News

ਪ੍ਰਕਾਸ਼ ਪੁਰਬ ’ਤੇ ਪਾਕਿਸਤਾਨ ਜਾ ਸਕੇਗਾ ਸਿੱਖ ਜਥਾ, ਨਾਲ ਹੀ ਕੀਤੀਆਂ ਸਖ਼ਤ ਹਦਾਇਤਾਂ ਜਾਰੀ

ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸੰਗਤਾਂ ਪਾਕਿਸਤਾਨ ਜਾ ਸਕਣਗੀਆਂ। ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਕੋਰੋਨਾ ਟੀਕਾਕਰਨ ਲਾਜ਼ਮੀ ਕਰ ਦਿੱਤਾ ਗਿਆ ਹੈ। ਸ਼ਰਧਾਲੂਆਂ ਨੂੰ 72 ਘੰਟੇ ਪਹਿਲਾਂ ਕੋਰੋਨਾ ਟੈਸਟ ਵੀ ਕਰਵਾਉਣਾ ਪਵੇਗਾ। ਉੱਧਰ ਗੁਰਪੁਰਬ ਦੇ ਪ੍ਰਬੰਧਾਂ ਲਈ ਲਾਹੌਰ ਵਿੱਚ ਪੀਐਸਪੀਸੀ ਅਤੇ ਈਟੀਪੀਬੀ ਦੇ ਅਧਿਕਾਰੀਆਂ ਵਿਚਾਲੇ ਮੀਟਿੰਗ ਵੀ ਹੋਈ ਹੈ।

Kartarpur corridor: Pakistan adopting uncooperative attitude

ਦੱਸ ਦਈਏ ਕਿ ਕੋਰੋਨਾ ਕਾਰਨ ਪਿਛਲੇ ਸਾਲ ਜੱਥਾ ਪਾਕਿਸਤਾਨ ਨਹੀਂ ਜਾ ਸਕਿਆ ਸੀ। ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ 19 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ। ਪਾਕਿਸਤਾਨ ਦੇ ਗੁਰਧਾਮਾਂ ਤੇ ਨਤਮਸਤਕ ਹੋਣ ਲਈ ਸ਼ਰਧਾਲੂਆਂ ਦਾ ਜੱਥਾ 17 ਨਵੰਬਰ ਨੂੰ ਉੱਥੇ ਜਾਵੇਗਾ ਅਤੇ 27 ਨਵੰਬਰ ਨੂੰ ਵਾਪਸ ਪਰਤੇਗਾ। ਲਗਭਗ 3 ਹਜ਼ਾਰ ਸ਼ਰਧਾਲੂਆਂ ਦਾ ਇਹ ਜੱਥਾ ਪਾਕਿਸਤਾਨ ਸਥਿਤ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰੇਗਾ।

ਇਸ ਦੌਰਾਨ 17 ਨਵੰਬਰ ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਅਖੰਡ ਪਾਠ ਆਰੰਭ ਹੋਵੇਗਾ ਅਤੇ 19 ਨਵੰਬਰ ਨੂੰ ਭੋਗ ਪੈਣਗੇ। ਦੱਸ ਦਈਏ ਕਿ ਸ਼ਰਧਾਲੂਆਂ ਲਈ ਪਾਕਿਸਤਾਨ ਸਰਕਾਰ ਵੱਲੋਂ ਕੋਰੋਨਾ ਟੀਕਾਕਰਨ ਅਤੇ ਦੋਵੇਂ ਟੈਸਟ ਦੋਵੇਂ ਲਾਜ਼ਮੀ ਕੀਤੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਜਿਹੜੇ ਸ਼ਰਧਾਲੂ ਪਾਕਿਸਤਾਨ ਜਾਣਗੇ, ਉਹਨਾਂ ਲਈ ਕੋਰੋਨਾ ਤੋਂ ਬਚਾਅ ਦੇ ਟੀਕੇ ਦੀਆਂ ਦੋਵੇਂ ਡੋਜ਼ਾਂ ਲੱਗੀਆਂ ਹੋਣੀਆਂ ਜ਼ਰੂਰੀ ਹਨ।

Click to comment

Leave a Reply

Your email address will not be published.

Most Popular

To Top