ਪੁਲਿਸ ਨੇ 800 ਕਰੋੜ ਰੁਪਏ ਦੀ ਕੀਮਤ ਵਾਲੀ 151 ਕਿਲੋ ਹੈਰੋਇਨ ਅਤੇ ਹੋਰ ਨਸ਼ਾ ਕੀਤਾ ਨਸ਼ਟ

 ਪੁਲਿਸ ਨੇ 800 ਕਰੋੜ ਰੁਪਏ ਦੀ ਕੀਮਤ ਵਾਲੀ 151 ਕਿਲੋ ਹੈਰੋਇਨ ਅਤੇ ਹੋਰ ਨਸ਼ਾ ਕੀਤਾ ਨਸ਼ਟ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿੱਚ ਅੰਤਰਰਾਸ਼ਟਰੀ ਬਜ਼ਾਰ ਵਿੱਚ 800 ਕਰੋੜ ਰੁਪਏ ਤੋਂ ਵੱਧ ਕੀਮਤ ਵਾਲੀ 151 ਕਿਲੋਗ੍ਰਾਮ ਹੈਰੋਇਨ ਅਤੇ 11 ਕੁਇੰਟਲ ਭੁੱਕੀ ਨੂੰ ਅੰਮ੍ਰਿਤਸਰ ਵਿਖੇ ਭੱਠੀ ਵਿੱਚ ਸਾੜ ਕੇ ਨਸ਼ਟ ਕਰ ਦਿੱਤਾ।

ਆਈਜੀਪੀ ਕਾਊਂਟਰ ਇੰਟੈਲੀਜੈਂਸ ਰਾਕੇਸ਼ ਅਗਰਵਾਲ ਦੀ ਪ੍ਰਧਾਨਗੀ ਹੇਠ ਨਸ਼ੀਲੇ ਪਦਾਰਥਾਂ ਸਬੰਧੀ ਹਾਈ ਲੈਵਲ ਡਰੱਗ ਡਿਸਪੋਜ਼ਲ ਕਮੇਟੀ ਵੱਲੋਂ ਇਹਨਾਂ ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕੀਤਾ ਗਿਆ। ਹਾਈ ਲੈਵਲ ਡਰੱਗ ਡਿਸਪੋਜ਼ਲ ਕਮੇਟੀ ਦੇ ਮੈਂਬਰ ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਜਿੰਦਰ ਸਿੰਘ ਮਾਨ, ਏਆਈਜੀ ਸਐਸਓਸੀ ਫਾਜ਼ਿਲਕਾ ਲਖਬੀਰ ਸਿੰਘ ਮੌਜੂਦ ਸਨ।

ਪੰਜਾਬ ਪੁਲਿਸ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਐਸ.ਐਸ.ਓ.ਸੀ., ਅੰਮ੍ਰਿਤਸਰ ਅਤੇ ਫਾਜ਼ਿਲਕਾ ਵਿਖੇ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ, 1985 ਤਹਿਤ ਦਰਜ ਕੀਤੇ ਕੇਸਾਂ ਸਬੰਧੀ ਨਸ਼ੀਲੇ ਪਦਾਰਥਾਂ ਨੂੰ ਬੀਤੇ ਦਿਨ ਖੰਨਾ ਪੇਪਰ ਮਿੱਲ ਅੰਮ੍ਰਿਤਸਰ ਵਿਖੇ ਨਸ਼ਟ ਕਰ ਦਿੱਤਾ ਗਿਆ।

Leave a Reply

Your email address will not be published.