News

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਤਾ ਵੱਡਾ ਬਿਆਨ, ਕਿਹਾ…

ਭਲਕੇ 8 ਦਸੰਬਰ ਨੂੰ ਪੂਰਾ ਭਾਰਤ ਬੰਦ ਰਹੇਗਾ। ਇਸ ਬੰਦ ਵਿੱਚ ਬਹੁਤ ਸਾਰੇ ਵਰਗਾਂ ਦੇ ਲੋਕ ਅਪਣਾ ਸਮਰਥਨ ਦੇ ਰਹੇ ਹਨ। ਉੱਥੇ ਹੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਵਿਕਾਸ ਲਈ ਸੁਧਾਰਾਂ ਦੀ ਜ਼ਰੂਰਤ ਹੈ, ਪਿਛਲੀ ਸਦੀ ਦੇ ਕੁੱਝ ਕਾਨੂੰਨ ਮੌਜੂਦਾ ਸਮੇਂ ਵਿੱਚ ਇਕ ਬੋਝ ਬਣ ਗਏ ਸੀ।

ਆਗਰਾ ਮੈਟਰੋ ਪ੍ਰਾਜੈਕਟ ਦੇ ਨਿਰਮਾਣ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਉਦਘਾਟਨ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਸਰਬਪੱਖੀ ਸੁਧਾਰਾਂ ਵਿੱਚ ਵਿਸ਼ਵਾਸ ਰੱਖਦੀ ਹੈ। ਉਹਨਾਂ ਕਿਹਾ ਕਿ ਵਿਕਾਸ ਲਈ ਸੁਧਾਰਾਂ ਦੀ ਜ਼ਰੂਰਤ ਹੈ।

ਕੁੱਝ ਕਾਨੂੰਨ ਜੋ ਪਿਛਲੀ ਸਦੀ ਵਿੱਚ ਚੰਗੇ ਹੁੰਦੇ ਸੀ ਮੌਜੂਦਾ ਸਦੀ ਵਿੱਚ ਇੱਕ ਬੋਝ ਬਣ ਗਏ ਹਨ। ਉਹਨਾਂ ਕਿਹਾ ਕਿ ਉਹਨਾਂ ਦੀ ਸਰਕਾਰ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ, ਜ਼ਿੰਦਗੀ ਨੂੰ ਅਸਾਨ ਬਣਾਉਣ, ਨਿਵੇਸ਼ ਵਧਾਉਣ ਅਤੇ ਅਧੁਨਿਕ ਤਕਨਾਲੋਜੀ ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਉਣ ਦਾ ਉਦੇਸ਼ ਰੱਖਦੀ ਹੈ।

ਪ੍ਰਧਾਨ ਮੰਤਰੀ ਮੋਦੀ ਦਾ ਇਹ ਬਿਆਨ ਉਸ ਵੇਲੇ ਸਾਹਮਣੇ ਆਇਆ ਹੈ ਜਦੋਂ ਪੰਜਾਬ ਸਮੇਤ ਦੇਸ਼ ਦੇ ਕਿਸਾਨ ਵੱਡੀ ਗਿਣਤੀ ਵਿੱਚ ਕੌਮੀ ਰਾਜਧਾਨੀ ਦੀਆਂ ਸਰਹੱਦਾਂ ਤੇ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਦੀ ਮੰਗ ਹੈ ਕਿ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ।  

Click to comment

Leave a Reply

Your email address will not be published. Required fields are marked *

Most Popular

To Top