ਪ੍ਰਧਾਨ ਧਾਮੀ ਦਾ ਬਿਆਨ, ਟਾਈਟਲਰ ਨੂੰ ਜ਼ਿੰਮੇਵਾਰੀ ਦੇ ਕੇ ਕਾਂਗਰਸ ਵਿੱਚ ਸ਼ਾਮਲ ਕਰਕੇ ਸਿੱਖ ਭਾਵਨਾਵਾਂ ਨੂੰ ਮਾਰੀ ਸੱਟ

 ਪ੍ਰਧਾਨ ਧਾਮੀ ਦਾ ਬਿਆਨ, ਟਾਈਟਲਰ ਨੂੰ ਜ਼ਿੰਮੇਵਾਰੀ ਦੇ ਕੇ ਕਾਂਗਰਸ ਵਿੱਚ ਸ਼ਾਮਲ ਕਰਕੇ ਸਿੱਖ ਭਾਵਨਾਵਾਂ ਨੂੰ ਮਾਰੀ ਸੱਟ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਕਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਕਤਲੇਆਮ ਦੇ ਦੋਸ਼ੀ ਜਗਦੀਸ਼ ਟਾਈਟਲਰ ਨੂੰ ਦਿੱਲੀ ਦੀਆਂ ਨਗਰ ਨਿਗਮ ਚੋਣਾਂ ਲਈ ਕਾਂਗਰਸ ਵੱਲੋਂ ਸੂਬਾ ਚੋਣ ਕਮੇਟੀ ਵਿੱਚ ਸ਼ਾਮਲ ਕਰਨ ਦੀ ਸਖ਼ਤ ਨਿਖੇਧੀ ਕੀਤੀ ਹੈ। ਉਹਨਾਂ ਕਿਹਾ ਕਿ, “ਸਿੱਖ ਕਤਲੇਆਮ ਦੇ ਜ਼ਖ਼ਮ 38 ਸਾਲ ਬਾਅਦ ਅਜੇ ਵੀ ਅੱਲੇ ਹਨ ਅਤੇ ਪੀੜਤ ਸਿੱਖ ਪਰਿਵਾਰ ਦੋਸ਼ੀਆਂ ਨੂੰ ਸਜ਼ਾਵਾਂ ਦੀ ਮੰਗ ਕਰ ਰਹੇ ਹਨ।

news hearing on cbi closer report against titler on th april -m.khaskhabar.com

ਪਰ ਕਾਂਗਰਸ ਸਿੱਖ ਕਤਲੇਆਮ ਦੇ ਦੋਸ਼ੀਆਂ ਦੀ ਪੁਸ਼ਤਪਨਾਹੀ ਕਰਦਿਆਂ ਹੋਇਆ ਉਹਨਾਂ ਨੂੰ ਅਹੁਦੇ ਦੇ ਕੇ ਨਿਵਾਜ ਰਹੀ ਹੈ।” ਉਹਨਾਂ ਸਖ਼ਤ ਲਹਿਜ਼ੇ ਵਿੱਚ ਕਿਹਾ ਕਿ, “ਕਾਂਗਰਸ ਨੂੰ ਅਜਿਹੀਆਂ ਹਰਕਤਾਂ ਤੋਂ ਬਾਜ ਆਉਣਾ ਚਾਹੀਦਾ ਹੈ।”

ਇਸ ਦੇ ਨਾਲ ਹੀ ਐਡਵੋਕੇਟ ਧਾਮੀ ਨੇ ਸਿੱਖ ਕਤਲੇਆਮ ਦੇ ਇੱਕ ਹੋਰ ਦੋਸ਼ੀ ਕਾਂਗਰਸ ਆਗੂ ਕਮਲ ਨਾਥ ਨੂੰ ਮੱਧ ਪ੍ਰਦੇਸ਼ ਦੇ ਇੰਦੌਰ ਵਿਖੇ ਇੱਕ ਸਮਾਗਮ ਦੌਰਾਨ ਸਨਮਾਨੇ ਜਾਣ ਦੀ ਵੀ ਨਿਖੇਧੀ ਕੀਤੀ ਹੈ। ਉਹਨਾਂ ਕਿਹਾ ਕਿ, “ਸਮਾਗਮ ਦੇ ਪ੍ਰਬੰਧਕਾਂ ਨੇ ਸਿੱਖ ਕਤਲੇਆਮ ਦੇ ਦੋਸ਼ੀ ਕਮਲ ਨਾਥ ਨੂੰ ਸਨਮਾਨ ਦੇ ਕੇ ਠੀਕ ਨਹੀਂ ਕੀਤਾ।”

Leave a Reply

Your email address will not be published.