ਪੰਜਾਬੀ ਭਾਸ਼ਾ ਨੂੰ ਪਹਿਲੇ ਨੰਬਰ ਉੱਤੇ ਲਿਖਣ ਦੇ ਲਿਖਤੀ ਹੁਕਮ ਜਾਰੀ, ਹੁਕਮ ਨਾ ਮੰਨਣ ਵਾਲਿਆਂ ’ਤੇ ਹੋਵੇਗੀ ਕਾਰਵਾਈ

ਪੰਜਾਬ ਸਰਕਾਰ ਵੱਲੋਂ ਇੱਕ ਪੱਤਰ ਜਾਰੀ ਕੀਤਾ ਗਿਆ ਜਿਸ ਵਿੱਚ ਪੰਜਾਬ ਦੇ ਸਮੂਹ ਸਰਕਾਰੀ, ਅਰਧ ਸਰਕਾਰੀ ਸਕੂਲਾਂ, ਕਾਲਜਾਂ ਅਤੇ ਸਮੂਹ ਸਰਕਾਰੀ ਦੁਕਾਨਦਾਰਾਂ ਅਤੇ ਨਿੱਜੀ ਦੁਕਾਨਦਾਰਾਂ ਨੂੰ ਪੰਜਾਬੀ ਲਿਪੀ ਵਿੱਚ ਨੰਬਰ ਵਨ ਤੇ ਲਿਖਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਪੰਜਾਬ ਵਿੱਚ ਸਭ ਤੋਂ ਪਹਿਲਾਂ ਸਾਰੇ ਸਰਕਾਰੀ ਵਿਭਾਗਾਂ ਵਿੱਚ ਪੰਜਾਬੀ ਨੂੰ ਮਹੱਤਵ ਦਿੱਤਾ ਜਾਵੇਗਾ ਅਤੇ ਸਾਰੇ ਵਿਭਾਗਾਂ ਦੇ ਬੋਰਡ ਪੰਜਾਬੀ ਵਿੱਚ ਲਿਖੇ ਜਾਣਗੇ ਤੇ ਬਾਕੀ ਭਾਸ਼ਾਵਾਂ ਦੂਜੇ ਨੰਬਰ ਤੇ ਲਿਖੀਆਂ ਜਾ ਸਕਦੀਆਂ ਹਨ ਪਰ ਪੰਜਾਬੀ ਭਾਸ਼ਾ ਨੂੰ ਪਹਿਲੇ ਨੰਬਰ ਤੇ ਲਿਖਣਾ ਜ਼ਰੂਰੀ ਹੈ।
ਸਰਕਾਰ ਨੇ ਲਿਖਤੀ ਪੱਤਰ ਜਾਰੀ ਕਰਕੇ ਕਿਹਾ ਹੈ ਕਿ 21 ਫਰਵਰੀ 2023 ਤੱਕ ਹੋਰ ਕੋਈ ਇਸ ਪੱਤਰ ਦੀ ਪਾਲਣਾ ਕਰੇ, ਨਹੀਂ ਤਾਂ ਅਧੀਨ ਪੰਜਾਬ ਰਾਜ ਭਾਸ਼ਾ ਐਕਟ 2008 ਅਤੇ 2021 ਤਹਿਤ ਸਾਰੇ ਵਿਭਾਗਾਂ ਨੂੰ ਜ਼ੁਰਮਾਨਾ ਕੀਤਾ ਜਾਵੇਗਾ।