ਪੰਜਾਬੀ ਗਾਇਕ ਰਣਜੀਤ ਬਾਵਾ ਦੇ ਟਿਕਾਣਿਆਂ ’ਤੇ ਇਨਕਮ ਟੈਕਸ ਵਿਭਾਗ ਨੇ ਮਾਰੀ ਰੇਡ

ਮਸ਼ਹੂਰ ਗਾਇਕ ਰਣਜੀਤ ਬਾਵਾ ਦੇ 4 ਟਿਕਾਣਿਆਂ ’ਤੇ ਇਨਕਮ ਟੈਕਸ ਵਿਭਾਗ ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਇਨ੍ਹਾਂ 4 ਟਿਕਾਣਿਆਂ ’ਚ ਰਣਜੀਤ ਬਾਵਾ ਦਾ ਚੰਡੀਗੜ੍ਹ ਵਾਲਾ ਘਰ ਤੇ ਦਫ਼ਤਰ, ਬਟਾਲਾ ਦੇ ਪਿੰਡ ਵਡਾਲਾ ਗ੍ਰੰਥੀਆਂ ਦਾ ਜੱਦੀ ਘਰ ਤੇ ਪੀਏ ਡਿਪਟੀ ਵੋਹਰਾ ਦਾ ਬਟਾਲਾ ਵਾਲਾ ਘਰ ਸ਼ਾਮਲ ਹਨ।
ਇਨਕਮ ਟੈਕਸ ਵਿਭਾਗ ਦੀਆਂ ਟੀਮਾਂ ਵਲੋਂ ਇਕੋ ਸਮੇਂ ਇਨ੍ਹਾਂ 4 ਵੱਖ-ਵੱਖ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਗਈ ਹੈ। ਦੱਸ ਦੇਈਏ ਕਿ ਕਿ ਰਣਜੀਤ ਬਾਵਾ ਦੇ ਨਾਲ-ਨਾਲ ਪੰਜਾਬੀ ਗਾਇਕ ਕੰਵਰ ਗਰੇਵਾਲ ਦੇ ਘਰ ਵਿਖੇ ਐੱਨਆਈਏ ਵਲੋਂ ਜਾਂਚ ਕੀਤੀ ਜਾ ਰਹੀ ਹੈ। ਐੱਨਆਈਏ ਕੰਵਰ ਗਰੇਵਾਲ ਤੋਂ ਪਹਿਲਾਂ ਅਫਸਾਨਾ ਖ਼ਾਨ, ਮਨਕੀਰਤ ਔਲਖ, ਬੱਬੂ ਮਾਨ ਤੇ ਦਿਲਪ੍ਰੀਤ ਢਿੱਲੋਂ ਤੋਂ ਪੁੱਛਗਿੱਛ ਕਰ ਚੁੱਕੀ ਹੈ।