ਪੰਚਾਇਤ ਮੈਂਬਰ ਕਰਦੇ ਸੀ ਤੰਗ-ਪ੍ਰੇਸ਼ਾਨ, ਅੱਕੇ ਸਰਪੰਚ ਨੂੰ ਚੁੱਕਿਆ ਖੌਫਨਾਕ ਕਦਮ! ਉਜੜਿਆ ਹੱਸਦਾ-ਵੱਸਦਾ ਪਰਿਵਾਰ

 ਪੰਚਾਇਤ ਮੈਂਬਰ ਕਰਦੇ ਸੀ ਤੰਗ-ਪ੍ਰੇਸ਼ਾਨ, ਅੱਕੇ ਸਰਪੰਚ ਨੂੰ ਚੁੱਕਿਆ ਖੌਫਨਾਕ ਕਦਮ! ਉਜੜਿਆ ਹੱਸਦਾ-ਵੱਸਦਾ ਪਰਿਵਾਰ

ਮਾਛੀਵਾੜਾ ਸਾਹਿਬ ਦੇ ਪਿੰਡ ਸ਼ਤਾਬਗੜ ਤੋਂ ਬਹੁਤ ਹੀ ਮਾੜੀ ਖ਼ਬਰ ਸਾਹਮਣੇ ਆਈ ਹੈ। ਇੱਥੋਂ ਦੇ ਨੌਜਵਾਨ ਵੱਲੋਂ ਕੋਈ ਜ਼ਹਿਰੀਲੀ ਚੀਜ਼ ਖਾ ਕੇ ਅਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਇਸ ਘਟਨਾ ਬਾਰੇ ਮ੍ਰਿਤਕ ਨੌਜਵਾਨ ਦੀ ਪਤਨੀ ਨੇ ਰੋਂਦੇ ਹੋਏ ਦੱਸਿਆ ਕਿ ਉਸ ਦਾ ਪਤੀ ਪਿੰਡ ਦਾ ਮੌਜੂਦਾ ਸਰਪੰਚ ਸੀ ਅਤੇ ਪਿਛਲੇ ਸਮੇਂ ਤੋਂ ਪੰਚਾਇਤ ਮੈਂਬਰ ਕਾਫੀ ਪ੍ਰੇਸ਼ਾਨ ਕਰ ਰਹੇ ਸੀ।

ਉਹਨਾਂ ਇਲਜ਼ਾਮ ਲਗਾਇਆ ਕਿ ਪੰਚਾਇਤ ਮੈਂਬਰਾਂ ਵੱਲੋਂ ਪਿੰਡ ਦੇ ਕੁਝ ਹੋਰ ਵਿਅਕਤੀਆਂ ਨਾਲ ਮਿਲ ਕੇ ਓਸ ਦੇ ਪਤੀ ਖ਼ਿਲਾਫ਼ ਝੂਠੀਆਂ ਸ਼ਿਕਾਇਤਾਂ ਕੀਤੀਆਂ ਜਾਂਦੀਆਂ ਸੀ, ਜਿਸ ਤੋਂ ਪ੍ਰੇਸ਼ਾਨ ਹੋ ਕੇ ਓਸ ਦੇ ਪਤੀ ਵੱਲੋਂ ਇਹ ਖੌਫਨਾਕ ਕਦਮ ਚੁੱਕਿਆ ਗਿਆ। ਇਸ ਘਟਨਾ ਬਾਰੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਸਰਪੰਚ ਪਹਿਲਾਂ ਕਾਂਗਰਸ ਨਾਲ ਸਬੰਧਤ ਸੀ।

ਪਰ ਓਹ ਬਾਅਦ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਿਆ ਸੀ ਜਿਸ ਤੋਂ ਬਾਅਦ ਕਾਂਗਰਸੀ ਪੰਚਾਇਤ ਮੈਂਬਰਾਂ ਵੱਲੋਂ ਸਰਪੰਚ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਇਲਜ਼ਾਮ ਖੁਦਕੁਸ਼ੀ ਨੋਟ ਵਿੱਚ ਲਗਾਏ ਗਏ ਹਨ। ਉਹਨਾਂ ਕਿਹਾ ਕਿ ਇਸ ਮਾਮਲੇ ਵਿੱਚ 1 ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਅਤੇ ਬਾਕੀਆਂ ਦੀ ਭਾਲ ਕੀਤੀ ਜਾ ਰਹੀ ਹੈ।

ਦੱਸ ਦਈਏ ਕਿ ਮ੍ਰਿਤਕ ਨੌਜਵਾਨ 3 ਬੱਚਿਆਂ ਦਾ ਪਿਤਾ ਸੀ ਅਤੇ ਅਪਣੇ ਖੁਦਕੁਸ਼ੀ ਨੋਟ ਵਿੱਚ ਓਸ ਵੱਲੋਂ ਪੰਚਾਇਤ ਮੈਂਬਰਾਂ ਤੇ ਗੰਭੀਰ ਇਲਜ਼ਾਮ ਲਗਾਏ ਗਏ ਨੇ, ਹੁਣ ਪੁਲਿਸ ਵੱਲੋਂ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ।

Leave a Reply

Your email address will not be published.