ਪ੍ਰਕਾਸ਼ ਬਾਦਲ ਦਾ ਹਾਲ ਜਾਣਨ ਲਈ ਹਸਪਤਾਲ ਪਹੁੰਚੇ ਸੀਐਮ ਮਨੋਹਰ ਲਾਲ ਖੱਟਰ
By
Posted on

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਫੋਰਟਿਸ ਹਸਪਤਾਲ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ। ਅਕਾਲੀ ਦਲ ਦੇ ਇੱਕ ਬਿਆਨ ਮੁਤਾਬਕ, ਬਾਦਲ ਨੂੰ ਸ਼ਨੀਵਾਰ ਨੂੰ ਗੈਸਟਰਾਈਸ ਅਤੇ ਬ੍ਰੌਨਕਾਇਲ ਅਸਥਮਾ ਦੀ ਸ਼ਿਕਾਇਤ ਨਾਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।

ਪ੍ਰਧਾਨ ਮੰਤਰੀ ਨੇ ਟਵੀਟ ਕਰਦਿਆਂ ਕਿਹਾ ਕਿ, ਪ੍ਰਕਾਸ਼ ਸਿੰਘ ਬਾਦਲ ਜੀ ਦੀ ਚੰਗੀ ਸਿਹਤ ਅਤੇ ਜਲਦ ਸਿਹਤਯਾਬੀ ਦੀ ਕਾਮਨਾ ਕਰਦਾ ਹਾਂ। ਸੁਖਬੀਰ ਬਾਦਲ ਨੇ ਪ੍ਰਧਾਨ ਮੰਤਰੀ ਦਾ ਧੰਨਵਾਦ ਕਰਦਿਆਂ ਟਵੀਟ ਕੀਤਾ ਕਿ, ਤੁਹਾਡੀਆਂ ਦੁਆਵਾਂ ਲਈ ਸ਼ੁਕਰੀਆ, ਪੀਐਮ ਮੋਦੀ ਜੀ…ਬਾਦਲ ਸਾਹਿਬ ਨੂੰ ਕੱਲ੍ਹ ਰੁਟੀਨ ਮੈਡੀਕਲ ਟੈਸਟ ਲਈ ਹਸਪਤਾਲ ਲਿਜਾਇਆ ਗਿਆ ਸੀ…ਪ੍ਰਮਾਤਮਾ ਦੀ ਮਿਹਰ ਸਦਕਾ ਉਹਨਾਂ ਦੀ ਹਾਲਤ ਸਥਿਰ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਹਾਲਤ ਸਥਿਰ ਹੋ ਗਈ ਹੈ। ਉਹਨਾਂ ਦਾ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਪ੍ਰਕਾਸ਼ ਸਿੰਘ ਬਾਦਲ ਅਸਥਮਾ ਦੀ ਬਿਮਾਰੀ ਨਾਲ ਜੂਝ ਰਹੇ ਹਨ।
