News

ਪੰਜਾਬ ਕੈਬਨਿਟ ਦੀ ਬੈਠਕ ਵਿੱਚ ਹੋਣੇ ਵੱਡੇ ਫ਼ੈਸਲੇ, ਬੇਰੁਜ਼ਗਾਰ ਨੌਜਵਾਨਾਂ ਨੂੰ ਮਿਲਣੀਆਂ ਨੌਕਰੀਆਂ!

ਅੱਜ ਪੰਜਾਬ ਕੈਬਨਿਟ ਦੀ ਬੈਠਕ ਹੋ ਰਹੀ ਹੈ। ਇਸ ਬੈਠਕ ਵਿੱਚ ਪੰਜਾਬ ਸਰਕਾਰ ਵੱਲੋਂ ਅੱਧੀ ਦਰਜਨ ਵਿਭਾਗਾਂ ਦੀ ਮੁੜ ਬਣਤਰ ਤਹਿਤ ਵੱਡੀ ਪੱਧਰ ਤੇ ਅਸਾਮੀਆਂ ਸਮਾਪਤ ਕੀਤੇ ਜਾਣ ਦੀ ਸੰਭਾਵਨਾ ਹੈ। ਸੂਤਰਾਂ ਮੁਤਾਬਕ ਵਿਭਾਗਾਂ ਦੀ ਮੁੜ ਬਣਤਰ ਤਹਿਤ ਅਸਾਮੀਆਂ ਖਤਮ ਕੀਤੇ ਜਾਣ ਤੇ ਕੁਝ ਅਸਾਮੀਆਂ ਸਥਾਪਤ ਕਰਨ ਦਾ ਏਜੰਡਾ ਵੱਖ-ਵੱਖ ਵਿਭਾਗਾਂ ਨੇ ਭੇਜਿਆ ਹੈ।

ਪੰਜਾਬ ਸਰਕਾਰ ਵੱਲੋਂ ਕੁਝ ਸਮੇਂ ਤੋਂ ਖਾਲੀ ਪਈਆਂ ਅਸਾਮੀਆਂ ਨੂੰ ਖ਼ਤਮ ਕੀਤਾ ਜਾ ਰਿਹਾ ਹੈ। ਕੈਬਨਿਟ ਬੈਠਕ ਵਿੱਚ ਲੋਕ ਨਿਰਮਾਣ ਵਿਭਾਗ, ਗ੍ਰਹਿ ਵਿਭਾਗ, ਲੇਬਰ ਵਿਭਾਗ ਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਵਿਭਾਗ ਦੀਆਂ ਕੁਝ ਅਸਾਮੀਆਂ ਨੂੰ ਖ਼ਤਮ ਕਰਨ ਤੇ ਕੁਝ ਅਸਾਮੀਆਂ ਸਥਾਪਤ ਕੀਤੇ ਜਾਣ ਦੀ ਸੰਭਾਵਨਾ ਹੈ।

ਇਸ ਤੋਂ ਇਲਾਵਾ ਕੈਪਟਨ ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿੱਚ ਖਾਲੀ ਪਈਆਂ ਅਸਾਮੀਆਂ ਭਰਨ ਦਾ ਫ਼ੈਸਲਾ ਕੀਤਾ ਹੈ। ਇਸ ਬਾਬਤ ਵੀ ਕੈਬਨਿਟ ਮੀਟਿੰਗ ਵਿੱਚ ਫ਼ੈਸਲਾ ਲਿਆ ਜਾ ਸਕਦਾ ਹੈ ਕਿ ਅਸਾਮੀਆਂ ਭਰਨ ਲਈ ਕੀ ਪ੍ਰਕਿਰਿਆ ਅਪਣਾਈ ਜਾਣੀ ਚਾਹੀਦੀ ਹੈ।

