ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਵਿਧਾਇਕ ਸੁਖਪਾਲ ਖਹਿਰਾ ਨੂੰ ਭੇਜਿਆ ਨੋਟਿਸ

 ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਵਿਧਾਇਕ ਸੁਖਪਾਲ ਖਹਿਰਾ ਨੂੰ ਭੇਜਿਆ ਨੋਟਿਸ

ਟੈਂਡਰ ਘੁਟਾਲੇ ਵਿੱਚ ਗ੍ਰਿਫ਼ਤਾਰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕਾਂਗਰਸ ਬੌਖਲਾਈ ਹੋਈ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਵਿਧਾਇਕ ਸੁਖਪਾਲ ਖਹਿਰਾ ਨੂੰ ਨੋਟਿਸ ਭੇਜਿਆ ਹੈ। ਪਿਛਲੇ ਦਿਨੀਂ ਖਹਿਰਾ ਨੇ ਰਾਜਾ ਵੜਿੰਗ ਨੂੰ ਆਸ਼ੂ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਚੱਲ ਰਿਹਾ ਧਰਨਾ ਚੁੱਕਣ ਦੀ ਸਲਾਹ ਦਿੱਤੀ ਸੀ।

ਹਰੀਸ਼ ਚੌਧਰੀ ਨੇ ਸਿੱਧੇ ਰਾਜਾ ਵੜਿੰਗ ਜਾਂ ਪਾਰਟੀ ਫੋਰਮ ਦੀ ਬਜਾਏ ਸੋਸ਼ਲ ਮੀਡੀਆ ਤੇ ਗੱਲ ਕਰਨ ਦੀ ਵਜ੍ਹਾ ਤੋਂ ਖਹਿਰਾ ਤੋਂ ਜਵਾਬ ਮੰਗਿਆ ਹੈ। ਇਸ ਤੋਂ ਪਹਿਲਾਂ ਵੜਿੰਗ ਨੇ ਖਹਿਰਾ ਨੂੰ ਵੀ ਕਿਹਾ ਸੀ ਕਿ ਬਿਨਾਂ ਮੰਗੇ ਸਲਾਹ ਨਹੀਂ ਦੇਣੀ ਚਾਹੀਦੀ। ਇਸ ਨਾਲ ਕਦਰ ਘੱਟ ਜਾਂਦੀ ਹੈ। ਇਸ ਤੇ ਖਹਿਰਾ ਨੇ ਜਵਾਬ ਦਿੰਦੇ ਹੋਏ ਕਿਹਾ ਕਿ, ਨੇਤਾਵਾਂ ਨੂੰ ਨਿੱਕੇ ਤੋਂ ਨਿੱਕੇ ਵਰਕਰ ਦੀ ਸਲਾਹ ਨੂੰ ਵੀ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ। ਅਬੋਹਰ ਤੋਂ ਕਾਂਗਰਸੀ ਵਿਧਾਇਕ ਸੰਦੀਪ ਜਾਖੜ ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ।

ਉਹਨਾਂ ਨੇ ਰਾਜਾ ਵੜਿੰਗ ਨੂੰ ਹੰਕਾਰੀ ਕਿਹਾ ਹੈ। ਉਹਨਾਂ ਕਿਹਾ ਕਿ, ਸੁਖਪਾਲ ਖਹਿਰਾ ਵਰਗੇ ਸੀਨੀਅਰ ਆਗੂ ਨੂੰ ਜਨਤਕ ਤੌਰ ਤੇ ਝਿੜਕਣਾ ਪ੍ਰਧਾਨ ਦੇ ਹੰਕਾਰ ਨੂੰ ਦਰਸਾਉਂਦਾ ਹੈ। ਇਸ ਤਰ੍ਹਾਂ ਇਜ਼ਤ ਨਹੀਂ ਮਿਲੇਗੀ।

ਸੁਖਪਾਲ ਸਿੰਘ ਖਹਿਰਾ ਨੇ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼ਤਾਰੀ ਦੇ ਮਾਮਲੇ ਤੇ ਪਿਛਲੇ ਦਿਨੀਂ ਟਵੀਟ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸਲਾਹ ਦਿੱਤੀ ਸੀ ਕਿ ਕਿਸੇ ਲਈ ਪਾਰਟੀ ਦੇ ਕਾਡਰਾਂ ਦੀ ਊਰਜਾ ਨੂੰ ਬਰਬਾਦ ਨਾ ਕਰੋ ਕਿਉਂਕਿ ਪੰਜਾਬ ਦੇ ਬੇਅਦਬੀ, ਕਿਸਾਨ ਖੁਦਕੁਸ਼ੀਆਂ, ਪਾਣੀ, ਐਲਐਸਡੀ ਆਦਿ ਵਰਗੇ ਬਹੁਤ ਸਾਰੇ ਭਖਦੇ ਮੁੱਦੇ ਹਨ ਜਿਹਨਾਂ ਤੇ ਕੰਮ ਕਰਨਾ ਚਾਹੀਦਾ ਹੈ।

Leave a Reply

Your email address will not be published.