ਪੰਜਾਬ ਕੈਬਨਿਟ ਦੀ ਮੀਟਿੰਗ ’ਚ ਲਏ ਗਏ ਅਹਿਮ ਫ਼ੈਸਲੇ, ਜਲਦ ਹੋਣਗੀਆਂ ਨਵੀਆਂ ਭਰਤੀਆਂ

ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ ਹੈ। ਇਹ ਮੀਟਿੰਗ ਸਵੇਰੇ ਸਾਢੇ 11 ਵਜੇ ਚੰਡੀਗੜ੍ਹ ਵਿੱਚ ਹੋਈ ਹੈ। ਇਸ ਮੀਟਿੰਗ ਵਿੱਚ ਕਈ ਹੋਰ ਅਹਿਮ ਮੁੱਦਿਆਂ ਤੇ ਚਰਚਾ ਦੇ ਨਾਲ-ਨਾਲ ਫ਼ੈਸਲਿਆਂ ਤੇ ਮੋਹਰ ਲੱਗੀ ਹੈ। ਇਸ ਸਬੰਧੀ ਵਿੱਤ ਮੰਤਰੀ ਹਰਪਾਲ ਚੀਮਾ ਥੋੜੀ ਦੇਰ ਵਿੱਚ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਹੈ। ਕੈਬਨਿਟ ਮੀਟਿੰਗ ਵਿੱਚ ਕਈ ਅਹਿਮ ਫ਼ੈਸਲੇ ਲਏ ਗਏ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਮਿਲਕਫੈਡ ਵਿੱਚ 500 ਨਵੀਆਂ ਭਰਤੀਆਂ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਵੇਰਕਾ ਮਿਲਕ ਪਲਾਂਟ ਵਿੱਚ ਵੀ ਨਵੀਆਂ ਭਰਤੀਆਂ ਹੋਣਗੀਆਂ। ਪਿਛਲੇ ਪੰਜ ਸਾਲਾਂ ਤੋਂ ਇੱਥੇ ਅਸਾਮੀਆਂ ਖਾਲੀ ਸਨ। ਉਹਨਾਂ ਕਿਹਾ ਕਿ 14000 ਲੋਕਾਂ ਨੂੰ ਰੁਜ਼ਗਾਰ ਦਿੱਤਾ ਜਾਵੇਗਾ। ਡੀਪੀਆਈ ਦਾ ਨਾਂ ਬਦਲ ਕੇ ਡਾਇਰੈਕਟਰੋਰੇਟ ਆਫ ਹਾਇਰ ਐਜੂਕੇਸ਼ਨ ਕਰ ਦਿੱਤਾ ਗਿਆ।
ਸਕਰੈਪਿੰਗ ਪਾਲਿਸੀ ਲਾਗੂ ਕੀਤੀ ਜਾਵੇਗੀ। ਸਮੇਂ ਤੇ ਗੱਡੀ ਸਕਰੈਪ ਕਰਵਾਉਣ ਵਾਲਿਆਂ ਨੂੰ ਵਿਸ਼ੇਸ਼ ਛੂਟ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਕਰੋੜਾਂ ਰੁਪਏ ਸਕੂਲਾਂ ਦੀ ਸਕਿਊਰਿਟੀ ਤੇ ਸਫ਼ਾਈ ਦੇ ਪ੍ਰਬੰਧਾਂ ਤੇ ਖਰਚਾ ਕੀਤਾ ਜਾਵੇਗਾ। ਸਕੱਤਰੇਤ ਵਿੱਚ 150 ਸੇਵਾਦਾਰਾਂ ਦੀ ਭਰਤੀ ਕੀਤੀ ਜਾਵੇਗੀ।
ਉਹਨਾਂ ਦੱਸਿਆ ਕਿ ਸਕੂਲਾਂ ਦੀ ਸਾਂਭ-ਸੰਭਾਲ, ਸਫ਼ਾਈ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ 33 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਹਰਪਾਲ ਚੀਮਾ ਨੇ ਦੱਸਿਆ ਕਿ ਸਕਰੈਪਿੰਗ ਪਾਲਿਸੀ ਅਧੀਨ ਨਵੀਆਂ ਗੱਡੀਆਂ ਦੀ ਰਜਿਸਟ੍ਰੇਸ਼ਨ ਕੀਤੀ ਜਾਵੇਗੀ।