ਪ੍ਰਾਈਵੇਟ ਬੱਸਾਂ ਹੋਣਗੀਆਂ ਬੰਦ? ਟਰਾਂਸਪੋਰਟ ਵਿਭਾਗ ਨੇ ਪ੍ਰਾਈਵੇਟ ਬੱਸ ਆਪਰੇਟਰਾਂ ਤੋਂ ਮੰਗੀ ਪਰਮਿਟਾਂ ਦੀ ਸੂਚੀ  

 ਪ੍ਰਾਈਵੇਟ ਬੱਸਾਂ ਹੋਣਗੀਆਂ ਬੰਦ? ਟਰਾਂਸਪੋਰਟ ਵਿਭਾਗ ਨੇ ਪ੍ਰਾਈਵੇਟ ਬੱਸ ਆਪਰੇਟਰਾਂ ਤੋਂ ਮੰਗੀ ਪਰਮਿਟਾਂ ਦੀ ਸੂਚੀ  

ਪੰਜਾਬ ਟਰਾਂਸਪੋਰਟ ਵਿਭਾਗ ਨੇ 806 ਗ਼ੈਰ-ਕਾਨੂੰਨੀ ਤੌਰ ਤੇ ਵਧਾਏ ਬੱਸ ਪਰਮਿਟਾਂ ਨੂੰ ਰੱਦ ਕਰਨ ਮਗਰੋਂ ਇੱਕ ਵਾਰ ਫਿਰ ਨਿੱਜੀ ਬੱਸ ਅਪਰੇਟਰਾਂ ਦੇ ਪਰਮਿਟਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਵਿਭਾਗ ਨੇ ਸਾਰੇ ਆਰਟੀਏ ਨੂੰ ਪੱਤਰ ਭੇਜ ਕੇ ਪ੍ਰਾਈਵੇਟ ਬੱਸ ਆਪਰੇਟਰਾਂ ਨੂੰ ਜਾਰੀ ਕੀਤੇ ਨਿੱਕੀ ਅਤੇ ਲੰਬੀ ਦੂਰੀ ਦੇ ਪਰਮਿਟਾਂ ਦੀ ਸੂਚੀ ਮੰਗੀ ਹੈ।

एंट्री फीस से बचने के लिए अड्डे के बाहर रुक रहीं प्राइवेट बसें - Private  Buses theft Entry Fee - Punjab Tarantaran General News

ਵਿਭਾਗ ਨੇ ਇਸ ਕਾਰਵਾਈ ਨੂੰ ਪ੍ਰਾਈਵੇਟ ਅਪਰੇਟਰਾਂ ਦੀਆਂ ਬੇਨਿਯਮੀਆਂ ਦੀ ਜਾਂਚ ਕਰਾਰ ਦਿੱਤਾ ਹੈ ਪਰ ਸੂਤਰ ਕੁਝ ਹੋਰ ਹੀ ਦੱਸ ਰਹੇ ਹਨ। ਉਹਨਾਂ ਮੁਤਾਬਕ ਇਸ ਫ਼ੈਸਲੇ ਰਾਹੀਂ ਸਿਆਸੀ ਆਗੂਆਂ ਦੀਆਂ ਬੱਸ ਕੰਪਨੀਆਂ ਨੂੰ ਦਿੱਤੇ ਗਏ ਪਰਮਿਟਾਂ ਤੇ ਉਹਨਾਂ ਰਾਹੀਂ ਵਿਸ਼ੇਸ਼ ਤੇ ਕਮਾਈ ਵਾਲੇ ਰੂਟਾਂ ਦੀ ਅਲਾਟਮੈਂਟ ਤੇ ਸਮਾਂ ਸਾਰਣੀ ਵਿੱਚ ਉਹਨਾਂ ਦੀਆਂ ਬੱਸਾਂ ਨੂੰ ਭੀੜਭਾੜ ਵਾਲੇ ਸਮੇਂ ਲਈ ਤਰਜੀਹ ਦੇਣ ਦੀ ਜਾਂਚ ਕੀਤੀ ਜਾਵੇਗੀ।

ਇਸ ਤੋਂ ਪਹਿਲਾਂ ਟਰਾਂਸਪੋਰਟ ਵਿਭਾਗ ਨੇ ਇਸ ਸਾਲ 806 ਬੱਸਾਂ ਦੇ ਪਰਮਿਟਾਂ ਨੂੰ ਰੱਦ ਕਰ ਦਿੱਤਾ ਸੀ। ਇਨ੍ਹਾਂ ਵਿੱਚੋਂ 191 ਪਰਮਿਟ 400 ਬੱਸਾਂ ਨਾਲ ਸਬੰਧਤ ਸਨ ਅਤੇ ਇਹ ਸਾਰੀਆਂ ਬੱਸਾਂ ਸਿਆਸੀ ਪਰਿਵਾਰ ਨਾਲ ਸਬੰਧਤ ਸਨ। ਇਸ ਫੈਸਲੇ ਤੋਂ ਬਾਅਦ ਇਸ ਸਿਆਸੀ ਪਰਿਵਾਰਾਂ ਦੀਆਂ 150 ਬੱਸਾਂ ਨੂੰ ਸੜਕਾਂ ਤੋਂ ਹਟਾ ਦਿੱਤਾ ਗਿਆ ਸੀ, ਜਦਕਿ ਵਿਭਾਗ ਵੱਲੋਂ ਇਨ੍ਹਾਂ ਦੇ ਸਹਿਯੋਗੀ ਚਾਲਕਾਂ ਦੀਆਂ 250 ਬੱਸਾਂ ਦੇ 118 ਪਰਮਿਟ ਰੱਦ ਕਰ ਦਿੱਤੇ ਗਏ।

ਵਿਭਾਗ ਦੇ ਅਧਿਕਾਰੀਆਂ ਅਨੁਸਾਰ ਪਰਮਿਟਾਂ ਦੀ ਜਾਂਚ ਦਾ ਫੈਸਲਾ ਉਨ੍ਹਾਂ ਸ਼ਿਕਾਇਤਾਂ ਤੋਂ ਬਾਅਦ ਲਿਆ ਗਿਆ ਹੈ ਕਿ ਕਈ ਪ੍ਰਾਈਵੇਟ ਅਪਰੇਟਰਾਂ ਨੂੰ ਮਾਲੀਆ ਕਮਾਉਣ ਵਾਲੇ ਰੂਟਾਂ ‘ਤੇ ਸਰਕਾਰੀ ਬੱਸਾਂ ਦੀ ਆਵਾਜਾਈ ਘਟਾ ਕੇ ਪਰਮਿਟ ਜਾਰੀ ਕੀਤੇ ਗਏ ਸਨ। ਇਸ ਤੋਂ ਇਲਾਵਾ ਅਜਿਹੇ ਪ੍ਰਾਈਵੇਟ ਅਪਰੇਟਰਾਂ ਬਾਰੇ ਵੀ ਸ਼ਿਕਾਇਤਾਂ ਮਿਲੀਆਂ ਹਨ, ਜਿਨ੍ਹਾਂ ਨੂੰ ਬੱਸਾਂ ਦੇ ਟਾਈਮ ਟੇਬਲ ਵਿੱਚ ਸਵਾਰੀਆਂ ਦੀ ਗਿਣਤੀ ਬਹੁਤ ਜ਼ਿਆਦਾ ਹੋਣ ਦੇ ਨਾਲ-ਨਾਲ ਖਾਸ ਰੂਟ ਅਲਾਟ ਕੀਤੇ ਜਾਂਦੇ ਹਨ।

Leave a Reply

Your email address will not be published.