ਪੁਲਿਸ ਨੇ ਦੋ ਮਾਮਲਿਆਂ ‘ਚ 65 ਗ੍ਰਾਮ ਹੈਰੋਇਨ ਸਮੇਤ ਦੋ ਮੁਲਜ਼ਮ ਕੀਤੇ ਕਾਬੂ

ਫਿਰੋਜ਼ਪੁਰ ਅਤੇ ਤਲਵੰਡੀ ਭਾਈ ਦੀ ਪੁਲਿਸ ਨੇ ਦੋ ਮਾਮਲਿਆਂ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਮੁਲਜ਼ਮਾਂ ਦੇ ਕਬਜ਼ੇ ਚੋਂ 65 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਸਬੰਧੀ ਮੁਲਜ਼ਮਾਂ ਖਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਥਾਣਾ ਸਿਟੀ ਫਿਰੋਜ਼ਪੁਰ ਦੀ ਸਬ-ਇੰਸਪੈਕਟਰ ਨੇ ਜਾਣਕਾਰੀ ਦਿੱਤੀ ਕਿ ਗਸ਼ਤ ਅਤੇ ਚੈਕਿੰਗ ਦੌਰਾਨ ਜਦੋਂ ਪੁਲਿਸ ਪਾਰਟੀ ਬਗਦਾਦੀ ਗੇਟ ਨੇੜੇ ਪੁੱਜੀ ਤਾਂ ਸਾਹਮਣੇ ਤੋਂ ਮੁਲਜ਼ਮ ਵਿਅਕਤੀ ਨੂੰ ਦੇਖਿਆ। ਪੁਲਿਸ ਦੀ ਟੀਮ ਨੂੰ ਦੇਖ ਕੇ ਉਹ ਡਰ ਗਿਆ। ਇਸ ਦੌਰਾਨ ਪੁਲਿਸ ਨੇ ਸ਼ੱਕ ਦੇ ਆਧਾਰ ਤੇ ਉਸ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 45 ਗ੍ਰਾਮ ਹੈਰੋਇਨ ਬਰਾਮਦ ਹੋਈ।
ਹੋਰ ਜਾਣਕਾਰੀ ਦਿੰਦੇ ਹੋਏ ਦੂਜੇ ਮਾਮਲੇ ਵਿੱਚ ਥਾਣਾ ਤਲਵੰਡੀ ਭਾਈ ਦੇ ਏਐਸਆਈ ਬਲਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵੱਲੋਂ ਗਸ਼ਤ ਅਤੇ ਚੈਕਿੰਗ ਦੌਰਾਨ ਮਿਲੀ ਸੂਚਨਾ ਦੇ ਆਧਾਰ ਤੇ ਮੁਲਜ਼ਮ ਵਿਅਕਤੀ ਦੇ ਕਬਜ਼ੇ ਵਿੱਚੋਂ ਹੈਰੋਇਨ ਬਰਾਮਦ ਹੋਈ ਹੈ।