ਪ੍ਰਤਾਪ ਬਾਜਵਾ ਵੱਲੋਂ ਮੂਸੇਵਾਲਾ ਦੇ ਕਤਲ ਦੀ ਸੀਬੀਆਈ ਜਾਂ ਐਨਆਈਏ ਤੋਂ ਜਾਂਚ ਕਰਵਾਉਣ ਦੀ ਮੰਗ

ਪ੍ਰਤਾਪ ਬਾਜਵਾ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ CBI ਜਾਂ NIA ਨੂੰ ਟਰਾਂਸਫਰ ਕਰਨ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਪੱਤਰ ਲਿਖਿਆ ਹੈ ਤਾਂ ਜੋ ਪਰਿਵਾਰ ਨੂੰ ਜਲਦੀ ਤੋਂ ਜਲਦੀ ਇਨਸਾਫ ਦਿੱਤਾ ਜਾ ਸਕੇ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਐਤਵਾਰ ਨੂੰ ਸ਼ਾਮ ਵੇਲੇ ਆਪਣੇ ਦੋ ਦੋਸਤਾਂ ਨਾਲ ਗੱਡੀ ’ਚ ਬੈਠ ਕੇ ਪਿੰਡ ਤੋਂ ਕੁੱਝ ਹੀ ਕਿਲੋਮੀਟਰ ਦੀ ਦੂਰੀ ਤੇ ਗਿਆ ਸੀ ਕਿ ਪਹਿਲਾਂ ਤੋਂ ਹੀ ਉਡੀਕ ਕਰ ਰਿਹੇ ਹਮਲਾਵਰਾਂ ਵੱਲੋਂ ਚਲਾਈਆਂ ਅੰਨੇਵਾਹ ਗੋਲੀਆਂ ਦਾ ਸ਼ਿਕਾਰ ਹੋਇਆ।
ਪੰਜਾਬ ਵਿੱਚ ਕਾਲੇ ਦੌਰ ਬਾਅਦ ਇਹ ਸਭ ਤੋਂ ਵੱਡੇ ਰਾਜ਼ਸੀ ਕਤਲਾਂ ਵਿੱਚੋਂ ਇੱਕ ਹੈ। ਮਾਂ-ਬਾਪ ਦਾ ਇੱਕਲੌਤਾ ਬੇਟਾ ਸੀ ਪਰ ਉਸ ਨੇ ਆਪਣੇ ਪਿੰਡ ਅਤੇ ਪੰਜਾਬ ਦਾ ਨਾਮ ਗਾਇਕੀ ਦੇ ਖੇਤਰ ਵਿੱਚ ਦੁਨੀਆਂ ਭਰ ਵਿੱਚ ਰੋਸ਼ਨ ਕੀਤਾ। ਸਿੱਧੂ ਮੂਸੇਵਾਲਾ ਦੇ ਪਿਤਾ ਵੱਲੋਂ ਮੁੱਖ ਮੰਤਰੀ ਨੂੰ ਪੰਜਾਬੀ ਵਿੱਚ ਲਿਖੀ ਚਿੱਠੀ ਵਿੱਚ ਕਿਹਾ ਹੈ ਕਿ ਸਾਨੂੰ ਆਪਣੇ ਪੁੱਤਰ ਦੇ ਕਤਲ ਦਾ ਇਨਸਾਫ ਮਿਲਣਾ ਚਾਹੀਦਾ ਹੈ।
ਪਰਿਵਾਰ ਵੱਲੋਂ ਇਸ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਸਿਟਿੰਗ ਜੱਜ ਕੋਲੋਂ ਜਾਂਚ ਕਰਾਉਣ ਦੀ ਮੰਗ ਕੀਤੀ ਹੈ। ਇਹ ਵੀ ਕਿਹਾ ਹੈ ਕਿ ਸਾਰੇ ਮਾਮਲੇ ਦੀ ਜਾਂਚ ਕੇਂਦਰੀ ਏਜੰਸੀ ਸੀ.ਬੀ.ਆਈ. ਅਤੇ ਐੇਨ.ਆਈ.ਏ.ਦੇ ਸਹਿਯੋਗ ਨਾਲ ਕੀਤੀ ਜਾਵੇ।
