Punjab

ਪੰਜਾਬੀ ਭਾਸ਼ਾ ਨੂੰ ਲੈ ਕੇ ਸੁਖਦੇਵ ਸਿੰਘ ਢੀਂਡਸਾ ਨੇ ਰਾਜ ਸਭਾ ’ਚ ਦਿੱਤਾ ਨੋਟਿਸ

ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਮੈਂਬਰ ਰਾਜ ਸਭਾ ਨੇ ਜੰਮੂ ਕਸ਼ਮੀਰ ਵਿੱਚ ਪੰਜਾਬੀ ਭਾਸ਼ਾ ਨੂੰ 6ਵੀਂ ਸਰਕਾਰੀ ਭਾਸ਼ਾ ਐਲਾਨਣ ਦੀ ਮੰਗ ਕੀਤੀ ਹੈ। ਇਸ ਸਬੰਧੀ ਉਹਨਾਂ ਨੇ ਰਾਜ ਸਭਾ ਵਿੱਚ ਜ਼ੀਰੋ ਅਵਰ ਨੋਟਿਸ ਦੇ ਦਿੱਤਾ ਹੈ।

ਇਸ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜੰਮੂ ਕਸ਼ਮੀਰ ਦੀਆਂ ਸਰਕਾਰੀ ਭਾਸ਼ਾਵਾਂ ਦੀ ਸੂਚੀ ਵਿੱਚ ਪੰਜਾਬੀ ਭਾਸ਼ਾ ਨੂੰ ਸ਼ਾਮਲ ਕਰਨ ਲਈ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਸੀ।

ਇਹ ਵੀ ਪੜ੍ਹੋ: ਲੋਕ ਸਭਾ ‘ਚ ਬੈਂਕਾਂ, ਖੇਤੀ ਆਰਡੀਨੈਂਸਾਂ ਅਤੇ ਨੋਟਬੰਦੀ ਨੂੰ ਲੈ ਕੇ ਤੱਤੇ ਹੋਏ ਮਾਨ

ਭਾਈ ਲੌਂਗੋਵਾਲ ਨੇ ਕਿਹਾ ਸੀ ਕਿ ਬੀਤੇ ਦਿਨੀਂ ਭਾਰਤ ਸਰਕਾਰ ਦੀ ਕੈਬਨਿਟ ਮੀਟਿੰਗ ਦੌਰਾਨ ਪ੍ਰਵਾਨ ਕੀਤੇ ਗਏ ਜੰਮੂ ਕਸ਼ਮੀਰ ਭਾਸ਼ਾ ਬਿੱਲ ਵਿੱਚੋਂ ਪੰਜਾਬੀ ਨੂੰ ਬਾਹਰ ਰੱਖਿਆ ਗਿਆ ਹੈ, ਜਿਸ ਕਾਰਨ ਸਿੱਖਾਂ ਅੰਦਰ ਰੋਸ ਹੈ। ਇਸ ਦੇ ਨਾਲ ਹੀ ਹੋਰ ਖੇਤਰੀ ਭਾਸ਼ਾਵਾਂ ਨੂੰ ਵੀ ਮਾਨਤਾ ਨਹੀਂ ਦਿੱਤੀ ਗਈ। 

ਇਹ ਵੀ ਪੜ੍ਹੋ: ਕੋਰੋਨਾ ਕਾਲ ’ਚ ਟਾਟਾ ਸਟੀਲ ਦੇ ਕਰਮਚਾਰੀਆਂ ਦੀ ਬੱਲੇ-ਬੱਲੇ, ਮਿਲੇਗਾ ਬੋਨਸ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਆਖਿਆ ਹੈ ਕਿ ਇਹ ਭਾਸ਼ਾ ਬਿੱਲ ਜੋ ਮਾਨਸੂਨ ਸੈਸ਼ਨ ਦੌਰਾਨ ਸੰਸਦ ਵਿਚ ਪੇਸ਼ ਕੀਤਾ ਜਾਣਾ ਹੈ, ਨੂੰ ਸੋਧਣ ਉਪਰੰਤ ਹੀ ਪਾਸ ਕੀਤਾ ਜਾਵੇ। ਸੰਸਦ ਵਿਚ ਬਿੱਲ ’ਤੇ ਮੋਹਰ ਲਗਾਉਣ ਤੋਂ ਪਹਿਲਾਂ ਇਸ ਵਿਚ ਪੰਜਾਬੀ ਅਤੇ ਹੋਰ ਖੇਤਰੀ ਭਾਸ਼ਾਵਾਂ ਦਰਜ਼ ਕੀਤੀਆਂ ਜਾਣ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਲੌਂਗੋਵਾਲ ਨੇ ਕਿਹਾ ਕਿ ਜੰਮੂ ਕਸ਼ਮੀਰ ਭਾਸ਼ਾ ਬਿੱਲ ਵਿੱਚੋਂ ਪੰਜਾਬੀ ਅਤੇ ਹੋਰ ਖੇਤਰੀ ਭਾਸ਼ਾਵਾਂ ਨੂੰ ਮਾਨਤਾ ਨਾ ਦੇਣੀ ਕਿਸੇ ਵੀ ਤਰ੍ਹਾਂ ਠੀਕ ਨਹੀਂ ਹੈ। ਕੇਂਦਰ ਦੇ ਇਸ ਕਦਮ ਨਾਲ ਘੱਟਗਿਣਤੀਆਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਉਨ੍ਹਾਂ ਕਿਹਾ ਕਿ ਜੰਮੂ ਕਸ਼ਮੀਰ ਅੰਦਰ ਵੱਡੀ ਗਿਣਤੀ ਵਿਚ ਲੋਕ ਪੰਜਾਬੀ ਅਤੇ ਹੋਰ ਖੇਤਰੀ ਭਾਸ਼ਾਵਾਂ ਬੋਲਦੇ ਹਨ। ਪੰਜਾਬੀ ਭਾਸ਼ਾ ਨੂੰ ਜੰਮੂ ਕਸ਼ਮੀਰ ਦੇ ਸੰਵਿਧਾਨ ਵਿਚ ਵੀ ਮਾਨਤਾ ਸੀ।

Click to comment

Leave a Reply

Your email address will not be published. Required fields are marked *

Most Popular

To Top