Business

ਪੰਜਾਬ ਕਾਂਗਰਸ ਦੀ ਨਵੀ ਟੀਮ ਦਾ ਐਲਾਨ, ਜਲਦ ਸਿੱਧੂ ਨੂੰ ਮਿਲੇਗਾ ਵੱਡਾ ਅਹੁਦਾ!

ਪੰਜਾਬ ਕਾਂਗਰਸ ਦੇ ਨਵੇਂ ਜਥੇਬੰਧਕ ਢਾਂਚੇ ਦੇ ਐਲਾਨ ਦੀ ਤਿਆਰੀ ਹੋ ਰਹੀ ਹੈ। ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਇਕਾਈ ਦੇ ਵੱਖ-ਵੱਖ ਅਹੁਦਿਆਂ ਲਈ ਨਾਵਾਂ ਦੀ ਸੂਚੀ ਪਾਰਟੀ ਹਾਈਕਮਾਨ ਨੂੰ ਭੇਜ ਦਿੱਤੀ ਹੈ। ਇਸ ‘ਤੇ ਹਰੀ ਝੰਡੀ ਮਿਲਣ ਮਗਰੋਂ ਸੂਬਾ ਕਾਂਗਰਸ ਇੱਕ ਵਾਰ ਮੁੜ ਸਰਗਰਮ ਹੋ ਜਾਵੇਗੀ। ਇਸ ਦੇ ਨਾਲ ਹੀ ਪੰਜਾਬ ਦੀ ਸਿਆਸਤ ‘ਚ ਨਵਜੋਤ ਸਿੱਧੂ ਦੀ ਚਰਚਾ ਮੁੜ ਤੋਂ ਛਿੜ ਗਈ ਹੈ। ਦਰਅਸਲ ਇਹ ਵੀ ਪਤਾ ਲੱਗਾ ਹੈ ਕਿ ਕੈਬਨਿਟ ਅਹੁਦੇ ਤੋਂ ਅ-ਸ-ਤੀ-ਫਾ ਦੇ ਚੁੱਕੇ ਨਵਜੋਤ ਸਿੱਧੂ ਦਾ ਨਾਂ ਵੀ ਸੂਚੀ ‘ਚ ਸ਼ਾਮਲ ਕੀਤਾ ਗਿਆ ਹੈ। ਹਾਲਾਂਕਿ ਉਨ੍ਹਾਂ ਦੇ ਅਹੁਦੇ ਬਾਰੇ ਸਪਸ਼ਟ ਨਹੀਂ ਹੋ ਸਕਿਆ।

ਦੋ ਦਿਨ ਪਹਿਲਾਂ ਹੀ ਕਾਂਗਰਸ ਦੀ ਸੂਬਾ ਇੰਚਾਰਜ ਆਸ਼ਾ ਕੁਮਾਰੀ ਨੇ ਵੀ ਸੰਕੇਤ ਦਿੱਤੇ ਸਨ ਕਿ ਨਵੇਂ ਢਾਂਚੇ ਦਾ ਜਲਦ ਹੀ ਐਲਾਨ ਕੀਤਾ ਜਾਵੇਗਾ। ਇਹ ਵੀ ਪਤਾ ਲੱਗਾ ਹੈ ਸੁਨੀਲ ਜਾਖੜ ਨੇ ਆਸ਼ਾ ਕੁਮਾਰੀ ਤੇ ਕੈਪਟਨ ਅਮਰਿੰਦਰ ਸਿੰਘ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਅਹੁਦੇਦਾਰਾਂ ਦੀ ਸੂਚੀ ਨੂੰ ਅੰਤਿਮ ਰੂਪ ਦਿੱਤਾ ਤੇ ਇਹ ਸੂਚੀ ਹੁਣ ਹਾਈਕਮਾਨ ਕੋਲ ਪਹੁੰਚੀ ਹੈ।

ਸਾਡੇ ਪੇਜ਼ ਤੇ ਆਉਣ ਤੇ ਅਸੀਂ ਤੁਹਾਡਾ ਸਵਾਗਤ ਕਰਦੇ ਹਾਂ ਅਸੀਂ ਹਮੇਸ਼ਾ ਤੁਹਾਨੂੰ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਵਾਸਤੇ ਅੱਜ ਹੀ ਸਾਡਾ ਪੇਜ਼ ਲਾਈਕ ਕਰੋ ਜਿਹਨਾਂ ਨੇ ਸਾਡਾ ਪੇਜ਼ ਪਹਿਲਾਂ ਤੋ ਲਾਈਕ ਕੀਤਾ ਹੋਇਆ ਹੈ ਉਹਨਾਂ ਦਾ ਅਸੀਂ ਧੰਨਵਾਦ ਕਰਦੇ ਹਾਂ<

Click to comment

Leave a Reply

Your email address will not be published. Required fields are marked *

Most Popular

To Top