Punjab

ਪੁਲਿਸ ਨੇ ਬੈਂਸ ਨੂੰ ਲਿਆ ਹਿਰਾਸਤ ‘ਚ, ਬੈਂਸ ‘ਤੇ ਲੱਗੇ ਬਿਨਾਂ ਇਜਾਜ਼ਤ ਰੋਸ ਮਾਰਚ ਕੱਢਣ ਦੇ ਇਲਜ਼ਾਮ

ਇਸ ਵੇਲੇ ਦੀ ਵੱਡੀ ਖ਼ਬਰ ਜਲੰਧਰ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਸਿਮਰਜੀਤ ਬੈਂਸ ਨੂੰ ਪੁਲਿਸ ਨੇ ਹਿਰਾਸਤ ‘ਚ ਲੈ ਲਿਆ ਹੈ। ਇਲਜ਼ਾਮ ਨੇ ਕਿ ਬੈਂਸ ਵੱਲੋਂ ਬਿਨਾਂ ਇਜਾਜ਼ਤ ਰੋਸ ਮਾਰਚ ਕੱਢਿਆ ਜਾ ਰਿਹਾ ਸੀ। ਬੈਂਸ ਦੇ ਨਾਲ-ਨਾਲ ਉਨ੍ਹਾਂ ਦੇ ਸਮਰਥਕਾਂ ਨੂੰ ਵੀ ਹਿਰਾਸਤ ‘ਚ ਲਿਆ ਹੈ।

ਇਹ ਵੀ ਪੜ੍ਹੋ: ਬਿਜਲੀ ਖਪਤਕਾਰਾਂ ਲਈ ਵੱਡੀ ਖੁਸ਼ਖਬਰੀ, ਸਰਕਾਰ ਲੈ ਕੇ ਆ ਰਹੀ ਤੋਹਫ਼ਾ

ਪੁਲਿਸ ਮੁਲਾਜ਼ਮਾਂ ਵੱਲੋਂ ਬੈਂਸ ਨੂੰ ਪ੍ਰਦਰਸ਼ਨ ਰਸਤੇ ‘ਚ ਰੋਕਿਆ ਗਿਆ ਤੇ ਦੋਵਾਂ ਵਿਚਾਲੇ ਧੱਕਾ ਮੁੱਕੀ ਹੋਈ ਤੇ ਇਸ ਦੌਰਾਨ ਬੈਂਸ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਪੁਲਿਸ ਨੇ ਹਰਾਸਤ ‘ਚ ਲੈ ਲਿਆ ਗਿਆ। ਦੱਸ ਦਈਏ ਕਿ ਸਕਾਲਰਸ਼ਿਪ ਘੁਟਾਲੇ ਦੇ ਮਾਮਲੇ ਨੂੰ ਲੈ ਸਿਮਰਜੀਤ ਬੈਂਸ ਸੂਬੇ ‘ਚ ਰੋਸ ਮਾਰਚ ਕੱਢ ਰਹੇ ਹਨ।

ਇਹ ਵੀ ਪੜ੍ਹੋ: ਬੀਬੀ ਜਗੀਰ ਕੌਰ ਨੇ ਸੁਖਬੀਰ ਬਾਦਲ ਦੀਆਂ ਤਰੀਫ਼ਾਂ ਦੇ ਬੰਨ੍ਹੇ ਪੁਲ

ਇਸ ਤੋਂ ਪਹਿਲਾਂ ਵੀ ਬੈਂਸ ਕਥਿਤ ਸਕਾਲਰਸ਼ਿਪ ਘੁਟਾਲੇ ਦੇ ਮਾਮਲੇ ਵਿਰੋਧ ਪ੍ਰਦਰਸ਼ਨ ਕਰਦੇ ਨਜ਼ਰ ਆਏ। ਦੱਸ ਦਈਏ ਕਿ ਬੈਂਸ ਵੱਲੋਂ ਜਲੰਧਰ ਦੇ ਲੰਮਾਂ ਪਿੰਡ ਚੌਂਕ ਤੋਂ ਰੋਸ ਮਾਰਚ ਸ਼ੁਰੂ ਕੀਤਾ ਗਿਆ ਸੀ ਪਰ ਰਸਤੇ ‘ਚ ਹੀ ਉਨ੍ਹਾਂ ਨੂੰ ਰੋਕ ਦਿੱਤਾ ਗਿਆ।

ਖੈਰ ਇੱਥੇ ਇਕ ਵਾਰ ਫਿਰ ਤੁਹਾਨੂੰ ਦੱਸ ਦਈਏ ਕਿ ਦਲਿਤ ਵਿਦਿਆਰਥੀ ਬਚਾਓ ਯਾਤਰਾ ਦੀ ਸ਼ੁਰੂਆਤ ਕਰਨ ਵਾਲੇ ਬੈਂਸ ਨੂੰ ਪੁਲਿਸ ਨੇ ਜਲੰਧਰ ‘ਚ ਰੋਸ ਮਾਰਚ ਦੌਰਾਨ ਹਿਰਾਸਤ ‘ਚ ਲੈ ਲਿਆ ਹੈ ਤੇ ਉਨ੍ਹਾਂ ਦੇ ਸਮਰਥਕਾਂ ਨੂੰ ਹਿਰਾਸਤ ‘ਚ ਲਿਆ ਹੈ ਤੇ ਬਿਨਾਂ ਇਜਾਜ਼ਤ ਰੋਸ ਮਾਰਚ ਕੱਢਣ ਦੇ ਇਲਜ਼ਾਮ ‘ਚ ਉਨ੍ਹਾਂ ਨੁੰ ਹਿਰਾਸਤ ‘ਚ ਲਿਆ ਗਿਆ ਹੈ।

Click to comment

Leave a Reply

Your email address will not be published.

Most Popular

To Top