Business

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਮੁੜ ਤੋੜਨ ਲੱਗੀਆਂ ਰਿਕਾਰਡ, ਲਗਾਤਾਰ ਚੌਥੇ ਦਿਨ ਵਧੇ ਰੇਟ

ਅੱਜ ਲਗਾਤਾਰ ਚੌਥੇ ਦਿਨ ਵੀ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧੀਆਂ ਹਨ। ਸ਼ੁੱਕਰਵਾਰ ਨੂੰ ਦਿੱਲੀ ਵਿੱਚ ਪੈਟਰੋਲ 28 ਪੈਸੇ ਦਾ ਵਾਧਾ ਹੋਇਆ ਹੈ। ਕੀਮਤ ਵਾਧੇ ਤੋਂ ਬਾਅਦ ਪੈਟਰੋਲ 91.27 ਰੁਪਏ ਪ੍ਰਤੀ ਲੀਟਰ ਤੇ ਪਹੁੰਚ ਗਿਆ ਹੈ, ਉੱਥੇ ਹੀ ਡੀਜ਼ਲ ਦੀ ਕੀਮਤ 31 ਪੈਸੇ ਵਧ ਕੇ 81.73 ਰੁਪਏ ਪ੍ਰਤੀ ਲੀਟਰ ਤੇ ਆ ਗਿਆ ਹੈ। ਮੁੰਬਈ ਵਿੱਚ ਪੈਟਰੋਲ 27 ਪੈਸੇ ਤੇ ਡੀਜ਼ਲ 33 ਪੈਸੇ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ।

Fuel On Fire: Petrol, Diesel Prices Hiked For Fifth Consecutive Day

ਕੀਮਤ ਵਧਣ ਤੋਂ ਬਾਅਦ ਮੁੰਬਈ ਵਿੱਚ ਪੈਟਰੋਲ ਦੀ ਕੀਮਤ 97.61 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ ਦੀ ਕੀਮਤ 88.82 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈ ਹੈ। ਦਸ ਦਈਏ ਕਿ ਪਿਛਲੇ ਦੋ ਮਹੀਨਿਆਂ ਵਿੱਚ ਦੇਸ਼ ਦੇ 5 ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਦੌਰਾਨ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਵਾਧਾ ਨਹੀਂ ਹੋਇਆ ਸੀ।

ਤੇਲ ਕੰਪਨੀਆਂ ਦੇ ਇਸ ਵਾਧੇ ਨਾਲ ਪੈਟਰੋਲ 77  ਪੈਸੇ ਪ੍ਰਤੀ ਲੀਟਰ ਸਸਤਾ ਹੋਇਆ ਸੀ। ਪਿਛਲੇ 4 ਦਿਨਾਂ ਤੋਂ ਹੋਏ ਵਾਧੇ ਕਾਰਨ ਹੁਣ ਪੈਟਰੋਲ 90 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਇਸ ਤੋਂ ਪਹਿਲਾਂ 27 ਫਰਵਰੀ 2021 ਨੂੰ ਡੀਜ਼ਲ ਦੀਆਂ ਕੀਮਤਾਂ ਵਿੱਚ 17 ਪੈਸੇ ਪ੍ਰਤੀ ਲੀਟਰ ਵਾਧਾ ਕੀਤ ਗਿਆ ਸੀ।

ਮਾਰਚ-ਅਪ੍ਰੈਲ ਮਹੀਨੇ ਦੌਰਾਨ ਤੇਲ ਕੰਪਨੀਆਂ ਦੀਆਂ ਕੀਮਤਾਂ ਵਿੱਚ ਚਾਰ ਦਿਨ ਕਮੀ ਆਈ ਸੀ। ਕਮੀ ਕਾਰਨ ਡੀਜ਼ਲ 74 ਪੈਸੇ ਪ੍ਰਤੀ ਲੀਟਰ ਸਸਤਾ ਹੋ ਗਿਆ ਸੀ। ਹੁਣ ਚਾਰ ਦਿਨਾਂ ਤੋਂ ਡੀਜ਼ਲ 1 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਉੱਥੇ ਹੀ ਓਮਾਨ, ਦੁਬਈ ਤੇ ਬ੍ਰੈਂਟ ਕਰੂਡ ਦੀ ਇੰਡੀਅਨ ਬਾਸਕਿਟ ਦੀ ਕੀਮਤ 68.35 ਡਾਲਰ ਪ੍ਰਤੀ ਬੈਰਲ ਰਹੀ।   

Click to comment

Leave a Reply

Your email address will not be published. Required fields are marked *

Most Popular

To Top