Entertainment

ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਨੇ ਦੁਨੀਆ ਨੂੰ ਕਿਹਾ ਅਲਵਿਦਾ

ਲੰਬੀ ਹੇਕ ਲਾਉਣ ਵਾਲੀ ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਇਸ ਦੁਨੀਆ ਨੂੰ ਅਲਵਿਦਾ ਆਖ ਗਏ ਹਨ। ਉਹ ਲਗਭਗ 77 ਵਰ੍ਹਿਆਂ ਦੇ ਸਨ ਅਤੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਪੰਜਾਬੀ ਲੋਕ ਗਾਇਕੀ ਵਿੱਚ 45 ਸੈਕਿੰਡ ਦੀ ਹੇਕ ਲਾਉਣ ਦਾ ਰਿਕਾਰਡ ਉਹਨਾਂ ਦੇ ਨਾਂਅ ਸੀ ਅਤੇ ਕਈ ਰਾਸ਼ਟਰੀ-ਅੰਤਰਰਾਸ਼ਟਰੀ ਮਾਣ ਸਨਮਾਨ ਉਹਨਾਂ ਨੂੰ ਮਿਲ ਚੁੱਕੇ ਸਨ।

Gurmeet Bawa - Legendary Punjabi folk singer - DryTickets.com.au

ਉਹਨਾਂ ਦੇ ਸਦੀਵੀ ਵਿਛੋੜੇ ਨਾਲ ਸੰਗੀਤ ਅਤੇ ਸਾਹਿਤਿਕ ਜਗਤ ਵਿੱਚ ਸੋਗ ਦੀ ਲਹਿਰ ਹੈ। ਗੁਰਮੀਤ ਬਾਵਾ ਜੁਗਨੀ ਨੂੰ ਮਸ਼ਹੂਰ ਕਰਨ ਵਾਲੀ ਅਤੇ ਉਹ ਦੂਰਦਰਸ਼ਨ ਤੇ ਗਾਉਣ ਵਾਲੀ ਪਹਿਲੀ ਗਾਇਕਾ ਹੈ। ਉਸ ਨੂੰ ਭਾਰਤੀ ਸੰਗੀਤ ਨਾਟਕ ਅਕਾਦਮੀ ਵੱਲੋਂ ‘ਰਾਸ਼ਟਰਪਤੀ ਪੁਰਸਕਾਰ’ਅਤੇ ਪੰਜਾਬ ਕਲਾ ਪ੍ਰੀਸ਼ਦ ਵੱਲੋਂ ‘ਪੰਜਾਬ ਗੌਰਵ’ ਪੁਰਸਕਾਰ ਵੀ ਮਿਲ ਚੁੱਕੇ ਹਨ।

Click to comment

Leave a Reply

Your email address will not be published.

Most Popular

To Top