Business

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਦਾ ਸਿਲਸਿਲਾ ਲਗਾਤਾਰ ਜਾਰੀ, ਜਾਣੋ ਨਵੇਂ ਰੇਟ  

ਪੈਟਰੋਲ ਅਤੇ ਡੀਜ਼ਲ ਦੀਆਂ ਅੱਜ ਫਿਰ ਕੀਮਤਾਂ ਵਧੀਆਂ ਹਨ। ਅੱਜ ਵੀ ਦੇਸ਼ ਦੇ ਚਾਰ ਮਹਾਨਗਰਾਂ ਸਮੇਤ ਸਾਰੇ ਵੱਡੇ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 80 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਇਸ ਹਫ਼ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 3.20 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ।

No respite for common man as petrol, diesel prices hiked yet again |  Business News | Onmanorama

ਇਸ ਹਫ਼ਤੇ ਦੀ ਸ਼ੁਰੂਆਤ ਵਿੱਚ 5 ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਕਾਰਨ ਕੰਪਨੀਆਂ ਨੇ 137 ਦਿਨਾਂ ਤੱਕ ਤੇਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ, ਜਦਕਿ ਕੱਚੇ ਤੇਲ ਦੀਆਂ ਕੀਮਤਾਂ ਲਗਭਗ 45 ਫ਼ੀਸਦੀ ਮਹਿੰਗੀਆਂ ਹੋ ਗਈਆਂ ਹਨ ਅਤੇ ਡੀਜ਼ਲ 89.87 ਰੁਪਏ ਪ੍ਰਤੀ ਲੀਟਰ ਤੇ ਪਹੁੰਚ ਗਿਆ ਹੈ।

ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਪੈਟਰੋਲ 98.61 ਰੁਪਏ ਅਤੇ ਡੀਜ਼ਲ 89.87 ਰੁਪਏ ਪ੍ਰਤੀ ਲੀਟਰ ਹੈ। ਮੁੰਬਈ ਵਿੱਚ ਪੈਟਰੋਲ 113.35 ਰੁਪਏ ਅਤੇ ਡੀਜ਼ਲ 97.55 ਰੁਪਏ ਪ੍ਰਤੀ ਲੀਟਰ ਹੈ। ਚੇਨੱਈ ਵਿੱਚ ਪੈਟਰੋਲ 104.43 ਰੁਪਏ ਅਤੇ ਡੀਜ਼ਲ 94.47 ਰੁਪਏ ਪ੍ਰਤੀ ਲੀਟਰ ਹੈ। ਕੋਲਕਾਤਾ ਵਿੱਚ ਪੈਟਰੋਲ 108.01 ਰੁਪਏ ਅਤੇ ਡੀਜ਼ਲ 93.01 ਰੁਪਏ ਪ੍ਰਤੀ ਲੀਟਰ ਹੈ।

Click to comment

Leave a Reply

Your email address will not be published.

Most Popular

To Top