ਪੰਚਾਇਤ ਮਹਿਕਮੇ ਨੂੰ ਲੱਭੀ ਸਵਾ ਲੱਖ ਏਕੜ ਜ਼ਮੀਨ, ਜ਼ਮੀਨਾਂ ਦਾ ਕਬਜ਼ਾ ਲੈਣ ਲਈ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ

 ਪੰਚਾਇਤ ਮਹਿਕਮੇ ਨੂੰ ਲੱਭੀ ਸਵਾ ਲੱਖ ਏਕੜ ਜ਼ਮੀਨ, ਜ਼ਮੀਨਾਂ ਦਾ ਕਬਜ਼ਾ ਲੈਣ ਲਈ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ

ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਸੂਬੇ ਵਿੱਚੋਂ ਉਹਨਾਂ 1.28 ਲੱਖ ਏਕੜ ਪੰਚਾਇਤੀ ਜ਼ਮੀਨਾਂ ਦੀ ਸ਼ਨਾਖਤ ਕੀਤੀ ਹੈ। ਵਿਭਾਗ ਨੇ ਖੁਦ ਮੰਨਿਆ ਹੈ ਕਿ ਇਹਨਾਂ ਜ਼ਮੀਨਾਂ ਦਾ ਪਹਿਲਾਂ ਕੋਈ ਇਲਮ ਨਹੀਂ ਸੀ। ਜਾਣਕਾਰੀ ਮੁਤਾਬਕ ਪੰਚਾਇਤ ਮਹਿਕਮੇ ਨੇ ਮਾਲ ਰਿਕਾਰਡ ਦੀ ਜਦੋਂ ਫਰੋਲਾ-ਫਰਾਲੀ ਕੀਤੀ ਤਾਂ ਪੰਚਾਇਤਾਂ ਦੀ ਮਾਲਕੀ ਵਾਲੀਆਂ ਸਵਾ ਲੱਖ ਏਕੜ ਜ਼ਮੀਨਾਂ ਹੋਰ ਲੱਭ ਗਈਆਂ।

Image

ਇਹਨਾਂ ਵਿੱਚ 42 ਹਜ਼ਾਰ ਏਕੜ ਵਾਹੀਯੋਗ ਜ਼ਮੀਨਾਂ ਹਨ। ਇਹਨਾਂ ਜ਼ਮੀਨਾਂ ਦੀ ਸ਼ਨਾਖਤ ਲਈ ਕੁੱਲ 154 ਬਲਾਕਾਂ ਤੋਂ 150 ਬਲਾਕਾਂ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਮੰਗਲਵਾਰ ਨੂੰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਇਹ ਖੁਲਾਸਾ ਕਰਦਿਆਂ ਇਹਨਾਂ ਜ਼ਮੀਨਾਂ ਦਾ ਕਬਜ਼ਾ ਲੈਣ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ। ਉਹਨਾਂ ਨੇ ਅਧਿਕਾਰੀਆਂ ਨੂੰ ਹੁਕਮ ਦਿੱਤੇ ਹਨ ਕਿ ਪਿੰਡਾਂ ਵਿੱਚ ਵਿਕਾਸ ਦੇ ਟੀਚੇ ਸਮਾਂਬੱਧ ਪੂਰੇ ਕੀਤੇ ਜਾਣ।

Image

ਪੇਂਡੂ ਵਿਕਾਸ ਮੰਤਰੀ ਨੇ ਵਿਭਾਗ ਦੇ ਵਿੱਤੀ ਕਮਿਸ਼ਨ ਕੇ ਸ਼ਿਵਾ ਪ੍ਰਸਾਦ, ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਤੇ ਸੰਯੁਕਤ ਕਮਿਸ਼ਨਰ ਵਿਕਾਸ ਅਮਿਤ ਕੁਮਾਰ ਦੀ ਮੌਜੂਦਗੀ ਵਿੱਚ ਵਧੀਕ ਡਿਪਟੀ ਕਮਿਸ਼ਨਰਾਂ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰਾਂ ਨਾਲ ਮੀਟਿੰਗ ਦੌਰਾਨ ਹੁਕਮ ਜਾਰੀ ਕੀਤੇ ਹਨ ਕਿ 31 ਮਾਰਚ ਨੂੰ ਮੌਜੂਦਾ ਸਰਕਾਰ ਵੱਲੋਂ ਪਿੰਡਾਂ ਵਿੱਚ ਕੀਤੇ ਵਿਕਾਸ ਕਾਰਜਾਂ ਦੀ ਰਿਪੋਰਟ ਪੇਸ਼ ਕੀਤੀ ਜਾਵੇ ਕਿਉਂਕ ਉਸੇ ਦਿਨ ਇਹਨਾਂ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ ਜਾਵੇਗੀ, ਇਸ ਲਈ ਸਾਰੇ ਵਿਕਾਸ ਕਾਰਜ ਸਮਾਂ ਰਹਿੰਦੇ ਪੂਰੇ ਕਰ ਲਏ ਜਾਣ।

 

Leave a Reply

Your email address will not be published.