ਪੰਜਾਬੀ ਲੋਕ · ਪੰਜਾਬੀ ਖ਼ਬਰਾਂਪੁਰਾਣੀਆਂ ਖ਼ਬਰਾਂ ਦਾ ਸੰਗ੍ਰਹਿ
ਹੋਮ › ਖ਼ਬਰਾਂ
ਖ਼ਬਰਾਂ

ਪੰਜਾਬ ਅਤੇ ਚੰਡੀਗੜ੍ਹ ਦੇ ਕਈ ਹਿੱਸਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

ਪੰਜਾਬੀ ਲੋਕ · 24 January 2021
ਮੂਲ ਤਸਵੀਰ ਉਪਲਬਧ ਨਹੀਂ

ਦੱਸ ਦੇਈਏ ਕਿ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਪਹਾੜੀ ਇਲਾਕਿਆਂ ਵਿੱਚ ਭਾਰੀ ਬਰਫਬਾਰੀ ਹੋਈ ਹੈ। ਇਸ ਦੇ ਨਾਲ ਹੀ ਉੱਤਰੀ ਪੰਜਾਬ ਅਤੇ ਉੱਤਰੀ ਹਰਿਆਣਾ ਵਿੱਚ ਬਾਰਸ਼ ਹੋਣ ਦੀ ਸੰਭਾਵਨਾ ਹੈ। 25 ਜਨਵਰੀ ਤੋਂ ਦਿੱਲੀ ਵਿਚ ਉੱਤਰ-ਪੱਛਮੀ ਹਵਾਵਾਂ ਚੱਲਣ ਦੀ ਸੰਭਾਵਨਾ ਹੈ, ਜਿਸ ਨਾਲ ਘੱਟੋ ਘੱਟ ਤਾਪਮਾਨ ਵਿਚ ਭਾਰੀ ਗਿਰਾਵਟ ਆਵੇਗੀ।

ਮੂਲ ਤਸਵੀਰ ਸੰਭਾਲੀ ਨਹੀਂ ਗਈ

ਆਈਐਮਡੀ ਦੇ ਖੇਤਰੀ ਮੌਸਮ ਪੂਰਵ ਅਨੁਮਾਨ ਕੇਂਦਰ ਦੇ ਮੁਖੀ ਕੁਲਦੀਪ ਸ੍ਰੀਵਾਸਤਵ ਨੇ ਕਿਹਾ ਕਿ ਦਿੱਲੀ ਵਿੱਚ ਘੱਟੋ ਘੱਟ ਤਾਪਮਾਨ 26, 27 ਅਤੇ 28 ਜਨਵਰੀ ਨੂੰ 4 ਡਿਗਰੀ ਸੈਲਸੀਅਸ ਤੱਕ ਘਟਣ ਦੀ ਸੰਭਾਵਨਾ ਹੈ। ਦੱਸ ਦੇਈਏ ਕਿ ਪੱਛਮੀ ਹਿਮਾਲਿਆ ਵਿੱਚ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਭਾਰੀ ਬਰਫਬਾਰੀ ਅਤੇ ਮੀਂਹ ਪਿਆ।

ਅਗਲੇ 4-5 ਦਿਨਾਂ ਦੌਰਾਨ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰ ਪ੍ਰਦੇਸ਼, ਉੱਤਰੀ ਰਾਜਸਥਾਨ, ਅਸਾਮ, ਮੇਘਾਲਿਆ, ਨਾਗਾਲੈਂਡ, ਮਣੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ‘ਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਅਗਲੇ 2- 3 ਦਿਨ ਬਿਹਾਰ, ਉੱਤਰੀ ਮੱਧ ਪ੍ਰਦੇਸ਼, ਪੱਛਮੀ ਬੰਗਾਲ, ਸਿੱਕਮ ਅਤੇ ਓਡੀਸ਼ਾ ਵਿਚ ਵੀ ਸੰਘਣੀ ਧੁੰਦ ਰਹੇਗੀ।

ਇਸ ਦੌਰਾਨ ਪੰਜਾਬ ਦੇ ਕਈ ਹਿੱਸਿਆਂ ਵਿੱਚ ਵੀ ਹਲਕੀ ਬਾਰਿਸ਼ ਦਰਜ ਕੀਤੀ ਗਈ। ਆਈਐਮਡੀ ਦੇ ਸ਼ਨੀਵਾਰ ਬੁਲੇਟਿਨ ਦੇ ਅਨੁਸਾਰ, ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ ਅਤੇ ਹਿਮਾਚਲ ਪ੍ਰਦੇਸ਼ ਵਿੱਚ ਹਲਕੀ ਬਾਰਸ਼ ਦੇ ਨਾਲ ਬਰਫਬਾਰੀ ਦੀ ਸੰਭਾਵਨਾ ਹੈ।

ਉੱਤਰੀ ਪੰਜਾਬ, ਉੱਤਰੀ ਹਰਿਆਣਾ ਅਤੇ ਚੰਡੀਗੜ੍ਹ ਵਿੱਚ ਐਤਵਾਰ ਤੱਕ ਹਲਕੀ ਬਾਰਿਸ਼ ਅਤੇ ਹਨੇਰੀ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

ਇਹ ਮੂਲ ਪ੍ਰਕਾਸ਼ਨ ਸਮੇਂ ਦੀ ਖ਼ਬਰ ਹੈ। ਇਸ ਵਿਚਲੇ ਬਿਆਨ ਅਤੇ ਜਾਣਕਾਰੀ ਨੂੰ ਮੌਜੂਦਾ ਖ਼ਬਰ ਨਾ ਸਮਝੋ।

← ਹੋਰ ਖ਼ਬਰਾਂ