News

ਪ੍ਰਾਈਵੇਟ ਹਸਪਤਾਲਾਂ ਨੂੰ ਵੈਕਸੀਨ ਵੇਚਣ ਦਾ ਮਾਮਲਾ ਭਖਿਆ, ‘ਆਪ’ ਨੇ ਸਿਹਤ ਮੰਤਰੀ ਦਾ ਕੀਤਾ ਘਿਰਾਓ

ਕੋਰੋਨਾ ਵੈਕਸੀਨ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਲਗਾਤਾਰ ਘੇਰਿਆ ਜਾ ਰਿਹਾ ਹੈ। ਕੈਪਟਨ ਸਰਕਾਰ ਨੇ ਪ੍ਰਾਈਵੇਟ ਹਸਪਤਾਲਾਂ ਤੋਂ ਵੈਕਸੀਨ ਵਾਪਸ ਲੈ ਲਈ ਹੈ ਪਰ ਵਿਰੋਧੀ ਧਿਰਾਂ ਸਰਕਾਰ ਨੂੰ ਘੇਰ ਰਹੀਆਂ ਹਨ। ਅੱਜ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਮੋਹਾਲੀ ਰਹਾਇਸ਼ ਦੇ ਬਾਹਰ ਪ੍ਰਦਰਸ਼ਨ ਕੀਤਾ ਹੈ।

AAP announces five candidates for 2019 Lok Sabha polls; Sukhpal Singh  Khaira group upset - The Economic Times

ਮੁਹਾਲੀ ਫੇਜ਼ 7 ਦੀ ਮਾਰਕਿਟ ਵਿੱਚ ਇਕੱਠੇ ਹੋਏ ਪਾਰਟੀ ਵਰਕਰਾਂ ਨੇ ਨਾਅਰੇਬਾਜ਼ੀ ਕਰਦੇ ਹੋਏ ਸਿਹਤ ਮੰਤਰੀ ਦੇ ਘਰ ਵੱਲ ਕੂਚ ਕੀਤਾ। ਪੰਜਾਬ ਸਰਕਾਰ ਨੇ Covaxin ਦੀਆਂ 80,000 ਖੁਰਾਕਾਂ 400 ਰੁਪਏ ਪ੍ਰਤੀ ਖੁਰਾਕ ਦੇ ਹਿਸਾਬ ਨਾਲ ਖਰੀਦੀ ਸੀ ਤੇ ਪ੍ਰਾਈਵੇਟ ਹਸਪਤਾਲ ਨੂੰ ਇਹ ਖੁਰਾਕ 1060 ਰੁਪਏ ਪ੍ਰਤੀ ਖੁਰਾਕ ਵੇਚੀ ਗਈ।

ਪ੍ਰਾਈਵੇਟ ਹਸਪਤਾਲਾਂ ਨੇ ਆਮ ਲੋਕਾਂ ਨੂੰ ਇਹ ਕੋਰੋਨਾ ਟੀਕਾ 1560 ਰੁਪਏ ਪ੍ਰਤੀ ਖੁਰਾਕ ਦੇ ਹਿਸਾਬ ਨਾਲ ਲਾਇਆ। ਪਾਰਟੀ ਵਰਕਰਾਂ ਨੇ ਪਹਿਲਾ ਬੈਰੀਕੇਡ ਤਾਂ ਤੋੜ ਦਿੱਤਾ ਪਰ ਮੰਤਰੀ ਦੇ ਘਰ ਬਾਹਰ ਭਾਰੀ ਪੁਲਿਸ ਫੋਰਸ ਹੋਣ ਕਾਰਨ ਉਹ ਅੱਗੇ ਜਾਣ ਵਿੱਚ ਅਸਫ਼ਲ ਰਹੇ।

ਪਾਰਟੀ ਵਰਕਰਾਂ ਨੇ ਸਿਹਤ ਮੰਤਰੀ ਦਾ ਪੁਤਲਾ ਵੀ ਫੂਕਿਆ। ਪੁਲਿਸ ਨੇ ਵਿਧਾਇਕ ਜੈ ਕਿਸ਼ਨ ਰੋੜੀ ਤੇ ਸਰਬਜੀਤ ਕੌਰ ਮਾਣੂਕੇ ਸਮੇਤ ਕਈ ਵਰਕਰਾਂ ਨੂੰ ਹਿਰਾਸਤ ਵਿੱਚ ਲਿਆ। ਪਾਰਟੀ ਵਰਕਰਾਂ ਨੇ ਮੰਗ ਕੀਤੀ ਕਿ ਸਿਹਤ ਮੰਤਰੀ ਅਪਣੇ ਅਹੁਦੇ ਤੋਂ ਅਸਤੀਫ਼ਾ ਦੇਣ। ਇਸ ਤੋਂ ਪਹਿਲਾਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਇਸ ਮੁੱਦੇ ਤੇ ਸਿਹਤ ਮੰਤਰੀ ਦਾ ਅਸਤੀਫ਼ਾ ਮੰਗਿਆ ਸੀ।  

Click to comment

Leave a Reply

Your email address will not be published.

Most Popular

To Top