Punjab

ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ.ਬੀਐਸ. ਘੁੰਮਣ ਨੇ ਅਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉਪ ਕੁਲਪਤੀ ਡਾ. ਬੀਐਸ ਘੁੰਮਣ ਨੇ ਬੁੱਧਵਾਰ ਅਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸੂਤਰਾਂ ਮੁਤਾਬਕ ਡਾ. ਬੀਐਸ ਘੁੰਮਣ ਨੇ ਨਿੱਜੀ ਕਾਰਨਾਂ ਦਾ ਹਵਾਲਾ ਦੇ ਅਪਣੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ।

ਸਤੰਬਰ ਮਹੀਨੇ ਵਿੱਚ ਪੰਜਾਬ ਸਰਕਾਰ ਵੱਲੋਂ ਬਤੌਰ ਵਾਈਸ ਚਾਂਸਲਰ ਉਹਨਾਂ ਦੇ ਕਾਰਜਕਾਲ ਵਿੱਚ ਤਿੰਨ ਸਾਲਾਂ ਦਾ ਹੋਰ ਵਾਧਾ ਕੀਤਾ ਸੀ। ਮੰਨਿਆ ਜਾ ਰਿਹਾ ਹੈ ਕਿ ਇਸ ਵੇਲੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਆਰਥਿਕ ਸੰਕਟ ਦਾ ਸਾਮਹਣਾ ਕਰ ਰਹੀ ਹੈ ਤੇ ਡਾ. ਬੀਐਸ ਘੁੰਮਣ ਤੇ ਯੂਨੀਵਰਸਿਟੀ ਨੂੰ ਇਸ ਵਿੱਤੀ ਸੰਕਟ ਚੋਂ ਕੱਢਣ ਲਈ ਦਬਾਅ ਬਣਾ ਰਿਹਾ ਸੀ।

ਪਰ ਉਹ ਇਸ ਵਿੱਚ ਸਫ਼ਲ ਨਾ ਹੋ ਸਕੇ। ਦਸਿਆ ਜਾ ਰਿਹਾ ਹੈ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ, ਕਰੀਬ ਡੇਢ ਸੌ ਕਰੋੜ ਰੁਪਏ ਦੀ ਕਰਜ਼ਾਈ ਹੋ ਚੁੱਕੀ ਹੈ, ਜਦਕਿ 300 ਕਰੋੜ ਰੁਪਏ ਤੋਂ ਵੱਧ ਘਾਟੇ ਦੀ ਸ਼ਿਕਾਰ ਹੈ।

ਅਜਿਹੇ ਹਾਲਾਤਾਂ ਵਿੱਚ ਵੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਬੀਐਸ ਘੁੰਮਣ ਨੇ ਸੂਬੇ ਦੇ ਰਾਜਪਾਲ ਤੇ ਯੂਨੀਵਰਸਿਟੀ ਦੇ ਚਾਂਸਲਰ ਵੀਪੀ ਸਿੰਘ ਬਦਨੌਰ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ ਹੈ।

Click to comment

Leave a Reply

Your email address will not be published. Required fields are marked *

Most Popular

To Top