ਪੁਲਿਸ ਹਿਰਾਸਤ ’ਚੋਂ ਫਰਾਰ ਗੈਂਗਸਟਰ ਦੀਪਕ ਟੀਨੂੰ ਆਇਆ ਪੁਲਿਸ ਅੜਿੱਕੇ, ਅਜਮੇਰ ਤੋਂ ਫੜਿਆ ਗੈਂਗਸਟਰ!

 ਪੁਲਿਸ ਹਿਰਾਸਤ ’ਚੋਂ ਫਰਾਰ ਗੈਂਗਸਟਰ ਦੀਪਕ ਟੀਨੂੰ ਆਇਆ ਪੁਲਿਸ ਅੜਿੱਕੇ, ਅਜਮੇਰ ਤੋਂ ਫੜਿਆ ਗੈਂਗਸਟਰ!

ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਹਿਰਾਸਤ ‘ਚੋਂ ਫ਼ਰਾਰ ਹੋਣ ਵਾਲਾ ਗੈਂਗਸਟਰ ਦੀਪਕ ਟੀਨੂੰ ਰਾਜਸਥਾਨ ਦੇ ਅਜਮੇਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦਿੱਲੀ ਦੇ ਸਪੈਸ਼ਲ ਸੈੱਲ ਨੇ ਗੈਂਗਸਟਰ ਦੀਪਕ ਟੀਨੂੰ ਗ੍ਰਿਫ਼ਤਾਰ ਕੀਤਾ ਹੈ। ਸੂਤਰਾਂ ਮੁਤਾਬਿਕ ਦਿੱਲੀ ਦੇ ਸਪੈਸ਼ਲ ਸੈੱਲ ਨੂੰ ਕੁਝ ਸੁਰਾਗ ਮਿਲੇ ਸਨ, ਜਿਸ ਤੋਂ ਬਾਅਦ ਤਕਨੀਕੀ ਮਦਦ ਨਾਲ ਟੀਨੂੰ ਨੂੰ ਗ੍ਰਿਫ਼ਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਹੈ।

CIA incharge brought in private car 25KM away from Mansa without security;  Didn't even handcuff

ਦਿੱਲੀ ਦੇ ਸਪੈਸ਼ਲ ਸੈੱਲ ਨੇ ਦੀਪਕ ਨੂੰ ਗ੍ਰਿਫ਼ਤਾਰ ਕੀਤਾ ਹੈ, ਉਸ ਨੂੰ ਅਜਮੇਰ ਦੇ ਨਾਲ ਲੱਗਦੇ ਇਕ ਛੋਟੇ ਜਿਹੇ ਪਿੰਡ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸ ਦਈਏ ਕਿ ਖ਼ਬਰਾਂ ਸਾਹਮਣੇ ਆਈਆਂ ਸਨ ਕਿ ਪੁਲਿਸ ਗੈਂਗਸਟਰ ਦੀਪਕ ਟੀਨੂ ਨੂੰ ਵੀਆਈਪੀ ਟਰੀਟਮੈਂਟ ਦੇ ਰਹੀ ਸੀ। ਦੀਪਕ ਟੀਨੂੰ ਨੂੰ ਰਿਮਾਂਡ ‘ਤੇ ਲੈਣ ਤੋਂ ਬਾਅਦ ਉਸ ਨੂੰ ਲਾਕਅੱਪ ਦੀ ਬਜਾਏ ਹੋਟਲ ‘ਚ ਰੱਖਿਆ ਜਾ ਰਿਹਾ ਸੀ।

ਇਹ ਸਿਲਸਿਲਾ ਪਿਛਲੇ ਕਈ ਦਿਨਾਂ ਤੋਂ ਚੱਲ ਰਿਹਾ ਸੀ। ਉਸ ਦੇ ਭੱਜਣ ਤੋਂ ਬਾਅਦ ਸਾਰੀ ਪੋਲ ਦਾ ਪਰਦਾਫਾਸ਼ ਹੋਇਆ ਹੈ। ਸੂਤਰਾਂ ਨੇ ਦੱਸਿਆ ਸੀ ਕਿ ਸੀਆਈਏ ਇੰਚਾਰਜ ਮਾਨਸਾ ਗੈਂਗਸਟਰ ਦੀਪਕ ਟੀਨੂੰ ਨੂੰ ਰਾਤ ਦੇ 11 ਵਜੇ ਮਾਨਸਾ ਤੋਂ ਝੁਨੀਰ ਇੱਕ ਪ੍ਰਾਈਵੇਟ ਗੱਡੀ ਵਿੱਚ ਲੈ ਕੇ ਗਏ ਤੇ ਉਸ ਦੇ ਹੱਥਕੜੀ ਨਹੀਂ ਲੱਗੀ ਹੋਈ ਸੀ। ਉਸ ਨੂੰ ਝੁਨੀਰ ’ਚ ਸੀਆਈਏ ਇੰਚਾਰਜ ਵੱਲੋਂ ਪੰਜਾਬ ਨੈਸ਼ਨਲ ਬੈਂਕ ਦੀ ਬ੍ਰਾਂਚ ਦੇ ਉਪਰ ਇੱਕ ਕਮਰੇ ਵਿੱਚ ਲਿਜਾਇਆ ਗਿਆ ਤੇ ਉਥੋਂ ਉਹ ਫਰਾਰ ਹੋ ਗਿਆ। ਉਹ ਤਿੰਨ ਦਿਨਾਂ ਤੋਂ ਉਥੇ ਲਗਾਤਾਰ ਜਾ ਰਿਹਾ ਸੀ।

Leave a Reply

Your email address will not be published.