ਪੈਟਰੋਲ ਪੰਪ ਨੂੰ ਲੁੱਟਣ ਵਾਲੇ 2 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ, ਬਾਕੀ ਸਾਥੀਆਂ ਦੀ ਭਾਲ ਜਾਰੀ

 ਪੈਟਰੋਲ ਪੰਪ ਨੂੰ ਲੁੱਟਣ ਵਾਲੇ 2 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ, ਬਾਕੀ ਸਾਥੀਆਂ ਦੀ ਭਾਲ ਜਾਰੀ

ਤਰਨਤਾਰਨ ਪੁਲਿਸ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ ਪੈਟਰੋਲ ਪੰਪ ’ਤੇ ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਮਾਮਲੇ ਬਾਰੇ ਪੁਲਿਸ ਨੇ ਦੱਸਿਆ ਕਿ ਇਹਨਾਂ ਲੁਟੇਰਿਆਂ ਵੱਲੋਂ ਕਰੀਬ 9 ਪੈਟਰੋਲ ਪੰਪਾਂ ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।

ਉਹਨਾਂ ਕਿਹਾ ਕਿ ਪੁਲਿਸ ਵੱਲੋਂ ਵਾਰਦਾਤਾਂ ਲਈ ਵਰਤੀ ਜਾਂਦੀ ਰਾਇਫਲ ਅਤੇ ਮੋਟਰਸਾਈਕਲ ਨੂੰ ਬਰਾਮਦ ਕਰ ਲਿਆ ਗਿਆ। ਓਹਨਾਂ ਕਿਹਾ ਕਿ ਇਹਨਾਂ ਲੁਟੇਰਿਆਂ ਦੇ 2 ਸਾਥੀਆਂ ਦੀ ਭਾਲ ਕੀਤੀ ਜਾ ਰਹੀ ਹੈ।

ਓਹਨਾਂ ਕਿਹਾ ਕਿ ਹੁਣ ਇਹਨਾਂ ਲੁਟੇਰਿਆਂ ਦਾ ਰਿਮਾਂਡ ਹਾਸਲ ਕਰਕੇ ਅਗਲੀ ਪੁੱਛਗਿੱਛ ਕੀਤੀ ਜਾਵੇਗੀ। ਦੱਸ ਦਈਏ ਕਿ ਹੁਣ ਪੁਲਿਸ ਵੱਲੋਂ ਇਹਨਾਂ ਦੇ ਸਾਥੀਆਂ ਦੀ ਭਾਲ ਕੀਤੀ ਜਾ ਰਹੀ ਹੈ।

Leave a Reply

Your email address will not be published.