News

ਪ੍ਰਦਰਸ਼ਨ ਦੌਰਾਨ ਅਧਿਆਪਕਾਂ ਨੇ ਨਹਿਰ ’ਚ ਮਾਰੀ ਛਾਲ, ਗੋਤਾਖੋਰਾਂ ਨੇ ਬਚਾਈ ਜਾਨ

ਇਕ ਵਾਰ ਫਿਰ ਤੋਂ ਧਰਨਾਕਾਰੀ ਅਧਿਆਪਕਾਂ ਦੇ ਵਲੋਂ ਪਟਿਆਲਾ ਦੀ ਭਾਖੜਾ ਨਹਿਰ ‘ਚ ਛਾਲਾਂ ਮਾਰਨ ਦਾ ਮਾਮਲਾ ਸਾਹਮਣੇ ਆਇਆ। ਈਟੀਟੀ 2364 ਸਲੈਕਟਡ ਅਧਿਆਪਕਾਂ ਵੱਲੋਂ ਅੱਜ ਪਟਿਆਲਾ ਵਿਚ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਇੱਕ ਅਧਿਆਪਕ ਨਹਿਰ ਵਿੱਚ ਛਾਲ ਮਾਰ ਦਿੰਦਾ ਅਤੇ ਉਸ ਨੂੰ ਗੋਤਾਖੋਰਾਂ ਸਣੇ ਕੁੱਝ ਸਰਦਾਰ ਆਪਣੀ ਪੱਗ ਨਾਲ ਨਹਿਰ ‘ਚੋਂ ਕੱਢਿਆ।

ਪ੍ਰਦਰਸ਼ਨ ਦੌਰਾਨ ਅਧਿਆਪਕਾਂ ਨੇ ਕਿਹਾ ਕਿ ਸਰਕਾਰ ਵਲੋਂ ਵਾਰ-ਵਾਰ ਮੀਟਿੰਗਾਂ ਦੇ ਰਹੀ ਹੈ ਜਾਂ ਤਾਂ ਮੀਟਿੰਗ ਹੀ ਨਹੀਂ ਹੁੰਦੀ ਜੇ ਹੁੰਦੀ ਵੀ ਹੈ ਤਾਂ ਉਸ ਵਿੱਚ ਉਹਨਾਂ ਨੂੰ ਲਾਰੇ ਲਾਏ ਜਾਂਦੇ ਹਨ। ਉਹਨਾਂ ਇਲਜ਼ਾਮ ਲਾਇਆ ਕਿ ਪਿਛਲੇ ਲੰਮੇ ਸਮੇਂ ਤੋਂ ਸਰਕਾਰ ਉਹਨਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰ ਰਹੀ ਹੈ। ਦੱਸ ਦਈਏ ਕਿ ਪ੍ਰਦਰਸ਼ਨਕਾਰੀ ਅਧਿਆਪਕਾਂ ਦੇ ਵੱਲੋਂ ਸੂਬਾ ਸਰਕਾਰ ਖਿਲਾਫ਼ ਜੰਮ ਕੇ ਪ੍ਰਦਰਸ਼ਨ ਕੀਤਾ ਗਿਆ।

ਇਸ ਦੌਰਾਨ ਉਹਨਾਂ ਕੋਈ ਹੱਲ ਨਾ ਨਿਕਲਦਾ ਦੇਖ ਭਾਖੜਾ ਨਹਿਰ ‘ਚ ਛਾਲਾਂ ਮਾਰ ਦਿੱਤੀਆਂ ਜਿੰਨਾਂ ਨੂੰ ਗੋਤਾਖੋਰਾਂ ਦੀ ਮੱਦਦ ਨਾਲ ਨਹਿਰ ‘ਚੋਂ ਸੁਰੱਖਿਅਤ ਬਾਹਰ ਕੱਢਿਆ ਗਿਆ। ਇਨ੍ਹਾਂ ਅਧਿਆਪਕਾਂ ਨੇ ਧਰਨੇ ਦੌਰਾਨ ਇਕੱਠ ਕਰਕੇ ਗੁਰਦੁਆਰਾ ਸ੍ਰੀ ਦੁੱਖ ਨਿਵਾਰਣ ਸਾਹਿਬ ਤੋਂ ਮੋਤੀ ਮਹਿਲ ਵੱਲ ਕੂਚ ਕੀਤਾ। ਇਨ੍ਹਾਂ ‘ਚੋਂ ਅਧਿਆਪਕਾਂ ਵੱਲੋਂ ਪਟਿਆਲਾ-ਸੰਗਰੂਰ ਰੋਡ ‘ਤੇ ਪੈਂਦੀ ਭਾਖੜਾ ਨਹਿਰ ‘ਚ ਛਾਲ ਮਾਰ ਦਿੱਤੀ ਗਈ।

Click to comment

Leave a Reply

Your email address will not be published.

Most Popular

To Top