ਕੈਬਨਿਟ ਨੇ ਇਕ ਲੱਖ ਨੌਕਰੀਆਂ ਲਈ ਭਰਤੀ ਕਰਨ ਦਾ ਐਲਾਨ ਕੀਤਾ ਸੀ। ਬੈਠਕ ਵਿੱਚ ਖੇਤੀ ਕਾਨੂੰਨਾਂ ਤੇ ਕਿਸਾਨ ਅੰਦੋਲਨ ਦੇ ਮੁੱਦੇ ਤੇ ਵਿਚਾਰ ਚਰਚਾ ਹੋਵੇਗੀ ਤੇ ਨਾਲ ਹੀ ਅਕਾਲੀ-ਭਾਜਪਾ ਦੇ 10 ਸਾਲਾਂ ਦੌਰਾਨ ਕਿਸਾਨਾਂ ਤੇ ਦਰਜ ਕੇਸ ਵਾਪਸ ਲੈ ਕੇ ਕਿਸਾਨਾਂ ਨੂੰ ਰਾਹਤ ਦੇਣ ਦਾ ਵਿਚਾਰ ਕੀਤਾ ਜਾ ਸਕਦਾ ਹੈ।

ਅਕਾਲੀ-ਭਾਜਪਾ ਸਾਸ਼ਨ ਸਮੇਂ ਵੱਖ-ਵੱਖ ਪ੍ਰਦਰਸ਼ਨਾਂ ਵਿੱਚ ਹਿੱਸਾ ਲੈਣ ਵਾਲੇ ਸੂਬੇ ਦੇ ਸੈਂਕੜੇ ਕਿਸਾਨਾਂ ਤੇ ਕੇਸ ਦਰਜ ਹੋਏ ਹਨ। ਉਹਨਾਂ ਨੂੰ ਰੱਦ ਕਰਨ ਦਾ ਮੁੱਖ ਮੰਤਰੀ ਫ਼ੈਸਲਾ ਲੈ ਸਕਦੇ ਹਨ ਕਿਉਂ ਕਿ ਕਿਸਾਨ ਲੰਬੇ ਸਮੇਂ ਤੋਂ ਇਸ ਦੀ ਮੰਗ ਕਰ ਰਹੇ ਹਨ।

ਕਿਸਾਨ ਇਸ ਵੇਲੇ ਸੜਕਾਂ ਤੇ ਹਨ ਤੇ ਦੂਜਾ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕੁਝ ਹੀ ਸਮਾਂ ਬਾਕੀ ਰਹਿ ਗਿਆ ਹੈ ਤਾਂ ਅਜਿਹੇ ਵਿੱਚ ਕਿਸਾਨਾਂ ਖ਼ਿਲਾਫ਼ ਦਰਜ ਪੁਰਾਣੇ ਕੇਸ ਨਿਪਟਾ ਕੇ ਕੈਪਟਨ ਸਰਕਾਰ ਲਾਹਾ ਖੱਟਣ ਦੇ ਰੌਂ ਵਿੱਚ ਹਨ।

ਇਹ ਆਮ ਵਰਤਾਰਾ ਹੈ ਕਿ ਜਦੋਂ ਵੀ ਕਾਰਜਕਾਲ ਦੇ ਪੰਜ ਸਾਲ ਬੀਤਣ ਤੇ ਆਉਂਦੇ ਹਨ ਤਾਂ ਸਰਕਾਰ ਕਿਸੇ  ਵੀ ਪਾਰਟੀ ਦੀ ਹੋਵੇ। ਖਾਲੀ ਪਈਆਂ ਅਸਾਮੀਆਂ ਭਰਨ ਦਾ ਚੇਤਾ ਜਾਂ ਨੌਕਰੀਆਂ ਦੇਣ ਦਾ ਖ਼ਿਆਲ ਆਖਰੀ ਦਿਨਾਂ ਵਿੱਚ ਹੀ ਆਉਂਦਾ ਹੈ।  

Click to comment

Leave a Reply

Your email address will not be published. Required fields are marked *

Most Popular

To Top