ਪੰਜਾਬੀ ਕਲਾਕਾਰਾਂ ਦੀ ਲਲਕਾਰ, ਹੁਣ ਦਿੱਲੀ ਜਾ ਕੇ ਵਜਾਵਾਂਗੇ ਡੰਕਾ, ਹਿਲਾ ਦਿਆਂਗੇ ਦਿੱਲੀ

ਪੰਜਾਬ ਵਿੱਚ ਖੇਤੀ ਬਿੱਲਾਂ ਦਾ ਨੂੰ ਲੈ ਕੇ ਹਰ ਹਰ ਬੱਚਾ ਰੋਸ ਨਾਲ ਭਰਿਆ ਪਿਆ ਹੈ। ਬਿੱਲਾਂ ਨੂੰ ਲਗਾਤਾਰ ਰੱਦ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ। ਪਰ ਸਰਕਾਰ ਦੇ ਕੰਨ ਤੇ ਜੂੰ ਵੀ ਨਹੀਂ ਸਰਕ ਰਹੀ। ਬੀਤੇ ਦਿਨੀਂ ਪੰਜਾਬੀ ਗਾਇਕਾਂ ਅਤੇ ਅਦਾਕਾਰਾਂ ਨੇ ਗੁਰਦਾਸਪੁਰ ਦੇ ਬਟਾਲਾ ਵਿਖੇ ਅੰਮ੍ਰਿਤਸਰ ਬਟਾਲਾ ਹਾਈਵੇਅ ’ਤੇ ਕਿਸਾਨਾਂ ਦੇ ਹੱਕ ਵਿਚ ਵਿਰੋਧ ਪ੍ਰਦਰਸ਼ਨ ਕੀਤਾ।
ਇਸ ਪ੍ਰਦਰਸ਼ਨ ਵਿਚ ਪੰਜਾਬ ਦੇ ਮਸ਼ਹੂਰ ਪੰਜਾਬੀ ਗਾਇਕ ਰਣਜੀਤ ਬਾਵਾ, ਹਰਭਜਨ ਮਾਨ, ਰਵਿੰਦਰ ਗਰੇਵਾਲ, ਤਰਸੇਮ ਜੱਸੜ, ਦੀਪ ਸਿਧੂ, ਕੁਲਵਿੰਦਰ ਬਿੱਲਾ, ਰਵਨੀਤ ਸਿੰਘ, ਹਰਜੀਤ ਹਰਮਨ, ਗੁਰੀ ਸਿੰਘ, ਕੰਵਰ ਗਰੇਵਾਲ, ਲੱਖਾ ਸਿਧਾਨਾ ਸਮੇਤ ਦਰਜਨਾਂ ਕਲਾਕਾਰ ਕੇਂਦਰ ਸਰਕਾਰ ਖ਼ਿਲਾਫ਼ ਡਟੇ ਵਿਖਾਈ ਦਿੱਤੇ।
ਕਿਸਾਨਾਂ ਨੇ ਪੰਜਾਬੀਆਂ ਨੂੰ JIO ਸਿਮ ਤੋੜਨ ਤੇ ਰਿਲਾਇੰਸ ਦੇ ਪੈਟਰੋਲ ਪੰਪਾਂ ਤੋਂ ਪੈਟਰੋਲ ਨਾ ਪਾਉਣ ਦੀ ਕੀਤੀ ਅਪੀਲ
ਨਾਮਵਰ ਪੰਜਾਬੀ ਗਾਇਕਾਂ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਸਾਨੂੰ ਆਪਣੇ ਹੱਕਾਂ ਲਈ ਲੜਨਾ ਪਏਗਾ। ਅਸੀਂ ਬਾਅਦ ਵਿਚ ਗਾਇਕ ਅਤੇ ਪਹਿਲਾਂ ਕਿਸਾਨਾਂ ਦੇ ਪੁੱਤਰ ਹਾਂ। ਹੁਣ ਦਿੱਲੀ ਵਿਚ ਜਾ ਕੇ ਉਹ ਡੰਕਾ ਵਜਾਉਣਗੇ। ਉਨ੍ਹਾਂ ਨੇ ਕਿਹਾ ਕਿ ਏਕਤਾ ਵਿਚ ਹੀ ਤਾਕਤ ਹੈ ਅਤੇ ਹੁਣ ਸਾਨੂੰ ਸਾਰਿਆਂ ਨੂੰ ਇਸ ਗੁੰਡਾਗਰਦੀ ਦੇ ਵਿਰੁੱਧ ਖੜ੍ਹੇ ਹੋਣਾ ਪਵੇਗਾ।
ਪੰਜਾਬ ਦੀਆਂ 31 ਕਿਸਾਨ ਜੱਥੇਬੰਦੀਆਂ ਅੱਜ ਕੈਪਟਨ ਨਾਲ ਕਰਨਗੀਆਂ ਮੁਲਾਕਾਤ, ਨਿਕਲ ਸਕਦਾ ਹੈ ਹੱਲ!
