ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਨੂੰ ਲੈ ਕੇ ਸਿੱਧੂ ਨੇ ਕੀਤਾ ਟਵੀਟ

ਪੰਜਾਬ ਸਰਕਾਰ ਖਿਲਾਫ਼ ਲਗਾਤਾਰ ਤਿੱਖੇ ਹਮਲੇ ਕਰ ਰਹੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਸੋਸ਼ਲ ਮੀਡੀਆ ’ਤੇ ਫਿਰ ਅਪਣੀ ਗੱਲ ਰੱਖਦੇ ਹੋਏ ਸਵਾਲ ਚੁੱਕਿਆ ਹੈ। ਉਹਨਾਂ ਕਿਹਾ ਕਿ ਜੇ ਚਾਰਜਸ਼ੀਟ ਵਿੱਚ ਪ੍ਰਕਾਸ਼ ਸਿੰਘ ਬਾਦਲ ਦਾ ਨਾਮ ਆਉਣ ਤੋਂ 2 ਸਾਲ ਬਾਅਦ ਵੀ ਉਹਨਾਂ ਖਿਲਾਫ਼ ਚਲਾਨ ਪੇਸ਼ ਨਹੀਂ ਹੋਇਆ ਅਤੇ ਨਾ ਹੀ ਉਹਨਾਂ ਦਾ ਨਾਮ ਐਫਆਈਆਰ ਵਿੱਚ ਦਰਜ ਕੀਤਾ ਗਿਆ, ਸਾਨੂੰ ਇਨਸਾਫ਼ ਕਦੋਂ ਮਿਲੇਗਾ?

ਇਹਨਾਂ ਦੋਵਾਂ ਖਿਲਾਫ਼ ਸਬੂਤ ਅਦਾਲਤ ਦੇ ਸਾਹਮਣੇ ਕਿਉਂ ਪੇਸ਼ ਨਹੀਂ ਕੀਤੇ ਗਏ? ਪੰਜਾਬ ਦੇ ਇਸ ਮੁੱਦੇ ਨੂੰ ਠੰਡੇ ਬਸਤੇ ਵਿੱਚ ਪਾਉਣ ਅਤੇ ਰਸਤੇ ਤੋਂ ਉਤਾਰਨ ਲਈ ਕੌਣ ਜ਼ਿੰਮੇਵਾਰ ਹੈ? ਦਸ ਦਈਏ ਕਿ ਇਸ ਮੁੱਦੇ ਨੂੰ ਲੈ ਕੇ ਐਚਐਸ ਫੂਲਕਾ ਅਤੇ ਨਵਜੋਤ ਸਿੱਧੂ ਵਿਚਕਾਰ ਵੀ ਜੰਗ ਛਿੜੀ ਹੋਈ ਹੈ।
ਇਸ ਮਸਲੇ ਤੇ ਇਕ ਦੂਜੇ ਵੱਲੋਂ ਚਿੱਠੀਆਂ ਵੀ ਲਿਖੀਆਂ ਗਈਆਂ ਹਨ। ਪਿਛਲੇ ਦਿਨਾਂ ਵਿੱਚ ਸੋਸ਼ਲ ਮੀਡੀਆ ’ਤੇ ਸਿੱਧੂ ਨੇ ਕਿਹਾ ਸੀ ਕਿ ਕੀ ਗ੍ਰਹਿ ਮੰਤਰੀ ਲਈ ਬੇਅਦਬੀ ਕੇਸ ਸਭ ਤੋਂ ਜ਼ਰੂਰੀ ਨਹੀਂ ਸੀ? ਉਹਨਾਂ ਦੇ ਟਵੀਟ ਤੋਂ ਸਾਫ਼ ਪਤਾ ਲਗਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਵਿਚਕਾਰ ਹੁਣ ਕੁੱਝ ਵੀ ਬਾਕੀ ਨਹੀਂ ਹੈ।
