News

ਪ੍ਰੋ. ਦਵਿੰਦਰਪਾਲ ਭੁੱਲਰ ਦੀ ਰਿਹਾਈ ਨੂੰ ਲੈ ਕੇ ਕੇਜਰੀਵਾਲ ਦਾ ਵੱਡਾ ਬਿਆਨ

‘ਆਪ’ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਪ੍ਰੋ. ਦਵਿੰਦਰਪਾਲ ਭੁੱਲਰ ਦੀ ਰਿਹਾਈ ਦੇ ਮਾਮਲੇ ਨੂੰ ਲੈ ਕੇ ਕਿਹਾ ਕਿ ਇਸ ਮਸਲੇ ਤੇ ਅਕਾਲੀ ਦਲ ਗੰਦੀ ਰਾਜਨੀਤੀ ਕਰ ਰਿਹਾ ਹੈ। ਭੁੱਲਰ ਦੇ ਮਾਮਲੇ ਵਿੱਚ ਕਮੇਟੀ ਦੀ ਅਗਲੀ ਮੀਟਿੰਗ ਵਿੱਚ ਮਾਮਲਾ ਏਜੰਡੇ ਤੇ ਹੋਵੇਗਾ। ਸਜਾ ਰਿਵਿਊ ਮਾਮਲੇ ਬਾਰੇ ਕਮੇਟੀ ਵਿੱਚ ਜਿਹੜਾ ਵੀ ਫ਼ੈਸਲਾ ਲਿਆ ਜਾਵੇਗਾ, ਉਸ ਤੋਂ ਬਾਅਦ ਐਲਜੀ ਇਸ ਬਾਰੇ ਫ਼ੈਸਲਾ ਲੈਣਗੇ।

‘ਆਪ’ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਭੁੱਲਰ ਦੇ ਪਰਿਵਾਰ ਨੂੰ ਤਬਾਹ ਕਰਨ ਵਾਲੇ ਸੁਮੇਧ ਸੈਣੀ ਨੂੰ ਸੁਖਬੀਰ ਬਾਦਲ ਨੇ ਡੀਜੀਪੀ ਕਿਉਂ ਲਾਇਆ ਸੀ। ਮਾਨ ਨੇ ਕਿਹਾ ਕਿ, “ਇਸ ਮਾਮਲੇ ਤੇ ਸਿਆਸਤ ਖੇਡੀ ਜਾ ਰਹੀ ਹੈ। ਦੱਸ ਦਈਏ ਕਿ ਅੱਜ ਅੰਮ੍ਰਿਤਸਰ ਦੇ ਹੋਟਲ ਹਯਾਤ ਵਿੱਚ ਅਰਵਿੰਦ ਕੇਜਰੀਵਾਲ ਨੇ ਪ੍ਰੈਸ ਕਾਨਫਰੰਸ ਕੀਤੀ। ਇੱਥੇ ਸਿੱਖ ਜੱਥੇਬੰਦੀਆਂ ਦੇ ਨੁਮਾਇੰਦੇ ਵਿਰੋਧ ਕਰਨ ਲਈ ਪਹੁੰਚੇ ਸਨ।

ਸਿੱਖ ਜੱਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਅੰਮ੍ਰਿਤਸਰ ਵਿਖੇ ਉਹਨਾਂ ਨੂੰ ਕਾਲੀਆਂ ਝੰਡੀਆਂ ਵਿਖਾਈਆਂ ਗਈਆਂ। ਦੱਸ ਦਈਏ ਕਿ ਆਮ ਆਦਮੀ ਪਾਰਟੀ ਵੱਲੋਂ ਅੱਜ ਅੰਮ੍ਰਿਤਸਰ ਵਿੱਚ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਹਨਾਂ ਨੇ ਕਿਹਾ ਕਿ, ਪੰਜਾਬ ਵਿੱਚ ‘ਆਪ’ ਦੀ ਸਰਕਾਰ ਆਉਣ ਤੇ ਸਰਕਾਰੀ ਦਫ਼ਤਰਾਂ ਵਿੱਚ ਬਾਬਾ ਸਾਹਿਬ ਅੰਬੇਡਕਰ ਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਤਸਵੀਰ ਲੱਗੇਗੀ। ਕੇਜਰੀਵਾਲ ਨੇ ਕਿਹਾ ਕਿ ਸਰਕਾਰ ਬਣਨ ਤੋਂ ਬਾਅਦ ਕਿਸੇ ਵੀ ਸਿਆਸੀ ਆਗੂ ਦੀ ਫੋਟੋ ਨਹੀਂ ਲਾਈ ਜਾਵੇਗੀ।  

Click to comment

Leave a Reply

Your email address will not be published.

Most Popular

To Top