ਪੰਜਾਬ ਕੈਬਨਿਟ ਨੇ ਇਹਨਾਂ ਫ਼ੈਸਲਿਆਂ ’ਤੇ ਲਾਈ ਮੋਹਰ, ਇਹਨਾਂ ਵਾਹਨਾਂ ’ਚ ਲੱਗਣਗੇ ਟਰੈਕਿੰਗ ਸਿਸਟਮ

 ਪੰਜਾਬ ਕੈਬਨਿਟ ਨੇ ਇਹਨਾਂ ਫ਼ੈਸਲਿਆਂ ’ਤੇ ਲਾਈ ਮੋਹਰ, ਇਹਨਾਂ ਵਾਹਨਾਂ ’ਚ ਲੱਗਣਗੇ ਟਰੈਕਿੰਗ ਸਿਸਟਮ

ਪੰਜਾਬ ਦੀ ਕੈਬਨਿਟ ਵੱਲੋਂ ਅੱਜ ਸਾਲ 2022 ਲਈ ਨਵੀਂ ‘ਪੰਜਾਬ ਅਨਾਜ ਲੇਬਰ ਨਿਤੀ’ ਅਤੇ ‘ਸੋਧੀ ਹੋਈ ਪੰਜਾਬ ਅਨਾਜ ਟਰਾਂਸਪੋਰਟ ਨੀਤੀ’ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਹ ਫ਼ੈਸਲਾ ਅੱਜ ਕੈਬਨਿਟ ਵਿੱਚ ਲਿਆ ਗਿਆ ਹੈ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਸੋਧੀ ਹੋਈ ਟਰਾਂਸਪੋਰਟ ਨੀਤੀ ਤਹਿਤ ਝੋਨੇ ਦੀ ਖਰੀਦ ਅਤੇ ਮਿਲਿੰਗ ਲਈ ਕਸਟਮ ਮਿਲਿੰਗ ਨੀਤੀ ਨਾਲ ਮਿਲਦੀ-ਜੁਲਦੀ ਹੈ ਅਤੇ ਇਸ ਨੂੰ ਕੈਬਨਿਟ ਵੱਲੋਂ ਕੁਝ ਦਿਨ ਪਹਿਲਾਂ ਹੀ ਮਨਜ਼ੂਰੀ ਦਿੱਤੀ ਗਈ ਸੀ।

ਉਹਨਾਂ ਕਿਹਾ ਕਿ, ਇਸ ਯੋਜਨਾ ਤਹਿਤ ਪਹਿਲੀ ਵਾਰ ਸਰਕਾਰ ਦੁਆਰਾ ਖਰੀਦੇ ਗਏ ਅਨਾਜ ਦੀ ਢੁਆਈ ਲਈ ਇਸਤੇਮਾਲ ਕੀਤੇ ਜਾਣ ਵਾਲੇ ਵਾਹਨ ਵਿੱਚ ਵਾਹਨ ਟਰੈਕਿੰਗ ਸਿਸਟਮ ਲਾਉਣਾ ਲਾਜ਼ਮੀ ਹੋਵੇਗਾ। ਵੱਖ-ਵੱਖ ਵਪਾਰ ਦੇ ਵਿਭਾਗਾਂ ਨੇ ਵਾਹਨ ਟਰੈਕਿੰਗ ਪ੍ਰਣਾਲੀ ਪ੍ਰਦਾਨ ਕਰਨ ਵਾਲੀਆਂ ਕੰਪਨੀਆਂ ਨੂੰ ਸੂਚੀਬੱਧ ਕਰਨ ਦੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਹੈ।

ਅੱਜ ਕੈਬਨਿਟ ਵੱਲੋਂ ਪ੍ਰਵਾਨ ਕੀਤੀ ਗਈ ਨੀਤੀ ਨੇ ਮਜ਼ਦੂਰ ਅਤੇ ਟਰਾਂਸਪੋਰਟ ਸੇਵਾਵਾਂ ਨੂੰ ਮੁਕੰਮਲ ਤੌਰ ‘ਤੇ ਵੱਖ ਕਰਨ ਦਾ ਫੈਸਲਾ ਕੀਤਾ ਗਿਆ ਹੈ, ਜਿਸ ਨਾਲ ਲੇਬਰ ਐਸੋਸੀਏਸ਼ਨਾਂ ਨੂੰ ਟੈਂਡਰ ਪ੍ਰਕਿਰਿਆ ਵਿੱਚ ਸਿੱਧੇ ਤੌਰ ‘ਤੇ ਹਿੱਸਾ ਲੈਣ ਦੇ ਵਧੇਰੇ ਮੌਕੇ ਦਿੱਤੇ ਗਏ ਹਨ, ਇਸ ਨਾਲ ਉਨ੍ਹਾਂ ਦੀ ਆਮਦਨ ਵਿੱਚ ਵੀ ਵਾਧਾ ਹੋਵੇਗਾ।

ਇਸ ਦੇ ਨਾਲ ਹੀ ਇਸ ਵਿੱਚ ਟੈਂਡਰ ਪ੍ਰਕਿਰਿਆ ਦੌਰਾਨ ਦਸਤਾਵੇਜਾਂ ਨੂੰ ਜਮ੍ਹਾਂ ਕਰਵਾਉਣ ਦੀ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਖਤਮ ਕਰ ਦਿੱਤੀ ਗਈ ਹੈ। ਇਸ ਸਬੰਧੀ ਉਨ੍ਹਾਂ ਕਿਹਾ ਕਿ ਟਰੱਕਾਂ ਦੇ ਰਜਿਸਟ੍ਰੇਸ਼ਨ ਸਰਟੀਫਿਕੇਟਾਂ ਦੇ ਵੇਰਵੇ ਅਤੇ ਮਜ਼ਦੂਰਾਂ ਦੇ ਆਧਾਰ ਨੰਬਰ ਜਮ੍ਹਾਂ ਕਰਵਾਉਣ ਦੀ ਵੀ ਜ਼ਰੂਰਤ ਨਹੀਂ ਹੈ।

Leave a Reply

Your email address will not be published.