ਪੁਲਿਸ ਮੁਲਾਜ਼ਮਾਂ ਤੋਂ ਪਿਸਤੌਲ ਖੋਹ ਕੇ ਭੱਜਣ ਵਾਲੇ 5 ਵਿਅਕਤੀਆਂ ਨੂੰ ਮਾਨਸਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਬਠਿੰਡਾ ਪੁਲਿਸ ਮੁਲਾਜ਼ਮਾਂ ਤੋਂ ਪਿਸਤੌਲ ਖੋਹ ਕੇ ਭੱਜਣ ਵਾਲੇ 5 ਵਿਅਕਤੀਆਂ ਨੂੰ ਮਾਨਸਾ ਪੁਲਿਸ ਨੇ ਪਿਸਤੌਲ ਅਤੇ 9 ਜਿੰਦਾ ਕਾਰਤੂਸਾਂ ਸਮੇਤ ਕਾਬੂ ਕੀਤਾ ਹੈ। ਬਠਿੰਡਾ ਪੁਲਿਸ ਮੁਲਾਜ਼ਮਾਂ ਤੋਂ ਪਿਸਤੌਲ ਖੋਹ ਕੇ ਭੱਜਣ ਵਾਲੇ ਵਿਅਕਤੀਆਂ ਨੂੰ ਮਾਨਸਾ ਪੁਲਿਸ ਨੇ ਦੋ ਔਰਤਾਂ ਸਮੇਤ 5 ਵਿਅਕਤੀਆਂ ਨੂੰ ਪਿਸਤੌਲ, 9 ਜਿੰਦਾ ਕਾਰਤੂਸਾਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ।
ਮਾਨਸਾ ਦੇ ਐਸਪੀਡੀ ਬਲਕਿਸ਼ਨ ਸਿੰਗਲਾ ਨੇ ਦੱਸਿਆ ਕਿ ਸਰਦੂਲਗੜ੍ਹ ਦੇ ਏ. ਪੁਲਿਸ ਨੇ ਪਿੰਡ ਕਾਹਨੇਵਾਲਾ ਟੀ ਪੁਆਇੰਟ ਤੇ ਨਾਕਾਬੰਦੀ ਕੀਤੀ ਹੋਈ ਸੀ ਜਿੱਥੇ ਸਵਿਫਟ ਗੱਡੀ ਨੂੰ ਰੋਕਿਆ ਗਿਆ। ਦੱਸ ਦਈਏ ਕਿ ਤਲਾਸ਼ੀ ਦੌਰਾਨ 80000 ਦੀ ਨਗਦੀ, ਪਿਸਤੌਲ ਅਤੇ ਦੋ ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਅਤੇ ਦੋ ਔਰਤਾਂ ਸਮੇਤ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਐਸਪੀਡੀ ਨੇ ਦੱਸਿਆ ਕਿ ਇਹਨਾਂ ਪੰਜਾਂ ਖਿਲਾਫ਼ ਆਰ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਬਾਅਦ ਵਿੱਚ ਪਤਾ ਲੱਗਿਆ ਕਿ ਇਹਨਾਂ ਮੁਲਜ਼ਮਾਂ ਨੇ ਇਹ ਪਿਸਤੌਲ ਬਠਿੰਡਾ ਪੁਲਿਸ ਦੇ ਮੁਲਾਜ਼ਮ ਤੋਂ ਖੋਹੀ ਸੀ।
ਦੂਜੇ ਪਾਸੇ ਸਰਦੂਲਗੜ੍ਹ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਨੇ ਆਪਣੀ ਬੇਗੁਨਾਹੀ ਦਾ ਦਾਅਵਾ ਕਰਦਿਆਂ ਕਿਹਾ ਕਿ ਬਠਿੰਡਾ ਵਿੱਚ ਪੁਲਿਸ ਮੁਲਾਜ਼ਮ ਉਨ੍ਹਾਂ ਦੇ ਪਿੱਛੇ ਭੱਜਿਆ ਅਤੇ ਗੋਲੀ ਮਾਰਨ ਦੀਆਂ ਧਮਕੀਆਂ ਦੇ ਰਿਹਾ ਸੀ। ਜਦੋਂ ਉਨ੍ਹਾਂ ਨੇ ਪਿਸਤੌਲ ਖੋਹ ਲਿਆ ਤਾਂ ਪਤਾ ਲੱਗਾ ਕਿ ਪੁਲਿਸ ਮੁਲਾਜ਼ਮ ਮੁਲਾਇਮ ਹੈ। ਉਨ੍ਹਾਂ ਨੇ 112 ‘ਤੇ ਫੋਨ ਕਰਕੇ ਪਿਸਤੌਲ ਜਮ੍ਹਾ ਕਰਵਾਉਣ ਲਈ ਕਿਹਾ ਸੀ।