ਪ੍ਰਾਈਵੇਟ ਬੱਸਾਂ ਵਾਲਿਆਂ ਨੇ ਕਰਤਾ ਵੱਡਾ ਐਲਾਨ
By
Posted on

1 ਅਪ੍ਰੈਲ ਤੋਂ ਪੰਜਾਬ ਸਰਕਾਰ ਨੇ ਔਰਤਾਂ ਲਈ ਮੁਫ਼ਤ ਸਫ਼ਰ ਦਾ ਐਲਾਨ ਕੀਤਾ ਸੀ। ਇਸ ਨੂੰ ਲੈ ਕੇ ਪ੍ਰਾਈਵੇਟ ਬੱਸਾਂ ਵਾਲਿਆਂ ਨੇ ਵੱਡਾ ਆਫ਼ਰ ਸ਼ੁਰੂ ਕਰ ਦਿੱਤਾ ਹੈ। ਇਹਨਾਂ ਬੱਸਾਂ ਦੇ ਕੰਡਕਟਰਾਂ ਵੱਲੋਂ ਲੁਧਿਆਣਾ ਬੱਸ ਸਟੈਂਡ ਤੇ ਇੱਕ ਨਾਲ ਇੱਕ ਫ੍ਰੀ ਸਫ਼ਰ ਦਾ ਹੋਕਾ ਦਿੱਤਾ ਜਾ ਰਿਹਾ ਹੈ।

ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਮੁਫ਼ਤ ਸਫ਼ਰ ਦਾ ਐਲਾਨ ਮਗਰੋਂ ਔਰਤਾਂ ਅੰਦਰ ਖੁਸ਼ੀ ਦੀ ਲਹਿਰ ਹੈ ਪਰ ਇਸ ਦੌਰਾਨ ਪ੍ਰਾਈਵੇਟ ਬੱਸਾਂ ਵਾਲੇ ਅਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ। ਮੁਫ਼ਤ ਸਫ਼ਰ ਦੇ ਲਾਲਚ ਵਿੱਚ ਪ੍ਰਾਈਵੇਟ ਬੱਸਾਂ ਬਿਲਕੁੱਲ ਖਾਲੀ ਹੋ ਗਈਆਂ ਹਨ।
ਸਾਰੀਆਂ ਔਰਤਾਂ ਸਰਕਾਰੀ ਬੱਸਾਂ ਜਾਣਾ ਬਿਹਤਰ ਸਮਝ ਰਹੀਆਂ ਹਨ। ਪ੍ਰਾਈਵੇਟ ਬੱਸਾਂ ਦੇ ਕੰਡਟਕਰਾਂ ਨੇ ਹੁਣ ਇੱਕ ਨਾਲ ਇੱਕ ਫ੍ਰੀ ਦਾ ਹੋਕਾ ਦੇਣਾ ਸ਼ੁਰੂ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਉਹਨਾਂ ਦੇ ਖਰਚੇ ਪੂਰੇ ਨਹੀਂ ਹੋ ਰਹੇ ਜਿਸ ਕਾਰਨ ਔਰਤਾਂ ਨੂੰ ਮੁਫ਼ਤ ਸਫ਼ਰ ਦੇ ਫ਼ੈਸਲੇ ਤੇ ਧਿਆਨ ਦੇਣ ਦੀ ਲੋੜ ਹੈ।
