ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੇ ਮਚਾਈ ਹਾਹਾਕਾਰ, ਹੋਰ ਮਹਿੰਗਾ ਹੋਇਆ ਪੈਟਰੋਲ-ਡੀਜ਼ਲ

ਇਕ ਦਿਨ ਦੀ ਰਾਹਤ ਤੋਂ ਬਾਅਦ ਪੈਟਰੋਲ-ਡੀਜ਼ਲ ਦੀ ਕੀਮਤ ਵਿੱਚ ਫਿਰ ਵਾਧਾ ਹੋਇਆ ਹੈ। ਦਿੱਲੀ ਵਿੱਚ ਪੈਟਰੋਲ 35 ਪੈਸੇ ਅਤੇ ਡੀਜ਼ਲ 26 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਇਸ ਨਾਲ ਹੁਣ ਪੈਟਰੋਲ ਦੀ ਕੀਮਤ ਦਿੱਲੀ ਵਿੱਚ 100.91 ਰੁਪਏ ਅਤੇ ਡੀਜ਼ਲ 89.88 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। 1 ਮਈ ਤੋਂ 90.40 ਰੁਪਏ ਪ੍ਰਤੀ ਲੀਟਰ ਦੀ ਕੀਮਤ ਤੋਂ ਸ਼ੁਰੂ ਹੋ ਕੇ ਹੁਣ ਰਾਸ਼ਟਰੀ ਰਾਜਧਾਨੀ ਵਿੱਚ ਪੈਟਰੋਲ ਦੀ ਕੀਮਤ 100.91 ਰੁਪਏ ਪ੍ਰਤੀ ਲੀਟਰ ਹੋ ਗਈ ਹੈ, ਜੋ ਕਿ ਪਿਛਲੇ 70 ਦਿਨਾਂ ਵਿੱਚ 10.51 ਰੁਪਏ ਪ੍ਰਤੀ ਲੀਟਰ ਹੈ।

ਇਸੇ ਤਰ੍ਹਾਂ ਰਾਜਧਾਨੀ ਵਿੱਚ ਡੀਜ਼ਲ ਦੀ ਕੀਮਤ ਵਿੱਚ ਵੀ ਪਿਛਲੇ ਦੋ ਮਹੀਨਿਆਂ ਵਿੱਚ 9.15 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਦਿੱਲੀ, ਪੱਛਮੀ ਬੰਗਾਲ, ਰਾਜਸਥਾਨ, ਮੱਧ ਪ੍ਰਦੇਸ਼, ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਤੇਲੰਗਾਨਾ, ਕਰਨਾਟਕ, ਜੰਮੂ-ਕਸ਼ਮੀਰ, ਉੜੀਸਾ, ਤਾਮਿਲਨਾਡੂ, ਕੇਰਲ, ਬਿਹਾਰ, ਪੰਜਾਬ, ਲੱਦਾਖ ਅਤੇ ਸਿੱਕਮ ਵਿਚ ਪੈਟਰੋਲ ਦੀ ਕੀਮਤ 100 ਰੁਪਏ ਪ੍ਰਤੀ ਲੀਟਰ ਦੇ ਅੰਕੜੇ ਨੂੰ ਪਾਰ ਕਰ ਗਈ ਹੈ।
ਇਸ ਦੇ ਨਾਲ ਹੀ ਰਾਜਸਥਾਨ, ਉੜੀਸਾ, ਮੱਧ ਪ੍ਰਦੇਸ਼ ਵਰਗੇ ਕੁਝ ਰਾਜਾਂ ਵਿਚ ਡੀਜ਼ਲ 100 ਰੁਪਏ ਪ੍ਰਤੀ ਲੀਟਰ ਨੂੰ ਪਾਰ ਕਰ ਗਿਆ ਹੈ। ਬੰਗਲੁਰੂ ਵਿੱਚ ਪੈਟਰੋਲ ਅੱਜ 104.29 ਰੁਪਏ ਅਤੇ ਡੀਜ਼ਲ 95.26 ਰੁਪਏ ਪ੍ਰਤੀ ਲੀਟਰ ਹੈ। ਰਾਂਚੀ ਵਿੱਚ ਅੱਜ ਪੈਟਰੋਲ 95.96 ਰੁਪਏ ਅਤੇ ਡੀਜ਼ਲ 94.84 ਰੁਪਏ ਪ੍ਰਤੀ ਲੀਟਰ ਹੈ। ਲਖਨਊ ਵਿਚ ਪੈਟਰੋਲ ਅੱਜ 98.01 ਰੁਪਏ ਅਤੇ ਡੀਜ਼ਲ 90.27 ਰੁਪਏ ਪ੍ਰਤੀ ਲੀਟਰ ਹੈ।
ਮੁੰਬਈ ‘ਚ ਪੈਟਰੋਲ ਅੱਜ 106.92 ਰੁਪਏ ਅਤੇ ਡੀਜ਼ਲ 97.46 ਰੁਪਏ ਪ੍ਰਤੀ ਲੀਟਰ ਹੈ। ਕੋਲਕਾਤਾ ਵਿੱਚ ਪੈਟਰੋਲ ਅੱਜ 101.01 ਰੁਪਏ ਅਤੇ ਡੀਜ਼ਲ 92.97 ਰੁਪਏ ਪ੍ਰਤੀ ਲੀਟਰ ਹੈ। ਭੋਪਾਲ ਵਿੱਚ ਅੱਜ ਪੈਟਰੋਲ 109.24 ਰੁਪਏ ਅਤੇ ਡੀਜ਼ਲ 98.67 ਰੁਪਏ ਪ੍ਰਤੀ ਲੀਟਰ ਹੈ। ਅੱਜ ਚੰਡੀਗੜ੍ਹ ਵਿੱਚ ਪੈਟਰੋਲ 97.04 ਰੁਪਏ ਅਤੇ ਡੀਜ਼ਲ 89.51 ਰੁਪਏ ਪ੍ਰਤੀ ਲੀਟਰ ਹੈ। ਚੇਨਈ ਵਿਚ ਪੈਟਰੋਲ ਅੱਜ 101.67 ਰੁਪਏ ਅਤੇ ਡੀਜ਼ਲ 94.39 ਰੁਪਏ ਪ੍ਰਤੀ ਲੀਟਰ ਹੈ। ਪਟਨਾ ਵਿੱਚ ਪੈਟਰੋਲ ਅੱਜ 103.18 ਰੁਪਏ ਅਤੇ ਡੀਜ਼ਲ 95.46 ਰੁਪਏ ਪ੍ਰਤੀ ਲੀਟਰ ਹੈ।
