News

ਅਧਿਆਪਕਾਂ ਨੇ ਪ੍ਰਾਈਵੇਟ ਸਕੂਲ 12 ਅਪ੍ਰੈਲ ਤੋਂ ਖੋਲ੍ਹਣ ਦਾ ਕੀਤਾ ਐਲਾਨ

ਕੋਰੋਨਾ ਦੇ ਕੇਸ ਵਧਣ ਕਾਰਨ ਪੰਜਾਬ ਸਰਕਾਰ ਨੇ ਸਾਰੇ ਵਿਦਿਅਕ ਅਦਾਰੇ ਬੰਦ ਰੱਖਣ ਦਾ ਐਲਾਨ ਕੀਤਾ ਸੀ। ਪਰ ਵਿਦਿਆਰਥੀਆਂ, ਮਾਪਿਆਂ, ਸਕੂਲ ਅਧਿਆਪਕਾਂ ਅਤੇ ਸਕੂਲ ਮੈਨੇਜਮੈਂਟਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਇਸ ਤਹਿਤ ਅੱਜ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਵੱਲੋਂ ਸੂਬਾ ਸਰਕਾਰ ਦੇ ਸਕੂਲ ਬੰਦ ਰੱਖਣ ਦੇ ਫ਼ੈਸਲੇ ਦੇ ਵਿਰੋਧ ਵਿੱਚ ਵੱਡਾ ਐਲਾਨ ਕੀਤਾ ਗਿਆ।

Schools set to reopen in Punjab from January 7 | Hindustan Times

ਸਕੂਲ ਪ੍ਰਬੰਧਕਾਂ ਨੇ ਦਸਿਆ ਕਿ ਪ੍ਰਾਈਵੇਟ ਸਕੂਲ ਫੈਡਰੇਸ਼ਨ ਦੀ ਸੂਬਾ ਕਮੇਟੀ ਦੇ ਸੱਦੇ ਤੇ 12 ਅਪ੍ਰੈਲ ਨੂੰ ਆਉਣ ਵਾਲੇ ਦਿਨਾਂ ਵਿੱਚ ਉਹ ਅਪਣੇ ਸਕੂਲ ਖੋਲ੍ਹਣਗੇ। ਕੋਰੋਨਾ ਦੇ ਨਾਮ ਤੇ ਸਕੂਲਾਂ ਨੂੰ ਸਿਰਫ ਟਾਰਗੇਟ ਕੀਤਾ ਜਾ ਰਿਹਾ ਹੈ। ਜਦਕਿ ਰੈਸਟੋਰੈਂਟ, ਸ਼ਰਾਬ ਦੇ ਠੇਕੇ, ਸਰਕਾਰੀ ਦਫ਼ਤਰ ਸਮੇਤ ਹੋਰ ਕਾਰੋਬਾਰ ਖੁੱਲ੍ਹੇ ਹਨ।

ਸਰਕਾਰ ਦੇ ਇਸ ਸਿੱਖਿਆ ਵਿਰੋਧ ਫ਼ੈਸਲੇ ਖਿਲਾਫ਼ ਪ੍ਰਾਈਵੇਟ ਸਕੂਲ ਫੈਡਰੇਸ਼ਨ ਵੱਲੋਂ ਸੂਬਾ ਸਰਕਾਰ ਦੇ ਇਸ ਫ਼ੈਸਲੇ ਵਿਰੁਧ 12 ਅਪ੍ਰੈਲ ਤੋਂ ਸਕੂਲ ਖੋਲ੍ਹਣ ਦਾ ਸੱਦਾ ਦਿੱਤਾ ਗਿਆ ਹੈ। ਸਕੂਲ ਬੰਦ ਹੋਣ ਕਾਰਨ ਇਕੱਲੇ ਸਕੂਲ ਪ੍ਰਬੰਧਕ, ਵਿਦਿਆਰਥੀ ਜਾਂ ਅਧਿਆਪਕਾਂ ਨੂੰ ਹੀ ਪ੍ਰੇਸ਼ਾਨੀ ਨਹੀਂ ਝੱਲ ਰਹੇ ਬਲਕਿ ਸਕੂਲ ਵੈਨ ਟ੍ਰਾਂਸਪੋਰਟ, ਦਰਜਾ ਚਾਰ ਮੁਲਾਜ਼ਮਾਂ ਸਮੇਤ ਹੋਰ ਕਈ ਤਰ੍ਹਾਂ ਦੇ ਲੋਕਾਂ ਦਾ ਰੁਜ਼ਗਾਰ ਜੁੜਿਆ ਹੋਇਆ ਹੈ।

Click to comment

Leave a Reply

Your email address will not be published. Required fields are marked *

Most Popular

To Top