News

ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਾਉਣ ਬਾਰੇ ਪੰਜਾਬ ਸਰਕਾਰ ਨੇ ਵਧਾਈ ਤਰੀਕ  

ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ਿਆਂ ਬਾਰੇ ਪੰਜਾਬ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਮੰਨ ਲਈਆਂ ਹਨ। ਪੰਜਾਬ ਸਰਕਾਰ ਵੱਲੋਂ ਹੁਣ ਜ਼ਮੀਨ ਛੱਡਣ ਦੀ ਤਰੀਕ 30 ਮਈ ਤੋਂ ਵਧਾ ਕੇ 30 ਜੂਨ ਕਰ ਦਿੱਤੀ ਹੈ। ਇਸ ਤੋਂ ਇਲਾਵਾ ਜਿਸ ਜ਼ਮੀਨ ਤੋਂ ਕਬਜ਼ਾ ਛੁਡਵਾਉਣਾ ਹੈ, ਉਸ ਲਈ 15 ਦਿਨਾਂ ਦਾ ਨੋਟਿਸ ਦਿੱਤਾ ਜਾਵੇਗਾ। ਇਸ ਲਈ ਸਰਕਾਰ ਨੇ ਇੱਕ ਕਮੇਟੀ ਬਣਾਈ ਹੈ।

8,000 hectares of EP land under illegal occupation in Jammu division, Real  Estate News, ET RealEstate

ਇਸ ਕਮੇਟੀ ਵਿੱਚ ਸਰਕਾਰ ਤੇ ਕਿਸਾਨਾਂ ਦੇ ਨੁਮਾਇੰਦੇ ਸ਼ਾਮਲ ਹਨ। ਇਹ ਕਮੇਟੀ ਵੇਖੇਗੀ ਕਿ ਕਿਹੜੀ ਜ਼ਮੀਨ ਨੂੰ ਕਬਜ਼ੇ ਛੁਡਾਉਣੇ ਹਨ। ਸਰਕਾਰ ਨੇ ਇਸ ਬਾਰੇ 6 ਮੈਂਬਰੀ ਕਮੇਟੀ ਬਣਾਈ ਹੈ। ਇਸ ਕਮੇਟੀ ਵਿੱਚ 3 ਮੈਂਬਰ ਕਿਸਾਨ ਤੇ 3 ਸਰਕਾਰ ਦੇ ਹੋਣਗੇ। ਇਹ ਕਮੇਟੀ 6 ਮਹੀਨਿਆਂ ਦੇ ਅੰਦਰ ਆਪਣੀ ਰਿਪੋਰਟ ਦੇਵੇਗੀ। ਇਸ ਸਬੰਧੀ ਕਾਨੂੰਨ ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤਾ ਜਾਵੇਗਾ।

ਦੱਸ ਦੱਈਏ ਕਿ ਪੰਜਾਬ ਸਰਕਾਰ ਨੇ 31 ਮਈ ਤੱਕ 5000 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਦਾ ਟੀਚਾ ਰੱਖਿਆ ਹੈ। ਹੁਣ ਤੱਕ 2 ਹਜ਼ਾਰ ਏਕੜ ਜ਼ਮੀਨ ਦਾ ਕਬਜ਼ਾ ਛੁਡਵਾਇਆ ਜਾ ਚੁੱਕਾ ਹੈ। ਪੰਜਾਬ ਵਿੱਚ ਕਰੀਬ 50 ਹਜ਼ਾਰ ਏਕੜ ਪੰਚਾਇਤੀ ਜ਼ਮੀਨ ਤੇ ਨਾਜਾਇਜ਼ ਕਬਜ਼ੇ ਹਨ। ਪੰਜਾਬ ਵਿੱਚ ਪੰਚਾਇਤੀ ਜ਼ਮੀਨਾਂ ਦੇ ਕਬਜ਼ੇ ਨੂੰ ਲੈ ਕੇ ਹੰਗਾਮਾ ਮਚਿਆ ਹੋਇਆ ਹੈ। ਮਾਨ ਸਰਕਾਰ ਦੇ ਇਸ ਫ਼ੈਸਲੇ ਦਾ ਕਿਸਾਨ ਜੱਥੇਬੰਦੀਆਂ ਨੇ ਵਿਰੋਧ ਕੀਤਾ ਹੈ।

Click to comment

Leave a Reply

Your email address will not be published.

Most Popular

To Top