ਪੰਜਾਬ ਕੈਬਨਿਟ ਦੀ ਮੀਟਿੰਗ ਨੂੰ ਲੈ ਕੇ ਮੁੱਖ ਮੰਤਰੀ ਦਾ ਵੱਡਾ ਫ਼ੈਸਲਾ, ਚੰਡੀਗੜ੍ਹ ਦੀ ਥਾਂ ਚੁਣਿਆ ਲੁਧਿਆਣਾ

ਪੰਜਾਬ ਕੈਬਨਿਟ ਦੀ ਮੀਟਿੰਗ ਇਸ ਵਾਰ ਚੰਡੀਗੜ੍ਹ ਦੀ ਥਾਂ ਲੁਧਿਆਣਾ ਵਿੱਚ ਹੋਣ ਜਾ ਰਹੀ ਹੈ। ਕੋਰੋਨਾ ਕਾਲ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ੍ਹ ਵਿੱਚ ਬੈਠ ਕੇ ਪੰਜਾਬ ਦੇ ਦੂਜੇ ਹਿੱਸਿਆਂ ਵਿੱਚ ਮੌਜੂਦ ਮੰਤਰੀਆਂ ਨਾਲ ਆਨਲਾਈਨ ਮੀਟਿੰਗ ਕਰਨ ਦੀ ਰਵਾਇਤ ਸ਼ੁਰੂ ਕੀਤੀ ਗਈ ਸੀ। ਇਸ ਵਾਰ ਕੈਬਨਿਟ ਦੀ ਬੈਠਕ ਚੰਡੀਗੜ੍ਹ ਦੀ ਥਾਂ ਲੁਧਿਆਣਾ ਵਿੱਚ ਹੋਣ ਜਾ ਰਹੀ ਹੈ।

ਇਸ ਦੇ ਲਈ 27 ਅਕਤੂਬਰ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਜਿਸ ਦਿਨ ਕੈਬਨਿਟ ਦੀ ਬੈਠਕ ਬੁਲਾਈ ਗਈ ਹੈ, ਉਸ ਦਿਨ ਲੁਧਿਆਣਾ ਵਿੱਚ ਨਿਵੇਸ਼ਕਾਂ ਦਾ ਸੰਮੇਲਨ ਆਯੋਜਿਤ ਕੀਤਾ ਜਾ ਰਿਹਾ ਹੈ। ਸੂਤਰਾਂ ਮੁਤਾਬਕ ਕੈਬਨਿਟ ਬੈਠਕ ਦੌਰਾਨ ਇੰਡਸਟਰੀ ਦੇ ਹਿੱਤ ਵਿੱਚ ਫ਼ੈਸਲੇ ਲਏ ਜਾਣਗੇ, ਜਿਹਨਾਂ ਦਾ ਐਲਾਨ ਇਨਵੈਸਟਮੈਂਟ ਸਮਿੱਟ ਦੌਰਾਨ ਕੀਤਾ ਜਾਵੇਗਾ।
ਮਿਲੀ ਜਾਣਕਾਰੀ ਮੁਤਾਬਕ ਕੈਬਨਿਟ ਬੈਠਕ ਲਈ ਡੀਸੀ ਦਫ਼ਤਰ ਵਿੱਚ ਸਥਿਤ ਬੱਚਤ ਭਵਨ ਨੂੰ ਚੁਣਿਆ ਗਿਆ ਹੈ। ਉੱਥੇ ਰੰਗ-ਰੋਗਨ ਤੋਂ ਇਲਾਵਾ ਪਰਦੇ ਅਤੇ ਫਰਨੀਚਰ ਵੀ ਬਦਲਿਆ ਜਾ ਰਿਹਾ ਹੈ। ਇੱਥੇ ਹੀ ਕੈਬਨਿਟ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਪ੍ਰੈਸ ਕਾਨਫਰੰਸ ਵੀ ਕੀਤੀ ਜਾਵੇਗੀ।
