ਪੈਟਰੋਲ ਪੰਪ ‘ਤੇ ਲੁੱਟ ਦਾ ਮਾਮਲਾ, ਪੁਲਿਸ ਨੇ ਮੁਕਾਬਲੇ ਦੌਰਾਨ ਗੈਂਗਸਟਰ ਅਤੇ ਲੁਟੇਰੇ ਨੂੰ ਕੀਤਾ ਗ੍ਰਿਫ਼ਤਾਰ  

 ਪੈਟਰੋਲ ਪੰਪ ‘ਤੇ ਲੁੱਟ ਦਾ ਮਾਮਲਾ, ਪੁਲਿਸ ਨੇ ਮੁਕਾਬਲੇ ਦੌਰਾਨ ਗੈਂਗਸਟਰ ਅਤੇ ਲੁਟੇਰੇ ਨੂੰ ਕੀਤਾ ਗ੍ਰਿਫ਼ਤਾਰ  

ਬੀਤੇ ਦਿਨ ਭਾਜਪਾ ਆਗੂ ਦੇ ਪੈਟਰੋਲ ਪੰਪ ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਮੁਲਜ਼ਮ ਨੂੰ ਕਾਬੂ ਕੀਤਾ ਹੈ। ਇਸ ਮੁਲਜ਼ਮ ਦੀ ਦੀ ਪਛਾਣ ਅਮ੍ਰਿਤ ਰਾਜ ਵਜੋਂ ਹੋਈ ਹੈ। ਇਸ ਮਾਮਲੇ ਵਿੱਚ ਪੁਲਿਸ ਪਹਿਲਾਂ ਹੀ ਭਾਜਪਾ ਆਗੂ ਦੇ ਮਾਸਟਰਮਾਈਂਡ ਬੇਦਖਲ ਪੁੱਤਰ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ।

ਲੁਧਿਆਣਾ ਪੁਲਿਸ ਕਮਿਸ਼ਨਰ ਨੇ ਇਸ ਸਬੰਧੀ ਸਿਵਲ ਹਸਪਤਾਲ ਵਿੱਚ ਪੁਸ਼ਟੀ ਕੀਤੀ ਅਤੇ ਕਿਹਾ ਕਿ ਪੁਲਿਸ ਨਾਲ ਮੁਕਾਬਲੇ ਦੇ ਦੌਰਾਨ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਕਮਿਸ਼ਨਰ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਤੇ ਪਹਿਲਾਂ ਹੀ ਕਤਲ ਧੋਖਾਧੜੀ ਅਤੇ ਲੁੱਟ ਦੇ ਮਾਮਲੇ ਦਰਜ ਹਨ।

ਉਹਨਾਂ ਕਿਹਾ ਕਿ ਸਾਡੀ ਟੀਮ ਮੁਲਜ਼ਮ ਦੀ ਭਾਲ ਵਿੱਚ ਲਗਾਤਾਰ ਲੱਗੀ ਹੋਈ ਸੀ ਅਤੇ ਆਰ ਕੇ ਰੋਡ ਨੇੜੇ ਉਹਨਾਂ ਨੂੰ ਜਾਣਕਾਰੀ ਮਿਲੀ ਸੀ ਕਿ ਉਹ ਆਪਣੀ ਕਾਰ ਵਿੱਚ ਸਵਾਰ ਹੈ। ਇਸ ਤੋਂ ਬਾਅਦ ਉਹਨਾਂ ਕਾਰ ਦਾ ਪਿੱਛਾ ਕੀਤਾ ਅਤੇ ਮੁਲਜ਼ਮ ਕਾਬੂ ਕਰ ਲਿਆ। ਉਸ ਨੇ ਪੁਲਿਸ ਦੀ ਗੱਡੀ ਨੂੰ ਟੱਕਰ ਵੀ ਮਾਰੀ ਅਤੇ ਫਿਰ ਗੱਡੀ ਤੋਂ ਉਤਰ ਕੇ ਉਸ ਨੇ ਫਾਇਰਿੰਗ ਕੀਤੀ।

ਜਵਾਬੀ ਕਾਰਵਾਈ ਵਿੱਚ ਪੁਲਿਸ ਨੇ ਵੀ ਫਾਇਰਿੰਗ ਕੀਤੀ ਅਤੇ ਮੁਲਜ਼ਮ ਦੇ ਪੈਰ ਵਿੱਚ ਗੋਲੀ ਲੱਗ ਗਈ ਅਤੇ ਹੁਣ ਉਸ ਨੂੰ ਲੁਧਿਆਣਾ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਜਾਣਕਾਰੀ ਦਿੱਤੀ ਕਿ ਮੁਲਜ਼ਮ ਕੋਲ 32 ਬੋਰ ਦਾ ਪਿਸਤੌਲ ਵੀ ਬਰਾਮਦ ਹੋਇਆ ਹੈ। ਉਸ ਵਿੱਚੋਂ ਚਾਰ ਕਾਰਤੂਸ ਚੱਲੇ ਹੋਏ ਸਨ। ਉਹਨਾਂ ਕਿਹਾ ਕਿ ਪੁਲਿਸ ਹੁਣ ਇਸ ਮਾਮਲੇ ਦੀ ਤਹਿ ਤੱਕ ਜਾਂਚ ਕਰ ਰਹੀ ਹੈ। ਪੈਟਰੋਲ ਪੰਪ ਨੂੰ ਵਾਰਦਾਤ ਦੇਣ ਦੀ ਘਟਨਾ ਸੀਸੀਟੀਵੀ ਵਿੱਚ ਕੈਦ ਹੈ।

Leave a Reply

Your email address will not be published.