ਪੋਸਟ ਮੈਟਰਿਕ ਸਕਾਲਰਸ਼ਿਪ ਨੂੰ ਲੈ ਕੇ ਆਮ ਆਦਮੀ ਪਾਰਟੀ ਦਾ ਵੱਡਾ ਐਲਾਨ

ਆਮ ਆਦਮੀ ਪਾਰਟੀ ਨੇ ਅੱਜ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਕੀਤੀ ਹੈ। ਇਸ ਪ੍ਰੈਸ ਕਾਨਫਰੰਸ ਵਿੱਚ ਭਗਵੰਤ ਮਾਨ, ਰਾਘਵ ਚੱਢਾ ਅਤੇ ਹਰਪਾਲ ਸਿੰਘ ਚੀਮਾ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਆਪ ਨੇ ਐਲਾਨ ਕੀਤਾ ਕਿ ਆਮ ਆਦਮੀ ਪਾਰਟੀ ਵਜੀਫ਼ਾ ਸਕੀਮ ਵਿੱਚ ਘੁਟਾਲੇ ਨੂੰ ਲੈ ਕੇ ਭੁੱਖ ਹੜਤਾਲ ਤੇ ਬੈਠੇਗੀ।

ਉਹਨਾਂ ਪੰਜਾਬ ਸਰਕਾਰ ਵੱਲੋਂ ਆਪ ਵਰਕਰਾਂ ਤੇ ਵੈਕਸੀਨ ਘੁਟਾਲੇ ਸਬੰਧੀ ਵਿਰੋਧ ਪ੍ਰਦਰਸ਼ਨ ਕਰਨ ਲਈ ਕੀਤੇ ਕੇਸਾਂ ਦੀ ਨਿਖੇਧੀ ਕੀਤੀ ਤੇ ਕਿਹਾ ਕਿ ਇਸ ਸਾਲ ਉਹ ਅਪਣਾ ਵਿਰੋਧ ਹੋਰ ਤਿੱਖਾ ਕਰਨਗੇ। ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਲਾਲ ਘਨੌਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।
2011, 2012, 2014 ਤੇ 2016 ਵਿੱਚ ਉਹਨਾਂ ਨੇ ਭਾਰਤ ਲਈ ਗੋਲਡ ਮੈਡਲ ਜਿੱਤੇ ਹਨ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਹਰ ਵਰਗ ਦੇ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਘਨੌਰ ਏਐਸਆਈ ਰੈਂਕ ਤੋਂ ਅਸਤੀਫ਼ਾ ਦੇ ਕੇ ਅੱਜ ਆਪ ਵਿੱਚ ਸ਼ਾਮਲ ਹੋਏ ਹਨ। ਉੱਧਰ ਖਿਡਾਰੀ ਘਨੌਰ ਨੇ ਕਿਹਾ ਕਿ ਪੰਜਾਬ ਖੇਡਾਂ ਵਿੱਚ ਹਰਿਆਣਾ ਤੋਂ ਕਾਫ਼ੀ ਪਿਛੇ ਰਹਿ ਗਿਆ ਹੈ। ਪੰਜਾਬ ਵਿੱਚ ਖਿਡਾਰੀਆਂ ਨੂੰ ਹਰਿਆਣਾ ਦੇ ਮੁਕਾਬਲੇ ਬਹੁਤ ਘੱਟ ਪੈਸੇ ਮਿਲਦੇ ਹਨ। ਇਸ ਲਈ ਪੰਜਾਬ ਦੀਆਂ ਖੇਡਾਂ ਲਈ ਵੀ ਕੰਮ ਕਰਾਂਗੇ।