ਕੇਂਦਰ ਨੂੰ ਆਪਣੀ ਧੱਕੇਸ਼ਾਹੀ ਵਾਪਸ ਲੈਣ ਲਈ ਮਜ਼ਬੂਰ ਹੋਣਾ ਪਵੇਗਾ। ਪੰਜਾਬੀ ਗਾਇਕਾਂ ਦੇ ਪ੍ਰਦਰਸ਼ਨ ਨੂੰ ਲੋਕਾਂ ਨੇ ਖੁੱਲ੍ਹ ਕੇ ਸਮਰਥਨ ਕੀਤਾ ਅਤੇ ਹਜ਼ਾਰਾਂ ਦੀ ਗਿਣਤੀ ‘ਚ ਨੌਜਵਾਨਾਂ ਨੇ ਸਮਰਥਨ ਕੀਤਾ। ਦਸ ਦਈਏ ਕਿ ਪਿਛਲੇ 24 ਸਤੰਬਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦੀਆਂ ਵੱਖ-ਵੱਖ ਥਾਂਵਾਂ ਤੇ ਰੇਲ ਰੋਕੋ ਅੰਦੋਲਨ ਚਲਾਇਆ ਜਾ ਰਿਹਾ ਹੈ ਜਿਸ ਦੇ ਚੱਲਦੇ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਦੇਵੀਦਾਸ ਪੁਰਾ ਵਿੱਚ ਵੀ ਕਿਸਾਨ ਜਥੇਬੰਦੀਆਂ ਵੱਲੋਂ ਰੇਲਵੇ ਪਟੜੀਆਂ ਤੇ ਬੈਠ ਕੇ ਰੇਲ ਰੋਕੋ ਅੰਦੋਲਨ ਚਲਾਇਆ ਗਿਆ ਸੀ।
ਪਹਿਲਾਂ ਤਾਂ ਇਹ ਰੇਲ ਰੋਕੋ ਅੰਦੋਲਨ 26 ਸਤੰਬਰ ਤੱਕ ਸੀ ਪਰ ਕਿਸਾਨਾਂ ਵੱਲੋਂ ਇਹ ਅੰਦੋਲਨ 29 ਸਤੰਬਰ ਤੱਕ ਕਰ ਦਿੱਤਾ ਗਿਆ ਸੀ। ਭਾਵੇਂ ਕਿ ਕਿਸਾਨ ਵਿਰੋਧੀ ਬਿੱਲਾਂ ਉਤੇ ਰਾਸ਼ਟਰਪਤੀ ਵੱਲੋਂ ਵੀ ਮੋਹਰ ਲਗਾ ਦਿੱਤੀ ਗਈ ਹੈ ਅਤੇ ਇਹ ਬਿੱਲ ਹੁਣ ਕਾਨੂੰਨ ਬਣ ਗਏ ਨੇ।
ਪਰ ਕਿਸਾਨ ਜਥੇਬੰਦੀਆਂ ਅਜੇ ਵੀ ਵਿਰੋਧ ਕਰਨ ਤੋਂ ਪਿੱਛੇ ਨਹੀਂ ਘੱਟ ਰਹੀਆਂ ਜਿਸ ਦੇ ਚੱਲਦੇ ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਹੁਣ ਪੰਜਾਬ ਵਾਸੀਆਂ ਨੂੰ ਚਾਹੀਦਾ ਹੈ ਕਿ JIO ਦੀਆਂ ਸਿਮਾਂ ਤੋੜ ਦੇਣ ਅਤੇ ਰਿਲਾਇੰਸ ਦੇ ਪੈਟਰੋਲ ਪੰਪ ਤੋਂ ਤੇਲ ਨਾ ਪਾਉਣ ਤਾਂ ਜੋ ਅੰਬਾਨੀ ਅਡਾਨੀ ਵਰਗਿਆਂ ਨੂੰ ਵੱਡਾ ਘਾਟਾ ਪੈ ਸਕੇ ਕਿਉਂਕਿ ਦੇਸ਼ ਦਾ ਨੈਸ਼ਨਲ ਮੀਡੀਆ ਨੂੰ ਇਸ਼ਤਿਹਾਰ ਦੇ ਕੇ ਅੰਬਾਨੀ ਖ਼ੁਦ ਚਲਾ ਰਿਹਾ ਹੈ।
