ਪੰਚਾਇਤ ਮੰਤਰੀ ਧਾਲੀਵਾਲ ਨੇ ਸਰਹਿੰਦ ਚੋਂ 417 ਏਕੜ ਪੰਚਾਇਤੀ ਜ਼ਮੀਨ ਤੋਂ ਛੁਡਾਇਆ ਕਬਜ਼ਾ
By
Posted on

ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਪੰਚਾਇਤੀ ਜ਼ਮੀਨਾਂ ‘ਚੋਂ ਨਾਜਾਇਜ਼ ਕਬਜ਼ੇ ਛੁਡਾਉਣ ਦੀ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਅੱਜ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਬਲਾਕ ਸਰਹਿੰਦ ਅਧੀਨ ਆਉਂਦੇ ਪਿੰਡ ਛਲੈੜੀ ਕਲਾਂ ‘ਚ 417 ਏਕੜ ਵਾਹੀਯੋਗ ਜ਼ਮੀਨ ਦਾ ਕਬਜ਼ਾ ਛੁਡਵਾਇਆ ਗਿਆ।
ਪੂਰੇ ਪਿੰਡ ਵਲੋਂ ਸਹਿਮਤੀ ਨਾਲ ਇਹ ਜ਼ਮੀਨ ਸਰਕਾਰ ਦੇ ਹਵਾਲੇ ਕੀਤੀ ਗਈ। ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਸਨਮਾਨ ਕੀਤਾ ਗਿਆ। ਇਸ ਮੌਕੇ ਲਖਵੀਰ ਸਿੰਘ ਰਾਏ ਐੱਮ.ਐੱਲ.ਏ. ਫਤਹਿਗੜ੍ਹ ਸਾਹਿਬ ਨਾਲ ਸਨ।
