ਪ੍ਰਤਾਪ ਬਾਜਵਾ ਨੇ ਸੀਐਮ ਭਗਵੰਤ ਮਾਨ ਨੂੰ ਲਿਖੀ ਚਿੱਠੀ, ਪੰਚਾਇਤੀ ਗ੍ਰਾਂਟਾਂ ਦੀ ਰੋਕ ਦਾ ਪੁੱਛਿਆ ਕਾਰਨ

ਪੰਜਾਬ ਵਿੱਚ ਜਦੋਂ ਕਾਂਗਰਸ ਸਰਕਾਰ ਰਾਜ ਸੀ ਤਾਂ ਉਸ ਸਮੇਂ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਲਈ ਗ੍ਰਾਂਟਾਂ ਜਾਰੀ ਕੀਤੀਆਂ ਸਨ। ਪਰ ਨਵੀਂ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਹਨਾਂ ਗ੍ਰਾਂਟਾਂ ਰੋਕ ਦਿੱਤਾ ਹੈ। ਇਸ ਤੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੂੰ ਇੱਕ ਪੱਤਰ ਲਿਖਿਆ ਹੈ।
ਪ੍ਰਤਾਪ ਬਾਜਵਾ ਨੇ ਲਿਖਿਆ ਕਿ ਪਤਾ ਲੱਗਿਆ ਹੈ ਕਿ ਪੰਜਾਬ ਸਰਕਾਰ ਵੱਲੋਂ 300 ਦੇ ਕਰੀਬ ਪੰਚਾਇਤਾਂ ਨੂੰ ਮਿਲਣ ਵਾਲੀਆਂ ਗ੍ਰਾਂਟਾਂ ਰੋਕ ਦਿੱਤੀਆਂ ਹਨ। ਰੋਕੀਆਂ ਗਈਆਂ 11 ਕਿਸਮਾਂ ਦੀਆਂ ਗ੍ਰਾਂਟਾਂ ਵਿੱਚ ਵਿਕਾਸ ਗ੍ਰਾਂਟ, ਪਸ਼ੂ ਮੇਲਾ ਗ੍ਰਾਂਟ, ਤਰਲ ਰਹਿਣ-ਖੂੰਹਦ ਪ੍ਰਬੰਧਨ ਲਈ ਗ੍ਰਾਂਟਾਂ, ਯਾਦਗਾਰੀ ਗੇਟਾਂ ਲਈ ਗ੍ਰਾਂਟਾ ਸ਼ਾਮਲ ਹਨ।
ਪ੍ਰਤਾਪ ਬਾਜਵਾ ਨੇ ਚਿੱਠੀ ਵਿੱਚ ਲਿਖਿਆ ਕਿ ਇਹ ਗ੍ਰਾਂਟਾਂ ਪਿੰਡਾਂ ਦੇ ਵਿਕਾਸ ਲਈ ਬਹੁਤ ਜ਼ਰੂਰੀ ਹਨ। ਰਾਸ਼ਟਰੀ ਸਵਰਾਜ ਅਭਿਆਨ ਜਾਂ ਪਿੰਡਾਂ ਵਿੱਚ ਕਮਿਊਨਿਟੀ ਸੈਂਟਰਾਂ ਦੀ ਉਸਾਰੀ ਅਧੀਨ ਵੀ ਗ੍ਰਾਂਟਾਂ ਰੋਕ ਦਿੱਤੀਆਂ ਗਈਆਂ ਹਨ। ਇਹਨਾਂ ਗ੍ਰਾਂਟਾਂ ਦੀ ਵੰਡ ਨੂੰ ਰੋਕਣ ਨਾਲ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਤੇ ਮਾੜਾ ਪ੍ਰਭਾਵ ਪਾਵੇਗੀ ਅਤੇ ਇਸ ਤਰ੍ਹਾਂ ਪਿੰਡ ਦੇ ਲੋਕਾਂ ਨੂੰ ਨੁਕਸਾਨ ਪਹੁੰਚਾਏਗੀ। ਉਹਨਾਂ ਨੇ ਮੁੱਖ ਮੰਤਰੀ ਨੂੰ ਇਸ ਦਾ ਕਾਰਨ ਵੀ ਪੁਛਿਆ ਹੈ।
