News

ਪੁਲਿਸ ਲਾਠੀਚਾਰਜ ਤੋਂ ਭੜਕੇ ਕਿਸਾਨ, ਕਿਸਾਨਾਂ ਆਗੂਆਂ ਨੇ ਹਾਈਵੇਅ ਜਾਮ ਕਰਨ ਦਾ ਕੀਤਾ ਐਲਾਨ

ਦੇਸ਼ ਵਿੱਚ ਕਿਸਾਨਾਂ ਦਾ ਖੇਤੀ ਕਾਨੂੰਨਾ ਖਿਲਾਫ਼ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਕਰਨਾਲ ਵਿੱਚ ਭਾਜਪਾ ਦੀ ਸੂਬਾ ਪੱਧਰੀ ਬੈਠਕ ਦਾ ਵਿਰੋਧ ਕਰਨ ਜਾ ਰਹੇ ਕਿਸਾਨਾਂ ਤੇ ਪੁਲਿਸ ਨੇ ਅੱਜ ਲਾਠੀਚਾਰਜ ਕੀਤਾ ਅਤੇ ਉਹਨਾਂ ਨੂੰ ਖੇਤਾਂ ਵਿੱਚ ਖਦੇੜ ਦਿੱਤਾ। ਲਾਠੀਚਾਰਜ ਵਿੱਚ ਕਈ ਕਿਸਾਨ ਜ਼ਖ਼ਮੀ ਹੋ ਗਏ, ਜਿਸ ਪਿੱਛੋਂ ਕਿਸਾਨਾਂ ਦਾ ਗੁੱਸਾ ਭੜਕ ਗਿਆ। ਇਸ ਘਟਨਾ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ ਨੇ ਐਲਾਨ ਕਰ ਦਿੱਤਾ ਕਿ ਕਿਸਾਨ ਟੋਲ ਪਲਾਜ਼ਿਆਂ ਸਮੇਤ ਜਿੱਥੇ ਵੀ ਇਕੱਠੇ ਹੋ ਸਕਦੇ ਹਨ, ਰੋਡ ਜਾਮ ਕਰ ਦੇਣ। ਸ਼ਾਮ 5 ਵਜੇ ਤੱਕ ਜਾਮ ਰੱਖਿਆ ਜਾਵੇਗਾ।

police lathicharge on farmers on bastara toll plaza in karnal | Blood shed  at Bastara toll plaza in Karnal, jam is being imposed on highways and roads  across the state on the

ਉੱਧਰ, ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਵੀ ਪੂਰੇ ਹਰਿਆਣਾ ਵਿੱਚ ਸੜਕਾਂ ਜਾਮ ਕਰਨ ਦਾ ਸੱਦਾ ਦਿੱਤਾ ਹੈ। ਹਰਿਆਣਾ ‘ਚ ਕਿਸਾਨਾਂ ਦੇ ਵੱਲੋਂ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਵਿਰੋਧ ਜਾਰੀ ਹੈ। ਉੱਥੇ ਹੀ ਅੱਜ ਜਦੋਂ ਵੱਡੀ ਗਿਣਤੀ ‘ਚ ਕਿਸਾਨ ਕਰਨਾਲ ‘ਚ ਮੁੱਖ ਮੰਤਰੀ ਦਾ ਵਿਰੋਧ ਕਰਨ ਲਈ ਜਾ ਰਹੇ ਸੀ ਤਾਂ ਪੁਲਿਸ ਵੱਲੋਂ ਕਿਸਾਨਾਂ ‘ਤੇ ਬੁਰੀ ਤਰ੍ਹਾਂ ਲਾਠੀਚਾਰਜ ਕੀਤਾ ਗਿਆ ਜਿਸ ਵਿੱਚ ਕਈ ਕਿਸਾਨ ਲਹੂ ਲੁਹਾਣ ਹੋ ਗਏ। ਅਜਿਹੇ ‘ਚ ਹੁਣ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਦੇ ਵੱਲੋਂ ਲਾਈਵ ਵੀਡੀਓ ਦੌਰਾਨ ਹਰਿਆਣਾ ਦੇ ਕਿਸਾਨਾਂ ਨੂੰ ਆਪਣੇ ਬੱਚੇ, ਬਜ਼ੁਰਗਾਂ ਸਣੇ ਹਰਿਆਣਾ ਦੇ ਟੋਲ ਪਲਾਜ਼ਿਆਂ ‘ਤੇ ਜਾਮ ਲਗਾਉਣ ਦੀ ਅਪੀਲ ਕੀਤੀ ਗਈ ਹੈ।

ਦੱਸ ਦਈਏ ਕਿ ਕਰਨਾਲ ‘ਚ ਅੱਜ ਮੁੱਖ ਮੰਤਰੀ ਖੱਟਰ ਅਤੇ ਭਾਜਪਾ ਆਗੂਆਂ ਦੀ ਮੀਟਿੰਗ ਹੋਣੀ ਸੀ ਜਿਸ ਦਾ ਕਿਸਾਨਾਂ ਦੇ ਵੱਲੋਂ ਵਿਰੋਧ ਕੀਤਾ ਗਿਆ। ਕਿਸਾਨਾਂ ਦਾ ਇਲਜ਼ਾਮ ਹੈ ਕਿ ਜਿਵੇਂ ਹੀ ਉਹਨਾਂ ਵੱਲੋਂ ਮੁੱਖ ਮੰਤਰੀ ਦੇ ਕਾਫ਼ਲੇ ਨੂੰ ਸ਼ਾਤਮਈ ਤਰੀਕੇ ਨਾਲ ਕਾਲੇ ਝੰਡੇ ਦਿਖਾਏ ਗਏ ਤਾਂ ਉਸੇ ਸਮੇਂ ਪੁਲਿਸ ਨੇ ਉਹਨਾਂ ‘ਤੇ ਲਾਠੀਚਾਰਜ ਕਰ ਦਿੱਤਾ ਜਿਸ ਵਿੱਚ ਕੁੱਝ ਕਿਸਾਨ ਗੰਭੀਰ ਰੂਪ ‘ਚ ਜ਼ਖਮੀ ਹੋ ਗਏ।

ਕਿਸਾਨਾਂ ਨੇ ਬੀਤੀ ਰਾਤ ਹੀ ਇਸ ਬੈਠਕ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਸੀ। ਕਿਸਾਨਾਂ ਨੂੰ ਕਰਨਾਲ ਦੇ ਗੁਰਦੁਆਰਾ ਡੇਰਾ ਕਾਰ ਸੇਵਾ ਵਿਖੇ ਇਕੱਠੇ ਹੋਣਾ ਸੀ ਪਰ ਪੁਲਿਸ ਨੇ ਘਟਨਾ ਵਾਲੀ ਥਾਂ ਤੇ ਰੇਲਵੇ ਰੋਡ ਨੂੰ ਜਾਣ ਵਾਲੇ ਸਾਰੇ ਰਸਤਿਆਂ ਨੂੰ ਸੀਲ ਕਰ ਦਿੱਤਾ।

Click to comment

Leave a Reply

Your email address will not be published.

Most Popular

To Top