ਪੰਜਾਬ ਕੈਬਨਿਟ ਦੀ ਬੈਠਕ ਦਾ ਬਦਲਿਆ ਸਮਾਂ ਅਤੇ ਥਾਂ, ਹੋਵੇਗਾ ਕੋਈ ਵੱਡਾ ਫ਼ੈਸਲਾ?
By
Posted on

ਪੰਜਾਬ ਕੈਬਨਿਟ ਦੀ ਅਹਿਮ ਬੈਠਕ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਹੋਵੇਗੀ। ਇਸ ਬੈਠਕ ਦਾ ਸਮਾਂ ਅਤੇ ਥਾਂ ਬਦਲ ਗਈ ਹੈ। ਹੁਣ ਇਹ ਮੀਟਿੰਗ ਬੁੱਧਵਾਰ ਸ਼ਾਮ 6.30 ਵਜੇ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਸੈਕਟਰ-2 ਵਿਖੇ ਹੋਵੇਗੀ।

ਇਸ ਤੋਂ ਪਹਿਲਾਂ ਇਹ ਬੈਠਕ ਬੁੱਧਵਾਰ ਸ਼ਾਮ 7 ਵਜੇ ਪੰਜਾਬ ਭਵਨ ਸੈਕਟਰ-3 ਵਿਖੇ ਰੱਖੀ ਗਈ ਸੀ। ਦੱਸ ਦਈਏ ਕਿ 11 ਨਵੰਬਰ ਵੀਰਵਾਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਹੈ।
