ਪੁਲਿਸ ਨੇ ਦਬੋਚੇ 6 ਲੁਟੇਰੇ ਲੁਟੇਰਿਆਂ ਤੋਂ ਹਥਿਆਰ ਵੀ ਫੜੇ, ਪਹਿਲਾਂ ਵੀ ਕਈ ਮਾਮਲੇ ਨੇ ਦਰਜ

ਸੂਬੇ ਵਿੱਚ ਫੈਲੇ ਗਲਤ ਅਨਸਰਾਂ ਨੂੰ ਕਾਬੂ ਕਰਨ ਲਈ ਪੁਲਿਸ ਵੱਲੋਂ ਅਪਣੀ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਹੁਣ ਇਸੇ ਮੁਹਿੰਮ ਤਹਿਤ ਅੰਮ੍ਰਿਤਸਰ ਪੁਲਿਸ ਨੂੰ ਓਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਓਹਨਾਂ ਨੇ ਹਥਿਆਰਾਂ ਸਮੇਤ 6 ਵਿਅਕਤੀਆਂ ਨੂੰ ਕਾਬੂ ਕਰ ਲਿਆ ਹੈ।
ਇਸ ਬਾਰੇ ਪੁਲਿਸ ਨੇ ਦੱਸਿਆ ਕਿ ਗ੍ਰਿਫਤਾਰ ਵਿਅਕਤੀ ਲੋਕਾਂ ਨੂੰ ਲੁੱਟ ਦਾ ਸ਼ਿਕਾਰ ਬਣਾਉਂਦੇ ਸੀ ਅਤੇ ਗ੍ਰਿਫਤਾਰ ਵਿਅਕਤੀਆਂ ਤੇ ਪਹਿਲਾਂ ਵੀ ਵੱਖ ਵੱਖ ਧਰਾਵਾਂ ਤਹਿਤ ਮਾਮਲੇ ਦਰਜ ਹਨ। ਉਹਨਾਂ ਦੱਸਿਆ ਕਿ ਇਹਨਾਂ ਲੋਕਾਂ ਵੱਲੋ ਹਾਈਵੇਅ ਤੇ ਆਉਂਦੇ ਜਾਂਦੇ ਲੋਕਾਂ ਨੂੰ ਅਪਣਾ ਸ਼ਿਕਾਰ ਬਣਾਇਆ ਜਾਂਦਾ ਸੀ।
ਹੁਣ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਦੱਸ ਦਈਏ ਕਿ ਪੁਲਿਸ ਵੱਲੋਂ ਇਹਨਾਂ ਵਿਅਕਤੀਆਂ ਤੋਂ ਖ਼ਤਰਨਾਕ ਹਥਿਆਰਾਂ ਤੋਂ ਇਲਾਵਾ 10 ਮੋਬਾਈਲ ਫੋਨ ਅਤੇ 6 ਮੋਟਰਸਾਈਕਲ ਵੀ ਬਰਾਮਦ ਕੀਤੇ ਗਏ ਹਨ।