡੀਕਲ ਚੈੱਕਅਪ ਮਗਰੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ।

ਕੋਰਟ ਨੇ ਦੀਪਕ ਮੁੰਡੀ ਦਾ 6 ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ। 17 ਸਤੰਬਰ ਨੂੰ ਉਸ ਨੂੰ ਫਿਰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦਾ ਕਤਲ 6 ਸ਼ੂਟਰਾਂ ਨੇ ਕੀਤਾ ਸੀ ਜੋ ਕਿ ਕੋਰੋਲਾ ਅਤੇ ਬੋਲੇਰੋ ਮਾਡਿਊਲ ਵਿੱਚ ਆਏ ਸਨ। ਇਹਨਾਂ ਵਿਚੋਂ ਬੋਲੇਰੋ ਮੋਡਿਊਲ ਲੀਡਰ ਸ਼ੂਟਰ ਪ੍ਰਿਆਵਰਤ ਫੌਜੀ, ਅੰਕਿਤ ਸੇਰਸਾ, ਕਸ਼ਿਸ਼ ਉਰਫ਼ ਕੁਲਦੀਪ ਤੋਂ ਬਾਅਦ ਪੁਲਿਸ ਨੇ ਦੀਪਕ ਮੁੰਡੀ ਨੂੰ ਵੀ ਫੜ ਲਿਆ ਹੈ।

ਉੱਥੇ ਹੀ ਕੋਰੋਨਾ ਮਾਡਿਊਲ ਦੇ ਸ਼ੂਟਰ ਜਗਰੂਪ ਰੂਪਾ ਅਤੇ ਮਨਪ੍ਰੀਤ ਮੰਨੂੰ ਨੂੰ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਦੇ ਅਟਾਰੀ ਨੇੜੇ ਭਕਨਾ ਪਿੰਡ ਵਿੱਚ ਇੱਕ ਮੁਕਾਬਲੇ ਵਿੱਚ ਮਾਰ ਦਿੱਤਾ ਸੀ। ਮੂਸੇਵਾਲਾ ਨੂੰ ਮਾਰਨ ਦੀ ਸਾਜ਼ਿਸ਼ ਲਾਰੈਂਸ ਗੈਂਗ ਨੇ ਰਚੀ ਸੀ। ਜਿਸ ਨੂੰ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਅੰਜਾਮ ਦਿੱਤਾ ਸੀ।

ਲਾਰੈਂਸ ਦਾ ਭਰਾ ਅਨਮੋਲ ਅਤੇ ਭਤੀਜਾ ਸਚਿਨ ਥਾਪਨ ਵੀ ਗੋਲਡੀ ਨਾਲ ਸਰਗਰਮ ਸਨ। ਮੂਸੇਵਾਲਾ ਦਾ 29 ਮਈ ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿੱਚ ਪੁਲੀਸ ਨੇ ਮਾਨਸਾ ਦੀ ਅਦਾਲਤ ਵਿੱਚ 24 ਕਾਤਲਾਂ ਖ਼ਿਲਾਫ਼ ਚਾਰਜਸ਼ੀਟ ਪੇਸ਼ ਕੀਤੀ ਹੈ। ਇਸ ਵਿੱਚ ਮੁਕਾਬਲੇ ਵਿੱਚ ਮਾਰੇ ਗਏ ਨਿਸ਼ਾਨੇਬਾਜ਼ ਮੰਨੂੰ ਅਤੇ ਰੂਪਾ ਦੇ ਵੇਰਵੇ ਵੀ ਹਨ।

Leave a Reply

Your email address will not be published.